ਸਮਾਣਾ, 10 ਮਾਰਚ (ਸਾਹਿਬ ਸਿੰਘ)-ਅੰਮਿ੍ਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਹਲਕੇ ਅਧੀਨ ਪਿੰਡ ਸਠਿਆਲਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਬੇਅਦਬੀ ਕਰਕੇ ਗਲੀਆਂ ਵਿਚ ਖਿਲਾਰੇ ਜਾਣ ਦੀ ਘਟਨਾ ਨੇ ਸਿੱਖ ਸੰਗਤ ਵਿਚ ਭਾਰੀ ਰੋਸ ਪੈਦਾ ਕੀਤਾ ਹੈ | ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਬੁਲਾਰੇ ਪ੍ਰੋ. ਸਤਨਾਮ ਕੌਰ ਨੇ ਇਸ ਘਿਨਾਉਣੀ ਵਾਰਦਾਤ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਅਸਹਿਣਯੋਗ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਮੰਗ ਕੀਤੀ ਹੈ ਕਿ ਪੁਲਿਸ ਤੁਰੰਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ | ਪ੍ਰੋ. ਸਤਨਾਮ ਕੌਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਇਸ ਬੇਅਦਬੀ ਵਿਰੁੱਧ ਏਕਜੁੱਟ ਹੋ ਕੇ ਆਵਾਜ਼ ਉਠਾਈ ਜਾਵੇ |