12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸੇਂਟ ਕਬੀਰ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-03-2026
ਬਹਾਦਰਗੜ੍ਹ, 10 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਜਿਸ 'ਚ ਉਨ੍ਹਾਂ ਨੇ ਇਸਤਰੀਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸੰਬੰਧੀ ਚਰਚਾ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਤੁਹਾਨੂੰ ਆਉਣ ਵਾਲੇ ਭਵਿੱਖ 'ਚ ਮਹਿਲਾ ਸੰਬੰਧੀ ਕੀਤੀ ਜਾਣ ਵਾਲੀ ਅਸਮਾਨਤਾ ਨੂੰ ਖ਼ਤਮ ਕਰਨ ਦੇ ਲਈ ਅਹਿਮ ਉਪਰਾਲੇ ਕਰਨੇ ਚਾਹੀਦੇ ਹਨ ਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਹੀ ਰਸਤੇ 'ਤੇ ਚੱਲਣ ਲਈ ਸੇਧ ਦਿੱਤੀ | ਇਸ ਦੇ ਨਾਲ ਹੀ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਕਮਲਜੀਤ ਕੌਰ ਵਲੋਂ ''ਕੁਕਿੰਗ ਵਿਦਾਉਟ ਫਾਇਰ'' ਦਾ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਐਨ.ਐੱਸ.ਐੱਸ. ਵਲੰਟੀਅਰਜ਼ ਵਲੋਂ ਵੱਖ-ਵੱਖ ਤਰ੍ਹਾਂ ਦੇ ਖਾਣੇ ਬਣਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਜਿਸ 'ਚ ਪਹਿਲਾ ਸਥਾਨ ਹਰਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ, ਦੂਜਾ ਸਥਾਨ ਅੰਜਲੀ ਅਤੇ ਵੀਨਾ, ਪੂਰਨੀਮਾ ਅਤੇ ਪ੍ਰਸੀਲਾ, ਤੀਜਾ ਸਥਾਨ ਨਿਸ਼ਠਾ ਅਤੇ ਨੈਨਸੀ, ਜਸਮੀਤ ਕੌਰ ਅਤੇ ਕਰਮਜੀਤ ਸਿੰਘ, ਰਮਨਦੀਪ ਅਤੇ ਕਿਰਨਦੀਪ ਕੌਰ ਨੇ ਹਾਸਿਲ ਕੀਤਾ | ਇਸ ਉਪਰੰਤ ਦੁਪਹਿਰ ਤੋਂ ਬਾਅਦ ਕਲੀਨੀਕਲ ਮਨੋਵਿਗਿਆਨੀ ਡਾ. ਮਨਰੀਤ ਕੌਰ ਵਲੋਂ ਇਸਤਰੀਆਂ ਦੇ ਤਣਾਅ ਪ੍ਰਬੰਧਨ 'ਤੇ ਭਾਸ਼ਣ ਦਿੱਤਾ ਗਿਆ ਅਤੇ ਕਿਹਾ ਕਿ ਅੱਜ-ਕੱਲ੍ਹ ਔਰਤਾਂ ਘਰ ਅਤੇ ਨੌਕਰੀ 'ਚ ਸੰਤੁਲਨ ਬਣਾਉਣ ਲਈ ਅਣਥੱਕ ਮਿਹਨਤ ਕਰਦੀਆਂ ਹਨ | ਵਾਇਸ ਚੇਅਰਮੈਨ ਬਲਜਿੰਦਰ ਸਿੰਘ ਮਾਨਸਾਹੀਆਂ, ਕਾਲਜ ਐਮ.ਡੀ. ਲਾਲ ਸਿੰਘ ਟਿਵਾਣਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ 'ਤੇ ਸ਼ਲਾਘਾ ਕੀਤੀ ਗਈ | ਇਸ ਮੌਕੇ 'ਤੇ ਸਮੂਹ ਸਟਾਫ਼ ਮੈਂਬਰ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਜੈਮਸ ਪਬਲਿਕ ਸਕੂਲ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਵਲੋਂ 'ਸਟੂਡੈਂਟ-ਲੈੱਡ ਕਾਨਫ਼ਰੰਸ' ਕਰਵਾਈ ਅਗਲੀ ਖ਼ਬਰ ਐਨ.ਆਈ.ਐਸ. 'ਚ ਡਾ. ਧਰਮਵੀਰ ਗਾਂਧੀ ਵਲੋਂ ਸਮਾਗਮ ਦਾ ਉਦਘਾਟਨ
Ad Position 24