12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੁਰਮੀਤ ਸਿੰਘ ਖੁੱਡੀਆਂ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੀ ਰਸਨੀਤ ਕੌਰ ਕੰਬੋਜ ਨੂੰ ਵਧਾਈ ਦੇਣ ਪੁੱਜੇ

Ad Position 21
No active advertisement
ਅਜੀਤ ਡੈਸਕ 11-03-2026
ਰਾਜਪੁਰਾ, 10 ਮਾਰਚ (ਜੀ.ਪੀ. ਸਿੰਘ)-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਾਮ ਨੂੰ ਰਾਜਪੁਰਾ ਨੇੜੇ ਪਿੰਡ ਮਦਨਪੁਰ ਵਿਖੇ ਪਹੁੰਚ ਕੇ ਰਸਨੀਤ ਕੌਰ ਨੂੰ ਦੇਸ਼ ਦੀਆਂ ਸਭ ਤੋਂ ਔਖੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚੋਂ ਇਕ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀ ਵੱਕਾਰੀ ਪ੍ਰੀਖਿਆ ਵਿਚ ਆਲ ਇੰਡੀਆ 51ਵਾਂ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਵੀ ਮੌਜੂਦ ਸਨ | ਉਨ੍ਹਾਂ ਨੇ ਰਸਨੀਤ ਕੌਰ ਨੂੰ ਪੰਜਾਬ ਸਰਕਾਰ ਵਲੋਂ ਸਨਮਾਨਿਤ ਕੀਤਾ | ਇਸ ਅਹਿਮ ਪ੍ਰਾਪਤੀ ਹਾਸਲ ਕਰਨ ਵਾਲੀ ਨੌਜਵਾਨ ਬੱਚੀ ਰਸਨੀਤ ਕੌਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਧਾਈ ਦਿੰਦੇ ਹੋਏ, ਖੇਤੀਬਾੜੀ ਮੰਤਰੀ ਨੇ ਉਸ ਦੇ ਮਾਪਿਆਂ ਨੂੰ ਉਨ੍ਹਾਂ ਦੇ ਸਮਰਥਨ ਅਤੇ ਉਤਸ਼ਾਹ ਲਈ ਵੀ ਵਧਾਈ ਦਿੱਤੀ | ਉਨ੍ਹਾਂ ਨੇ ਰਸਨੀਤ ਕੌਰ ਦੇ ਪਿਤਾ ਅਤੇ ਪੰਜਾਬ ਬਿਜਲੀ ਨਿਗਮ 'ਚ ਲਾਈਨਮੈਨ ਵਜੋਂ ਕੰਮ ਕਰਦੇ ਜਸਵਿੰਦਰ ਸਿੰਘ ਤੇ ਮਾਤਾ ਇਕ ਘਰੇਲੂ ਔਰਤ ਸਵਰਨ ਕੌਰ ਵਲੋਂ ਆਪਣੀ ਬੱਚੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ | ਰਸਨੀਤ ਕੌਰ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਿਰਫ਼ 22 ਸਾਲ ਦੀ ਛੋਟੀ ਉਮਰ ਵਿਚ, ਉਸ ਨੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿਚ ਆਲ ਇੰਡੀਆ 51ਵਾਂ ਰੈਂਕ ਪ੍ਰਾਪਤ ਕੀਤਾ | ਖੇਤੀ ਮੰਤਰੀ ਨੇ ਕਿਹਾ ਕਿ ਪਿੰਡ ਮਦਨਪੁਰ ਦੀ ਰਹਿਣ ਵਾਲੀ ਇਸ ਬੱਚੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ ਵਿਚ ਉੱਤਮ ਹਨ ਅਤੇ ਸਖ਼ਤ ਮਿਹਨਤ ਅਤੇ ਦਿ੍ੜ੍ਹ ਇਰਾਦੇ ਨਾਲ ਸਭ ਤੋਂ ਉੱਚੇ ਮੀਲ ਪੱਥਰ ਪ੍ਰਾਪਤ ਕਰਨ ਦੇ ਸਮਰੱਥ ਹਨ | ਮੰਤਰੀ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇੱਕ ਅਨੁਕੂਲ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ | ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਰਸਨੀਤ ਕੌਰ ਨੇ ਹਲਕਾ ਘਨੌਰ ਸਮੇਤ ਸਾਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ | ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਬੱਚੀ ਨੇ ਵਕਾਰੀ ਪ੍ਰੀਖਿਆ ਪਾਸ ਕਰਕੇ ਕੰਬੋਜ ਭਾਈਚਾਰੇ ਦਾ ਮਾਣ ਵਧਾਇਆ ਹੈ | ਇਸ ਦੌਰਾਨ ਤਾਇਆ ਬਲਜਿੰਦਰ ਸਿੰਘ, ਦਾਦਾ ਗੁਰਦਿਆਲ ਸਿੰਘ, ਦਾਦੀ ਪ੍ਰੀਤਮ ਕੌਰ, ਭਰਾ ਜਗਦੀਪ ਸਿੰਘ, ਯੂ.ਜੀ.ਸੀ. ਪਾਸ ਭੈਣ ਜਸਕਿਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਤੇ ਸਹਿਜਪਾਲ ਸਿੰਘ ਲਾਡਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਸਾਲਾਨਾ 'ਹਸਤਕਾਰੀ' ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਖਪਤਕਾਰਾਂ ਨੇ ਰਾਸ਼ਨ ਡੀਪੂ 'ਤੇ ਘਟਿਆ ਦਰਜੇ ਦੀ ਵੰਡੀ ਜਾ ਰਹੀ, ਕਣਕ ਦੀ ਕੀਤੀ ਸ਼ਿਕਾਇਤ
Ad Position 24