ਨਾਭਾ, 10 ਮਾਰਚ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੀ ਆਪ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋਣ ਦੇ ਨਾਲ ਨਾਲ ਜਾਲਮ ਵੀ ਬਣੀ ਹੋਈ ਹੈ, ਕਿਉਂਕਿ ਪਿਛਲੇ ਸਮੇਂ ਵਿਚ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਬਠਿੰਡਾ ਵਿਖੇ ਜਾਲਮਾਨਾ ਲਾਠੀ ਚਾਰਜ ਕਰਨ ਅਤੇ ਚੰਡੀਗੜ੍ਹ ਵਿਖੇ ਸ਼ਾਂਤੀ ਪੂਰਵਕ ਧਰਨਾ ਦੇ ਰਹੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ 'ਤੇ ਅਥਰੂ ਗੈਸ ਛੱਡ ਕੇ ਅਤੇ ਲਾਠੀ ਚਾਰਜ ਕਰਕੇ ਪੰਜਾਬ ਸਰਕਾਰ ਨੇ ਆਪਣਾ ਰਵਈਆ ਜ਼ਾਹਰ ਕਰ ਦਿੱਤਾ ਹੈ ਕਿ ਇਹ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਪਾਰੀ ਵਿਰੋਧੀ ਹੈ¢ ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਮੋਹਣ ਸ਼ਰਮਾ, ਜਨ ਸਕੱਤਰ ਸੁਨੀਲ ਦੱਤ ਅਤੇ ਅੰਮਿ੍ਤ ਗਰਗ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮੁਲਾਜ਼ਮ ਕੋਈ ਭੀਖ ਨਹੀਂ ਮੰਗ ਰਹੇ, ਡੀ.ਏ., ਪੁਰਾਣੀ ਪੈਨਸ਼ਨ ਬਹਾਲੀ, ਪੇ-ਕਮਿਸ਼ਨ ਦਾ ਬਕਾਇਆ ਇਹ ਮੁਲਾਜ਼ਮਾਂ ਦਾ ਹੱਕ ਹੈ¢ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦÏਰਾਨ ਭੁਗਤਣਾ ਪਵੇਗਾ ¢ ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਤੁਰੰਤ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ, ਮੁਲਾਜ਼ਮਾਂ ਦਾ ਡੀਏ 16 ਫੀਸਦੀ ਤੁਰੰਤ ਰਿਲੀਜ਼ ਕਰੇ, ਪੇ ਕਮਿਸ਼ਨ ਦਾ ਬਕਾਇਆ ਤੁਰੰਤ ਇਕ ਕਿਸ਼ਤ ਵਿਚ ਜਾਰੀ ਕਰਨ ਦੇ ਨਾਲ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਅਤੇ ਮੁਲਾਜ਼ਮਾਂ ਦੇ ਤਨਖਾਹ ਸਕੇਲਾਂ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ ¢ ਆਗੂਆਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਮੇਂ ਸਿਰ ਨਾ ਮੰਨੀਆਂ ਗਈਆਂ ਤਾਂ ਸੱਤ ਲੱਖ ਮੁਲਾਜ਼ਮ ਅਤੇ ਪੈਨਸ਼ਨਰ ਵਿਧਾਨ ਸਭਾ ਚੋਣਾਂ ਦÏਰਾਨ ਪਿਛਲੇ ਸਾਰੇ ਰਿਕਾਰਡ ਤੋੜ ਦੇਣਗੇ |