ਪਟਿਆਲਾ, 10 ਮਾਰਚ (ਧਰਮਿੰਦਰ ਸਿੰਘ ਸਿੱਧੂ)-ਗੌਰਮਿੰਟ ਕਾਲਜ ਫ਼ਾਰ ਗਰਲਜ਼, ਪਟਿਆਲਾ ਦੇ ਪਿ੍ੰਸੀਪਲ ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪਟਿਆਲਾ ਡਾ. ਸਵਿੰਦਰ ਸਿੰਘ ਰੇਖੀ ਦੀ ਅਗਵਾਈ ਹੇਠ ਪਿੰਡ ਨਿਊ ਖੇੜੀ ਵਿਖੇ ਚੱਲ ਰਹੇ ਐਨ.ਐੱਸ.ਐੱਸ. ਕੈਂਪ ਦੌਰਾਨ ਵੋਟਰ ਜਾਗਰੂਕਤਾ ਕੈਂਪ ਕਰਵਾਇਆ ਗਿਆ | ਇਸ ਮੌਕੇ ਮੋਹਿਤ ਕੌਂਸਲ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪਟਿਆਲਾ ਨੇ ਆਪਣੇ ਸੰਬੋਧਨ 'ਚ ਲੋਕਤੰਤਰ ਦੀ ਮਜ਼ਬੂਤੀ ਲਈ ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਚੋਣ ਕਮਿਸ਼ਨ ਵਲੋਂ ਜਾਰੀ ਐਪਸ- ਈ.ਸੀ.ਆਈ. ਨੈੱਟ, ਸੀ ਵਿਜਲ, ਸਕਸਮ, ਵੋਟਰ ਹੈਲਪਲਾਈਨ ਆਦਿ ਬਾਰੇ ਜਾਣਕਾਰੀ ਅਤੇ ਇਨ੍ਹਾਂ ਦੇ ਮਹੱਤਵ ਬਾਰੇ ਦੱਸਿਆ | ਇਸ ਮੌਕੇ 'ਤੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਅਤੇ ਪਿੰਡ ਦੇ ਸਰਪੰਚ ਅਤੇ ਹੋਰ ਵਾਸੀ ਆਦਿ ਹਾਜ਼ਰ ਸਨ |