ਅਕਾਲੀ ਦਲ ਵਾਰਿਸ ਪੰਜਾਬ ਨੇ ਜ਼ਿਲ੍ਹੇ ਦੀਆਂ ਸਾਰੀਆਂ ਇਕਾਈਆਂ ਕੀਤੀਆਂ ਭੰਗ
ਅਜੀਤ ਡੈਸਕ
12-03-2026
ਪਾਰਟੀ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਵਿਸਾਖੀ ਤੋਂ ਪਹਿਲਾਂ ਨਿਯੁਕਤੀ ਪੱਤਰ ਦਿੱਤੇ ਜਾਣਗੇ ਤਾਂ ਜੋ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਸਕੇ | ਜਸਵਿੰਦਰ ਸਿੰਘ ਡਰੋਲੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪ੍ਰਸ਼ਾਸਨ ਵਲੋਂ ਸਿੱਖ ਸੋਚ ਵਾਲੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨਾਲ ਜੁੜੇ ਵਿਦਿਆਰਥੀਆਂ 'ਤੇ ਕੀਤੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਅੰਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਬਾਰੇ ਜੇਕਰ ਵਿਦਿਆਰਥੀਆਂ ਨੂੰ ਕੋਈ ਇਤਰਾਜ਼ ਸੀ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਦਾ ਇਹ ਮੁੱਢਲਾ ਫ਼ਰਜ਼ ਸੀ ਕਿ ਉਨ੍ਹਾਂ ਦੀ ਗੱਲ ਸੁਣੀ ਜਾਂਦੀ ਨਾ ਕਿ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾਂਦੀ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਵਲੋਂ ਰੋਸ ਪ੍ਰਦਰਸ਼ਨ ਲਈ ਇਕੱਠੇ ਹੋਏ ਵਿਦਿਆਰਥੀਆਂ ਨਾਲ ਧੱਕਾ ਕਰਨਾ ਅਤੇ ਸਿੱਖ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨੀਆਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਮੰਗ ਕੀਤੀ ਕਿ ਇਸ ਕਾਰਵਾਈ ਲਈ ਜ਼ਿੰਮੇਵਾਰ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |