12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਰਣਜੋਧ ਸਿੰਘ ਹਡਾਣਾ ਵਲੋਂ ਦਰਜਨਾਂ ਪਿੰਡਾਂ ਨੂੰ ਜੋੜਣ ਵਾਲੀਆਂ ਨਵੀਂਆਂ ਸੜਕਾਂ ਦੇ ਉਦਘਾਟਨ

Ad Position 21
No active advertisement
ਅਜੀਤ ਡੈਸਕ 11-03-2026
ਬਹਾਦਰਗੜ੍ਹ, 10 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ''ਪਿੰਡਾਂ ਦਾ ਵਿਕਾਸ ਹੀ ਪੰਜਾਬ ਦਾ ਵਿਕਾਸ'' ਨਾਅਰੇ ਨੂੰ ਸਾਰਥਕ ਕਰਦਿਆਂ ਅੱਜ ਹਲਕਾ ਸਨੌਰ ਵਿਚ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਤੇਜ਼ ਕੀਤਾ ਗਿਆ | ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦੇ ਉਦਘਾਟਨ ਕੀਤੇ ਗਏ | ਇਸ ਮੌਕੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ | ਹਡਾਣਾ ਵਲੋਂ ਇਨ੍ਹਾਂ ਉਦਘਾਟਨਾ ਵਿਚ ਪਟਿਆਲਾ-ਰਾਜਪੁਰਾ ਲਿੰਕ ਰੋਡ ਤੋਂ ਗੁਰਦੁਆਰਾ ਨਿੰਮ ਸਾਹਿਬ ਵਾਇਆ ਦੌਣਕਲਾਂ ਦੀ ਸੜਕ, ਬੋਹੜਪੁਰ ਤੋਂ ਮਾਜਰੀ ਕਲਾਂ ਵਾਇਆ ਦੌਣ ਖੁਰਦ, ਫਰੀਦਪੁਰ, ਮਿਰਜਾਪੁਰ, ਭੱਟੇੜੀ ਅਤੇ ਰਸੂਲਪੁਰ ਜੌੜਾ ਫਤਿਹਪੁਰ ਜੱਟਾਂ ਦੀ ਸੜਕ ਅਤੇ ਕੌਲੀ ਤੋਂ ਬਾਰਨ ਦੀਆਂ ਸੜਕਾਂ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ | ਹਡਾਣਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਦਾ ਸਫਰ ਸੁਖਾਲਾ ਹੋਵੇਗਾ | ਹਲਕਾ ਇੰਚਾਰਜ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਿਰਫ ਸੜਕਾਂ ਹੀ ਨਹੀਂ, ਸਗੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਸੀਵਰੇਜ ਸਿਸਟਮ ਵਰਗੇ ਪ੍ਰੋਜੈਕਟ ਵੀ ਤੇਜ਼ੀ ਨਾਲ ਮੁਕੰਮਲ ਕੀਤੇ ਜਾ ਰਹੇ ਹਨ, ਜਿਵੇਂ ਕਿ ਪਿੰਡ ਪੂਨੀਆ ਜੱਟਾਂ ਵਿਚ ਸੀਵਰੇਜ ਦਾ ਉਦਘਾਟਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ ਗੱਲਾਂ ਕਰਦੀਆਂ ਸਨ ਪਰ ਮਾਨ ਸਰਕਾਰ ਨੇ ਅਸਲ ਵਿਚ ਵਿਕਾਸ ਕਰਕੇ ਦਿਖਾਇਆ ਹੈ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮਾਨ ਸਰਕਾਰ ਅਤੇ ਰਣਜੋਧ ਸਿੰਘ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕੌਂਸਲ ਸਨੌਰ, ਹੈਪੀ ਪਹਾੜੀਪੁਰ ਚੇਅਰਮੈਨ ਬਲਾਕ ਸਮਿਤੀ, ਹਰਪ੍ਰੀਤ ਸਿੰਘ ਘੁੰਮਣ ਬਲਾਕ ਪ੍ਰਧਾਨ ਸਨੌਰ, ਵਾਈਸ ਚੇਅਰਮੈਨ ਸਿਮਰਜੀਤ ਸਿੰਘ ਸੋਹਲ, ਗੁਰਪ੍ਰੀਤ ਸਿੰਘ ਸਰਪੰਚ ਰਿਸ਼ੀ ਕਲੋਨੀ ਅਤੇ ਬਲਾਕ ਪ੍ਰਧਾਨ, ਰਮਿੰਦਰ ਜਮਨਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਿਹਾਰ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ, ਪੰਚ-ਸਰਪੰਚ ਅਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਿਖੇ ਡੀ.ਐਲ.ਆਰ.ਸੀ. ਅਤੇ ਡੀ.ਐਲ.ਐਸ.ਸੀ. ਮੀਟਿੰਗਾਂ ਅਗਲੀ ਖ਼ਬਰ ਪੰਜਾਬ ਸਰਕਾਰ ਅਧਿਆਪਕਾਂ ਦੀ ਤਨਖ਼ਾਹ ਕਢਾਉਣ ਲਈ ਲੋੜੀਂਦਾ ਬਜਟ ਜਾਰੀ ਕਰੇ-ਅਧਿਆਪਕ ਦਲ ਪੰਜਾਬ
Ad Position 24