12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਪੁਲਿਸ ਦੀ ਧੱਕੇਸ਼ਾਹੀ ਅਤਿ ਨਿੰਦਣਯੋਗ- ਭੁਪਿੰਦਰ ਸਿੰਘ ਮਸੀਗਣ

Ad Position 21
No active advertisement
ਅਜੀਤ ਡੈਸਕ 11-03-2026
ਦੇਵੀਗੜ੍ਹ, 10 ਮਾਰਚ (ਰਾਜਿੰਦਰ ਸਿੰਘ ਮÏਜੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਂਪਸ ਅੰਦਰ ਸਿੱਖ ਇਤਿਹਾਸ ਨਾਲ ਕੀਤੀ ਜਾ ਰਹੀ ਕਥਿਤ ਛੇੜਛਾੜ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਵਲੋਂ ਕੀਤੀ ਗਈ ਧੱਕਾ-ਮੁੱਕੀ ਅਤੇ ਸਖ਼ਤੀ ਦੀ 'ਵਾਰਿਸ ਪੰਜਾਬ ਦੇ' ਜਥੇਬੰਦੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ¢ ਜਥੇਬੰਦੀ ਦੇ ਸੀਨੀਅਰ ਆਗੂ ਅਤੇ ਬਲਾਕ ਸਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਮਸੀੰਗਣ ਨੇ ਇਸ ਕਾਰਵਾਈ ਨੂੰ ਜਮਹੂਰੀਅਤ ਦਾ ਘਾਣ ਅਤੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ¢ ਭੁਪਿੰਦਰ ਸਿੰਘ ਮਸੀਂਗਣ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੇ ਅਦਾਰੇ ਵਿਚ ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨਾ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ¢ ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਲਹੂ ਨਾਲ ਲਿਖਿਆ ਹੋਇਆ ਹੈ¢ ਜਦੋਂ ਵਿਦਿਆਰਥੀ ਆਪਣੇ ਗÏਰਵਮਈ ਵਿਰਸੇ ਦੀ ਰਾਖੀ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾ ਰਹੇ ਸਨ, ਤਾਂ ਪੁਲਿਸ ਵਲੋਂ ਉਨ੍ਹਾਂ ਨਾਲ ਬਦਸਲੂਕੀ ਕਰਨਾ ਅਤੇ ਧੱਕਾ-ਮੁੱਕੀ ਕਰਨਾ ਪ੍ਰਸ਼ਾਸਨ ਦੀ ਕਾਇਰਤਾ ਨੂੰ ਦਰਸਾਉਂਦਾ ਹੈ ¢ਭੁਪਿੰਦਰ ਸਿੰਘ ਮਸੀਂਗਣ ਨੇ ਸਪੱਸ਼ਟ ਕੀਤਾ ਕਿ ਜੇਕਰ ਵਿਦਿਆਰਥੀਆਂ 'ਤੇ ਦਰਜ ਕੀਤੇ ਗਏ ਝੂਠੇ ਕੇਸ ਰੱਦ ਨਾ ਕੀਤੇ ਗਏ ਅਤੇ ਇਤਿਹਾਸ ਨਾਲ ਛੇੜਛਾੜ ਬੰਦ ਨਾ ਹੋਈ, ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ¢ ਉਨ੍ਹਾਂ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਵਿਦਿਆਰਥੀ ਯੂਨੀਅਨਾਂ ਨੂੰ ਇਕਜੁੱਟ ਹੋ ਕੇ ਇਸ ਧੱਕੇਸ਼ਾਹੀ ਵਿਰੁੱਧ ਡਟਣ ਦਾ ਸੱਦਾ ਦਿੱਤਾ¢
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਬਿ੍ਗੇਡ ਵਲੋਂ ਮਹਿਲਾ ਦਿਵਸ 'ਤੇ ਸੈਮੀਨਾਰ ਤੇ ਸਨਮਾਨ ਸਮਾਗਮ ਅਗਲੀ ਖ਼ਬਰ ਭੱਠਾ ਮਾਲਕਾਂ ਨੂੰ ਦਰਪੇਸ਼ ਮਸਲਿਆਂ 'ਤੇ ਕੀਤੀ ਵਿਚਾਰ ਚਰਚਾ
Ad Position 24