ਰਾਜਪੁਰਾ, 11 ਮਾਰਚ (ਰਣਜੀਤ ਸਿੰਘ)-ਪੰਜਾਬ 'ਚ ਆਉਂਦੇ ਵਰ੍ਹੇ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਆਪਣੇ ਦਮ 'ਤੇ ਸਾਰੀਆਂ ਸੀਟਾਂ ਦੀ ਚੋਣ ਲੜੇਗੀ ਅਤੇ ਸਰਕਾਰ ਬਣਾਏਗੀ | ਮੋਗਾ ਰੈਲੀ ਨੂੰ ਮੁੱਖ ਰੱਖ ਕੇ ਲੋਕਾਂ ਵਿਚ ਬਹੁਤ ਜ਼ਿਆਦਾ ਉਤਸ਼ਾਹ ਹੈ ਅਤੇ ਇਕ ਲੱਖ ਦੇ ਕਰੀਬ ਲੋਕਾਂ ਦੇ ਪੁੱਜਣ ਦੀ ਸੰਭਾਵਨਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤ | ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਡਬਲ ਇੰੰਜਣ ਦੀ ਸਰਕਾਰ ਹੋਣੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਸਾਡੇ ਗਵਾਂਢੀ ਸੂਬੇ ਹਰਿਆਣਾ 'ਚ 24 ਫ਼ਸਲਾਂ 'ਤੇ ਐੱਮ.ਐੱਸ.ਪੀ. ਦਿੱਤੀ ਜਾ ਰਹੀ ਹੈ | ਹਰਿਆਣਾ ਹਰ ਖੇਤਰ 'ਚ ਸਾਡੇ ਤੋਂ ਮੋਹਰੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਹੀ ਗੈਗਸਟਰਵਾਦ ਦੀਆਂ ਜੜਾਂ ਪੁੱਟ ਸਕਦੀ ਹੈ | ਉਨ੍ਹਾਂ ਨੇ ਪੰਜਾਬ ਦੀ ਸੱਤਾਧਾਰੀ ਧਿਰ 'ਤੇ ਸਿਆਸੀ ਵਾਰ ਕਰਦਿਆਂ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਪਈ ਹੈ | ਉਨ੍ਹਾਂ ਨੇ ਕਿਹਾ ਕਿ ਮੋਗਾ ਰੈਲੀ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਆ ਰਹੇ ਹਨ | ਉੱਥੇ ਆਸ ਤੋਂ ਕਿਤੇ ਜ਼ਿਆਦਾ ਲੋਕਾਂ ਦੇ ਜਾਣ ਦੀ ਉਮੀਦ ਹੈ | ਇਸ ਮੌਕੇ ਭਾਜਪਾ ਆਗੂ ਚਰਨਜੀਤ ਸਿੰਘ ਬਰਾੜ, ਪ੍ਰਧਾਨ ਜਸਪਾਲ ਸਿੰਘ ਭੰਗੂ, ਦੀਪਕ ਬਾਂਸਲ, ਜਸਵੀਰ ਸਿੰਘ ਜੱਸੀ, ਓਮ ਪ੍ਰਕਾਸ਼ ਪਾਸ਼ੀ, ਤਰਲੋਕ ਚਾਵਲਾ, ਐੱਸ.ਕੇ. ਦੇਵ, ਭਗਵਾਨ ਦਾਸ ਮੋਗੀਆ, ਰਿੰਕੂ ਸਲੇਮਪੁਰ ਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ |