12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਔਰਤ ਦਿਵਸ 'ਤੇ ਭਾਸ਼ਨ ਕਰਵਾਏ

Ad Position 21
No active advertisement
ਅਜੀਤ ਡੈਸਕ 11-03-2026
ਬਹਾਦਰਗੜ੍ਹ, 10 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵਲੋਂ 'ਵਿਸ਼ਵ ਔਰਤ ਦਿਵਸ' 'ਤੇ ਲੈਕਚਰ ਕਰਵਾਇਆ ਗਿਆ | ਜਿਸ ਵਿਚ ਸਹਾਇਕ ਪ੍ਰੋਫੈਸਰ ਡਾ. ਗਗਨਪ੍ਰੀਤ ਕੌਰ ਦੁਆਰਾ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ | ਜਿਸ ਵਿਚ ਪੰਜਾਬੀ ਯੂਨੀਵਰਸਿਟੀ ਦੇ ਡਾ. ਹਰਪ੍ਰੀਤ ਕੌਰ ਦੁਆਰਾ ਔਰਤਾਂ ਪ੍ਰਤੀ ਨਜ਼ਰੀਏ ਸੰਬੰਧੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ ਅਤੇ ਔਰਤਾਂ ਪ੍ਰਤੀ ਜਾਗਰੂਕ ਕੀਤਾ ਗਿਆ | ਉਨ੍ਹਾਂ ਦੁਆਰਾ ਦੱਸਿਆ ਗਿਆ ਕਿ ਗੁਰੂ ਨਾਨਕ ਦੇਵ ਜੀ ਦੁਆਰਾ ਸਾਨੂੰ ਪਹਿਲਾ ਪੜਾਅ ਪ੍ਰਦਾਨ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਨੇ ਫ਼ਰਮਾਇਆ ਹੈ | 'ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਨ' ਜਿਸ ਵਿਚ ਗੁਰੂ ਸਾਹਿਬ ਦੁਆਰਾ ਔਰਤ ਦੀ ਵਡਿਆਈ ਕੀਤੀ ਗਈ ਹੈ | ਇਸ ਤੋਂ ਬਾਅਦ ਮਨੋਵਿਗਿਆਨ ਵਿਭਾਗ ਪੰਜਾਬੀ ਯੂਨੀਵਰਸਿਟੀ ਦੇ ਡਾ. ਸੁਖਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਨੂੰ ਦੱਸਿਆ ਕਿ ਸਮਾਜ ਵਿਚ ਅਹਿਮ ਰੋਲ ਨਿਭਾਉਣ ਲਈ ਪ੍ਰਮਾਤਮਾ ਨੇ ਸਾਨੂੰ ਬਣਾਇਆ ਹੈ | ਉਨ੍ਹਾਂ ਨੇ ਦੱਸਿਆ ਕਿ ਜੇਕਰ ਸਾਡੇ ਚੰਗੇ ਸੰਬੰਧ, ਆਦਤਾਂ ਚੰਗੀਆਂ ਹੋਣਗੀਆਂ ਅਤੇ ਸਾਨੂੰ ਇਹ ਪਤਾ ਹੋਵੇਗਾ ਕਿ ਸਮੇਂ ਦੀ ਵਰਤੋਂ ਕਿਵੇਂ ਕਰਨੀ ਹੈ, ਇਸ ਦੇ ਲਈ ਸਾਡਾ ਨਰੋਆ ਮਨ, ਸਰੀਰਕ ਗਤੀਵਿਧੀਆਂ, ਚੰਗੀ ਖ਼ੁਰਾਕ ਹੋਣੀ ਬਹੁਤ ਜ਼ਰੂਰੀ ਹੈ | ਡਾ. ਅਮਨਦੀਪ ਕੌਰ ਨੇ ਔਰਤ ਦਿਵਸ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਤੌਰ 'ਤੇ ਔਰਤਾਂ ਦੇ ਸੰਦਰਭ ਵਿਚ ਗੱਲ ਕੀਤੀ ਅਤੇ ਦੱਸਿਆ ਕਿ ਔਰਤ ਦਾ ਸਰਵੋਤਮ ਰੂਪ ਮਾਂ ਹੈ | ਅਜੋਕੇ ਸਮੇਂ ਵਿਚ ਸਾਨੂੰ ਔਰਤਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ | ਉਪਰੰਤ ਇੰਸਟੀਚਿਊਟ ਦੇ ਪਿ੍ੰਸੀਪਲ ਸੁਖਦੇਵ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਰਤ ਦਾ ਸਿੱਖ ਇਤਿਹਾਸ ਵਿਚ ਵੀ ਬਹੁਤ ਵੱਡਾ ਯੋਗਦਾਨ ਰਿਹਾ ਹੈ | ਇਸ ਉਪਰੰਤ ਸਮੁੱਚੇ ਸਟਾਫ਼ ਵਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ 'ਤੇ ਚੰਡੀਗੜ੍ਹ ਵਿਖੇ ਲਾਠੀਚਾਰਜ ਦੀ ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਕੀਤੀ ਨਿਖੇਧੀ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਉੱਘੇ ਚਿੱਤਰਕਾਰ ਸਿਧਾਰਥ ਨਾਲ ਰੂਬਰੂ ਕਰਵਾਇਆ
Ad Position 24