12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ-ਝਿੰਜਰ

Ad Position 21
No active advertisement
ਅਜੀਤ ਡੈਸਕ 11-03-2026
ਭਾਦਸੋਂ, 10 ਮਾਰਚ (ਪ੍ਰਦੀਪ ਦੰਦਰਾਲਾ)-ਸੂਬੇ ਦੀ ਆਮ ਆਦਮੀ ਪਾਰਟੀ ਨੂੰ ਸੱਤਾ 'ਚ ਆਇਆ ਚਾਰ ਸਾਲ ਦਾ ਵਕਤ ਹੋ ਗਿਆ ਹੈ, ਪਰੰਤੂ ਐਲਾਨਬਾਜੀ ਤੋਂ ਇਲਾਵਾ ਕੁਝ ਵੀ ਨਹੀਂ ਹੋਇਆ | ਜਿਸ ਕਰਕੇ ਪੰਜਾਬ ਵਾਸੀ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਬਜੀਤ ਸਿੰਘ ਝਿੰਜਰ ਹਲਕਾ ਇੰਚਾਰਜ ਘਨੌਰ ਨੇ ਇੱਥੇ ਇਕ ਸਮਾਗਮ 'ਚ ਸ਼ਿਰਕਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ ਹੈ | ਜਿਸ ਕਰਕੇ ਸੂਬਾ ਆਰਥਿਕ, ਸਮਾਜਿਕ ਤੇ ਸਭਿਆਚਾਰਕ ਤੌਰ 'ਤੇ ਬੁਰੀ ਤਰ੍ਹਾਂ ਪਛੜ ਚੁੱਕਾ ਹੈ | ਜਿਸ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ | ਇਸ ਮੌਕੇ ਪਵਨ ਘਈ ਪ੍ਰਧਾਨ, ਅੰਮਿ੍ਤ ਪਾਲ ਸਿੰਘ ਲੰਗ, ਗੁਰਧਿਆਨ ਸਿੰਘ ਨੰਬਰਦਾਰ, ਸੋਨੀ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਵਿਚ ਕਵੀਆਂ ਨੇ ਰੰਗ ਬੰਨਿ੍ਹਆ ਅਗਲੀ ਖ਼ਬਰ ਪੰਜਾਬ ਬਜਟ 2026 ਨਾਲ ਕਰਜ਼ੇ ਦੀ ਪੰਡ ਹੋਰ ਭਾਰੀ-ਕਿ੍ਸ਼ਨ ਸਿੰਘ ਸਨੌਰ
Ad Position 24