21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਘਰੋਂ ਕੰਮ ਕਰਨ ਦਾ ਝਾਂਸਾ ਦੇ ਕੇ ਮਾਰੀ 13 ਲੱਖ ਤੋਂ ਵਧ ਦੀ ਠੱਗੀ

Ad Position 21
No active advertisement
ਅਜੀਤ ਡੈਸਕ 12-03-2026
ਪਟਿਆਲਾ, 11 ਮਾਰਚ (ਮਨਦੀਪ ਸਿੰਘ ਖਰੌੜ)-ਦੂਸਰੇ ਅਪਰਾਧਾਂ ਦੇ ਮੁਕਾਬਲੇ ਸਾਈਬਰ ਕ੍ਰਾਈਮ ਦੇ ਕੇਸਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ | ਸਾਈਬਰ ਠੱਗ ਹੁਣ ਇੰਨੇ ਤੇਜ਼ ਹੋ ਚੁੱਕੇ ਹਨ ਕਿ ਉਹ ਪੇਸ਼ਾਵਰ ਵਿਅਕਤੀਆਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣ ਲੱਗੇ ਹਨ | ਇੰਜ ਹੀ ਠੱਗ ਅਨਜਾਣ ਵਿਅਕਤੀਆਂ ਨੂੰ ਵੀ ਆਨਲਾਈਨ ਕੰਮ ਕਰ ਕੇ ਵਧ ਮੁਨਾਫ਼ਾ ਕਮਾਉਣ ਦਾ ਲਾਲਚ ਦੇ ਕੇ ਆਪਣੇ ਜਾਲ ਵਿਚ ਫਸਾ ਰਹੇ ਹਨ | ਇਸੇ ਸਿਲਸਿਲੇ ਤਹਿਤ ਆਨਲਾਈਨ ਘਰੋਂ ਕੰਮ ਕਰਨ ਦਾ ਝਾਂਸਾ ਦੇ ਕੇ ਸਾਈਬਰ ਠੱਗਾਂ ਵਲੋਂ 13 ਲੱਖ 95 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਾਈਬਰ ਕ੍ਰਾਈਮ ਥਾਣੇ 'ਚ ਜਸ਼ਨਦੀਪ ਸਿੰਘ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਆਨਲਾਈਨ ਸੰਪਰਕ ਕਰ ਕੇ ਉਸ ਨੂੰ ਘਰੋਂ ਕੰਮ ਕਰਨ ਦਾ ਝਾਂਸਾ ਦੇ ਕੇ 13 ਲੱਖ 95 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਸਾਈਬਰ ਕ੍ਰਾਈਮ ਥਾਣੇ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 22 ਨੰਬਰ ਫਾਟਕ ਨੇੜਿਉਂ ਕਾਰ ਚੋਰੀ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਨੇ ਪੀ.ਆਈ.-ਰਾਹੀ ਨਾਲ ਇਕਰਾਰਨਾਮਾ ਕੀਤਾ
Ad Position 24