21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਏਸ਼ੀਅਨ ਕਾਲਜ ਪਟਿਆਲਾ ਨੇ 10ਵੀ ਸਾਲਾਨਾ ਐਥਲੈਟਿਕ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 12-03-2026
ਪਟਿਆਲਾ, 11 ਮਾਰਚ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਕਾਲਜ ਪਟਿਆਲਾ ਵਿਖੇ ਸਲਾਨਾ 10ਵੀਂ ਐਥਲੈਟਿਕ ਮੀਟ ਕਰਵਾਈ ਗਈ | ਇਹ ਖੇਡ ਸਮਾਗਮ ਅਮਰਜੀਤ ਸਿੰਘ (ਸਪੋਰਟਸ ਇੰਚਾਰਜ ਅਤੇ ਐਨ.ਸੀ.ਸੀ. ਕੋਆਰਡੀਨੇਟਰ) ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਆਰਚਰੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਕੁਮਾਰ ਬਾਲੀ ਨੇ ਹਾਜ਼ਰੀ ਭਰੀ | ਕਾਲਜ ਦੇ ਚੇਅਰਮੈਨ ਤਰਸੇਮ ਸੈਣੀ, ਪਿ੍ੰਸੀਪਲ ਡਾ. ਮੀਨੂ ਸਿੰਘ ਸਚਾਨ ਅਤੇ ਮੈਨੇਜਮੈਂਟ ਮੈਂਬਰ ਸਿੰਗਾਰ ਸਿੰਘ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਐਥਲੈਟਿਕ ਮੀਟ ਦੀ ਸ਼ੁਰੂਆਤ ਕਾਲਜ ਦੀ ਐਨ.ਸੀ.ਸੀ. ਟੁਕੜੀ ਵਲੋਂ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ | ਵਿਦਿਆਰਥੀਆਂ ਨੇ ਮੁੱਖ ਮਹਿਮਾਨ ਅਤੇ ਕਾਲਜ ਪ੍ਰਬੰਧਕਾਂ ਨੂੰ ਸਲਾਮੀ ਦਿੱਤੀ | ਇਸ ਤੋਂ ਬਾਅਦ ਮੁੱਖ ਮਹਿਮਾਨ ਦੀ ਆਗਿਆ ਨਾਲ ਵੱਖ-ਵੱਖ ਖੇਡ ਮੁਕਾਬਲੇ ਸ਼ੁਰੂ ਕੀਤੇ ਗਏ | ਇਨ੍ਹਾਂ ਮੁਕਾਬਲਿਆਂ 'ਚ ਕਾਲਜ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ |
ਇਸ ਮੌਕੇ 100 ਮੀ., 200 ਮੀ. ਅਤੇ 400 ਮੀ. ਦੌੜ, ਗੋਲਾ ਸੁੱਟ, ਜੈਵਲਿਨ ਥ੍ਰੋ, ਡਿਸਕਸ ਥ੍ਰੋ, ਲਾਂਗ ਜੰਪ ਅਤੇ ਰੱਸਾਕਸੀ ਵਰਗੇ ਮੁਕਾਬਲੇ ਕਰਵਾਏ ਗਏ | ਟਗ ਆਫ ਵਾਰ ਮੁਕਾਬਲਾ ਸਭ ਤੋਂ ਰੋਮਾਂਚਕ ਰਿਹਾ | ਲੜਕਿਆਂ 'ਚ ਬੀ.ਏ. ਭਾਗ ਤੀਜਾ ਦੇ ਏਬੀ ਦੀ ਟੀਮ ਅਤੇ ਲੜਕੀਆਂ ਵਿਚ ਬੀ.ਏ. ਬੀ.ਐਡ ਭਾਗ ਤੀਜਾ ਦੀ ਮੁਸਕਾਨ ਦੀ ਟੀਮ ਜੇਤੂ ਰਹੀ | ਇਸ ਤੋਂ ਇਲਾਵਾ ਲੜਕੀਆਂ ਵਿਚ ਸਿਮਰਨ (ਬੀ.ਏ. ਭਾਗ ਪਹਿਲਾ) ਅਤੇ ਲੜਕਿਆਂ ਵਿਚ ਅਮਨਦੀਪ ਸਿੰਘ (ਬੀ.ਏ. ਦੂਜਾ ਸਾਲ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਰਵੋਤਮ ਐਥਲੀਟ ਦਾ ਖ਼ਿਤਾਬ ਜਿੱਤਿਆ | ਖੇਡ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਦੇ ਚੇਅਰਮੈਨ ਤਰਸੇਮ ਸੈਣੀ, ਮੁੱਖ ਮਹਿਮਾਨ ਰਵਿੰਦਰ ਕੁਮਾਰ ਬਾਲੀ, ਪਿ੍ੰਸੀਪਲ ਡਾ. ਮੀਨੂ ਸਿੰਘ ਸਚਾਨ, ਮੈਨੇਜਮੈਂਟ ਮੈਂਬਰ ਸ੍ਰੀ ਸਿੰਗਾਰ ਸਿੰਘ ਅਤੇ ਐਡਮਿਨ ਅਫ਼ਸਰ ਮਿਸ ਅੰਜੂ ਸਿੰਘ ਵੱਲੋਂ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਰਵਿੰਦਰ ਕੁਮਾਰ ਬਾਲੀ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ | ਅੰਤ 'ਚ ਕਾਲਜ ਦੇ ਚੇਅਰਮੈਨ ਤਰਸੇਮ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਮੋਬਾਈਲ ਫ਼ੋਨ ਦੀ ਥਾਂ ਪੜ੍ਹਾਈ ਅਤੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਵਿੱਖ 'ਚ ਵੀ ਕਾਲਜ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਬਲਿਕ ਕਾਲਜ ਸਮਾਣਾ 'ਚ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Ad Position 24