12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਖ਼ਾਲਸਾ ਕਾਲਜ ਵਿਖੇ ਸਾਲਾਨਾ 'ਹਸਤਕਾਰੀ' ਪ੍ਰਦਰਸ਼ਨੀ ਲਗਾਈ

Ad Position 21
No active advertisement
ਅਜੀਤ ਡੈਸਕ 11-03-2026
ਪਟਿਆਲਾ, 10 ਮਾਰਚ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਅਤੇ ਹੋਮ ਸਾਇੰਸ ਵਿਭਾਗ ਵਲੋਂ ਅੱਜ ਆਪਣੀ ਸਾਲਾਨਾ 'ਹਸਤਕਾਰੀ' ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਦਾ ਉਦਘਾਟਨ ਸਵਰਨਜੀਤ ਕੌਰ ਉੱਭਾ ਵਲੋਂ ਕੀਤਾ ਗਿਆ | ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ ਦੇ ਹੁਨਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤੇ ਵਿਭਾਗ ਵਲੋਂ ਜਿਸ ਨਿਪੁੰਨਤਾ ਨਾਲ ਵਿਦਿਆਰਥੀਆਂ ਨੂੰ ਹਸਤ ਕਲਾ ਬਾਰੇ ਸਿਖਲਾਈ ਦਿੱਤੀ ਗਈ ਹੈ, ਇਹ ਅੱਜ ਦੇ ਜੁਗ 'ਚ ਬਹੁਤ ਹੀ ਮਹੱਤਵਪੂਰਨ ਹੈ | ਇਹ ਕਾਰਜ ਵਿਦਿਆਰਥੀਆਂ ਨੂੰ ਆਪਣੇ ਪ੍ਰੋਡਕਟ ਮਾਰਕੀਟ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ 'ਚ ਮਹੱਤਵਪੂਰਨ ਅਦਾ ਕਰਦਾ ਹੈ | ਇਸ ਪ੍ਰਦਰਸ਼ਨੀ ਨੇ ਵਿਦਿਆਰਥੀਆਂ ਨੂੰ ਆਪਣੀ ਸਿਰਜਣਾਤਮਿਕਤਾ ਅਤੇ ਤਕਨੀਕੀ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਹੱਥਕਲਾ ਦੇ ਵੱਖ-ਵੱਖ ਨਮੂਨੇ ਖਿੱਚ ਦਾ ਕੇਂਦਰ ਰਹੇ, ਜਿਨ੍ਹਾਂ 'ਚ ਖ਼ੂਬਸੂਰਤ ਟਾਈ-ਡਾਈ ਸੂਟ, ਕਢਾਈ ਵਾਲੇ ਸੂਟ, ਕਾਂਥਾ ਕਢਾਈ ਦੇ ਦੁਪੱਟੇ, ਸਜਾਵਟੀ ਟੇਬਲ ਲਿਨਨ, ਲੈਂਪ, ਲੜਕੀਆਂ ਦੇ ਸਹਾਇਕ ਸਾਮਾਨ ਅਤੇ ਵੱਖ-ਵੱਖ ਤਰ੍ਹਾਂ ਦੇ ਸਿਲਾਈ ਕੀਤੇ ਕੱਪੜੇ ਸ਼ਾਮਲ ਸਨ | ਹਰੇਕ ਵਸਤੂ 'ਚ ਰਵਾਇਤੀ ਟੈਕਸਟਾਈਲ ਸ਼ਿਲਪਕਾਰੀ ਅਤੇ ਆਧੁਨਿਕ ਡਿਜ਼ਾਈਨ ਦਾ ਸੁਮੇਲ ਦੇਖਣ ਨੂੰ ਮਿਲਿਆ | ਪ੍ਰਦਰਸ਼ਨੀ ਦਾ ਮੁੱਖ ਆਕਰਸ਼ਨ ਵਿਭਾਗ ਵਲੋਂ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ਵੈਲਯੂ-ਐਡਿਡ ਕੋਰਸਾਂ ਦੇ ਤਹਿਤ ਫੈਬਰਿਕ ਪੇਂਟਿੰਗ ਅਤੇ ਮਸ਼ੀਨ ਕਢਾਈ ਦੇ ਲਾਈਵ ਕਾਊਾਟਰ ਸਨ | ਇਸ ਤੋਂ ਇਲਾਵਾ, ਐਮ.ਐਸਸੀ. ਭਾਗ ਦੂਜਾ ਦੇ ਵਿਦਿਆਰਥੀਆਂ ਨੇ ਆਪਣੇ ਖੋਜ ਆਧਾਰਤ ਪ੍ਰੋਜੈਕਟ ਕਾਰਜਾਂ ਨੂੰ ਵੀ ਬਾਖ਼ੂਬੀ ਪੇਸ਼ ਕੀਤਾ | ਇਸ ਮੌਕੇ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਵਲੋਂ ਲਗਾਤਾਰ ਅਜਿਹੀਆਂ ਅਕਾਦਮਿਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਉਣ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੀ ਕਾਰੀਗਰੀ ਦੀ ਪ੍ਰਸ਼ੰਸਾ ਕੀਤੀ | ਵਿਭਾਗ ਦੇ ਮੁਖੀ ਡਾ. ਬਲਬੀਰ ਕੌਰ ਨੇ ਸਮੂਹ ਫੈਕਲਟੀ ਮੈਂਬਰਾਂ ਪ੍ਰੋ. ਸਵਿਤਾ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਰੂਬੀਨਾ ਅਤੇ ਪ੍ਰੋ. ਕੁਲਵਿੰਦਰ ਕੌਰ ਸਮੇਤ ਵਿਦਿਆਰਥੀਆਂ ਨੂੰ ਪ੍ਰਦਰਸ਼ਨੀ ਦੀ ਸਫਲਤਾ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਜਟ 2026 ਨਾਲ ਕਰਜ਼ੇ ਦੀ ਪੰਡ ਹੋਰ ਭਾਰੀ-ਕਿ੍ਸ਼ਨ ਸਿੰਘ ਸਨੌਰ ਅਗਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੀ ਰਸਨੀਤ ਕੌਰ ਕੰਬੋਜ ਨੂੰ ਵਧਾਈ ਦੇਣ ਪੁੱਜੇ
Ad Position 24