21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਬੇਅਦਬੀ ਖ਼ਿਲਾਫ਼ ਕਾਨੂੰਨ ਦੀ ਮੰਗ ਕਰਦਿਆਂ ਖਹਿਰਾ ਨੇ ਕੀਤੀ ਮੋਰਚੇ 'ਚ ਸ਼ਿਰਕਤ

Ad Position 21
No active advertisement
ਅਜੀਤ ਡੈਸਕ 12-03-2026
ਸਮਾਣਾ, 11 ਮਾਰਚ (ਹਰਵਿੰਦਰ ਸਿੰਘ ਟੋਨੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਸਮੇਤ ਹੋਰ ਜਥੇਬੰਦੀਆਂ ਵਲੋਂ ਬਣਾਈ ਕਮੇਟੀ ਦੇ ਅਹੁਦੇਦਾਰਾਂ ਵਲੋਂ ਸ਼ੁਰੂ ਕੀਤੇ ਧਰਮ ਯੁੱਧ ਮੋਰਚਾ, ਅੱਜ 16ਵੇਂ ਦਿਨ ਵੀ ਜਾਰੀ ਹੈ | ਇਸ ਮੋਰਚੇ 'ਚ ਕਾਂਗਰਸ ਪਾਰਟੀ ਆਗੂ ਸੁਖਪਾਲ ਸਿੰਘ ਖਹਿਰਾ, ਸਾਬਕਾ ਵਿਧਾਇਕ ਰਜਿੰਦਰ ਸਿੰਘ, ਮਹੰਤ ਹਰਵਿੰਦਰ ਸਿੰਘ ਖਨੌੜਾ, ਸੀਨੀਅਰ ਆਗੂ ਰਛਪਾਲ ਸਿੰਘ ਜੋੜਾਮਾਜਰਾ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਜਸਵਿੰਦਰ ਸਿੰਘ ਰੰਧਾਵਾ ਵੀ ਸ਼ਾਮਿਲ ਹੋਏ | ਇਸ ਮੌਕੇ ਖਹਿਰਾ ਨੇ ਚਾਰ ਸੌ ਫੁੱਟ ਉੱਚੇ ਟਾਵਰ 'ਤੇ ਚੜ੍ਹੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ (ਸਾਬਕਾ ਫ਼ੌਜੀ) ਦਾ ਸਮਰਥਨ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਾਇਆ ਮੋਰਚਾ ਜਾਇਜ਼ ਹੈ ਕਿਉਂਕਿ 2015 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋ ਰਹੀਆਂ ਹਨ ਤੇ ਹਾਲੇ ਤੱਕ ਕਿਸੇ ਵੀ ਸਰਕਾਰ ਨੇ ਇਨਸਾਫ਼ ਨਹੀਂ ਦਿੱਤਾ, ਜਿਸ ਕਾਰਨ ਬੇਅਦਬੀਆਂ ਅੱਜ ਤੀਕ ਜਾਰੀ ਹਨ | ਉਨ੍ਹਾਂ ਮੋਰਚੇ ਵਲੋਂ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਵਿਧਾਨ ਸਭਾ 'ਚ ਵੀ ਮਸਲਾ ਉਠਾਉਣਗੇ ਤੇ ਸਖ਼ਤ ਕਾਨੂੰਨ ਬਣਾਏ ਜਾਣ ਦੀ ਮੰਗ ਕਰਨਗੇ | ਖਹਿਰਾ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਮੋਰਚੇ 'ਚ ਸ਼ਾਮਿਲ ਹੋਣਾ ਚਾਹੁੰਦੇ ਸਨ ਪਰੰਤੂ ਰੁਝੇਵਿਆਂ ਕਾਰਨ ਆ ਨਹੀਂ ਸਕੇ ਤੇ ਇਸ ਦੇ ਬਾਵਜੂਦ ਉਨ੍ਹਾਂ ਦਾ ਸੰਗਤਾਂ ਨਾਲ ਤਾਲਮੇਲ ਰਹਿੰਦਾ ਸੀ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਸੰਗਤਾਂ ਆਪਣਾ ਬਣਦਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਬਦਲਾਖੋਰਾਂ ਦੀ ਪਾਰਟੀ ਬਣ ਚੁੱਕੀ ਹੈ ਤੇ ਇਸ ਦੇ ਰਾਜ 'ਚ ਜਮਹੂਰੀਅਤ ਨਾਂ ਦੀ ਕੋਈ ਚੀਜ਼ ਨਹੀਂ ਰਹੀ ਹੈ | ਧਰਮ ਯੁੱਧ ਮੋਰਚਾ ਆਗੂਆਂ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ਕਾਫ਼ੀ ਤਿੱਖੇ ਸੁਆਲ ਜਵਾਬ ਕੀਤੇ ਗਏ ਪਰੰਤੂ ਉਨ੍ਹਾਂ ਠਰ੍ਹੰਮੇ ਨਾਲ ਜਵਾਬ ਦਿੰਦਿਆਂ ਸਾਰਿਆਂ ਦੀ ਸੰਤੁਸ਼ਟੀ ਕਰਵਾਈ | ਇਸ ਮੌਕੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਤਲਵਿੰਦਰ ਸਿੰਘ ਔਲਖ, ਖੁਸ਼ਇੰਦਰ ਸਿੰਘ, ਅਮਿਤੋਜ ਮਾਨ, ਬਾਬਾ ਦੀਪ ਸਿੰਘ ਦਲ ਦੇ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਲਾਡੀ, ਰੰਮੀ ਸਹਿਗਲ, ਬਿੱਟੂ ਧਨੌਰੀ ਸਮੇਤ ਭਾਰੀ ਗਿਣਤੀ 'ਚ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਵਲੋਂ ਕੌਮਾਂਤਰੀ ਅÏਰਤ ਦਿਵਸ ਨੂੰ ਸਮਰਪਿਤ ਅਦਾਰੇ ਦੀਆਂ ਔਰਤ ਮੁਲਾਜ਼ਮਾਂ ਲਈ ਮੁਫ਼ਤ ਬੀਮਾ ਯੋਜਨਾ ਦਾ ਤੋ... ਅਗਲੀ ਖ਼ਬਰ ਮਿਰਜ਼ਾਪੁਰ ਕੋ-ਆਪਰੇਟਿਵ ਸੁਸਾਇਟੀ ਦੀ ਚੋਣ 'ਚ ਕਾਂਗਰਸ ਪਾਰਟੀ ਦੇ ਪਿ੍ਤਪਾਲ ਸਿੰਘ ਵਜ਼ੀਰਾਬਾਦ ਬਣੇ ਪ੍ਰਧਾਨ
Ad Position 24