12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

14 ਦੀ ਮੋਗਾ ਰੈਲੀ ਪੰਜਾਬ ਦੀ ਸਿਆਸਤ 'ਚ ਮੀਲ ਪੱਥਰ ਸਾਬਤ ਹੋਵੇਗੀ-ਜਰਨੈਲ ਸਿੰਘ ਹੈਪੀ ਕੰਬੋਜ

Ad Position 21
No active advertisement
ਅਜੀਤ ਡੈਸਕ 11-03-2026
ਘਨੌਰ, 10 ਮਾਰਚ (ਸਰਦਾਰਾ ਸਿੰਘ ਲਾਛੜੂ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ | ਇਸ ਸੰਬੰਧੀ ਅੱਜ ਭਾਜਪਾ ਦੇ ਸੂਬਾ ਆਗੂ ਅਤੇ ਓਬੀਸੀ ਮੋਰਚੇ ਦੇ ਪ੍ਰਮੁੱਖ ਨੇਤਾ ਜਰਨੈਲ ਸਿੰਘ ਹੈਪੀ ਕੰਬੋਜ ਨੇ ਇਕ ਅਹਿਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤਿਕ ਫ਼ਿਜ਼ਾ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਵਜਾਇਆ ਜਾਣ ਵਾਲਾ ਇਹ ਚੋਣ ਬਿਗਲ ਵਿਰੋਧੀ ਪਾਰਟੀਆਂ ਦੇ ਸਿਆਸੀ ਸਮੀਕਰਨ ਵਿਗਾੜ ਦੇਵੇਗਾ | ਹੈਪੀ ਕੰਬੋਜ ਨੇ ਦੱਸਿਆ ਕਿ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਿਨ-ਰਾਤ ਇਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਵਧਦੀ ਲੋਕਪਿ੍ਯਤਾ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਲੋਕ ਹੁਣ ਕੇਂਦਰ ਦੀਆਂ ਲੋਕ-ਪੱਖੀ ਨੀਤੀਆਂ 'ਤੇ ਭਰੋਸਾ ਜਤਾ ਰਹੇ ਹਨ | ਓਬੀਸੀ ਮੋਰਚੇ ਦੇ ਆਗੂ ਵਜੋਂ ਗੱਲ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਵਿਚ ਅਮਿਤ ਸ਼ਾਹ ਦੇ ਆਗਮਨ ਨੂੰ ਲੈ ਕੇ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ 14 ਮਾਰਚ ਦੀ ਰੈਲੀ ਵਿਰੋਧੀਆਂ ਦੇ ਸਾਰੇ ਕਿਆਸਾਂ ਨੂੰ ਖਤਮ ਕਰਕੇ ਭਾਜਪਾ ਦੀ ਮਜ਼ਬੂਤ ਸਥਿਤੀ ਨੂੰ ਦਰਸਾਏਗੀ |
Ad Position 22
No active advertisement
ਪਿਛਲੀ ਖ਼ਬਰ ਵਿਆਹ 'ਚ ਹੋਏ ਤਕਰਾਰ ਮਗਰੋਂ ਘਰ ਆ ਕੇ ਹਮਲਾ ਕਰ ਕੇ ਪਿਉ ਪੁੱਤਰ ਨੂੰ ਕੀਤਾ ਫੱਟੜ ਅਗਲੀ ਖ਼ਬਰ ਬਲਾਕ ਪਟਿਆਲਾ-3 'ਚ ਵਿੱਦਿਅਕ ਮੁਕਾਬਲੇ ਕਰਵਾਏ
Ad Position 24