21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਹਲਕਾ ਘਨੌਰ ਦੇ ਪਿੰਡ ਉਂਟਸਰ ਤੋਂ ਦੋ ਦਰਜਨ ਪਰਿਵਾਰ ਭਾਜਪਾ 'ਚ ਸ਼ਾਮਲ

Ad Position 21
No active advertisement
ਅਜੀਤ ਡੈਸਕ 12-03-2026
ਘਨੌਰ, 11 ਮਾਰਚ (ਸਰਦਾਰਾ ਸਿੰਘ ਲਾਛੜੂ)-ਅੱਜ ਹਲਕਾ ਘਨੌਰ ਦੇ ਪਿੰਡ ਉਂਟਸਰ 'ਚ ਭਾਰਤੀ ਜਨਤਾ ਪਾਰਟੀ ਦੀ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਜਿਸ 'ਚ ਭਾਜਪਾ ਦੇ ਹਲਕਾ ਇੰਚਾਰਜ ਘਨੌਰ ਵਿਕਾਸ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਪਿੰਡ ਉਂਟਸਰ ਤੋਂ ਆਮ ਆਦਮੀ ਪਾਰਟੀ ਦੇ ਦੋ ਦਰਜਨ ਸਮਰਥਕਾਂ ਨੇ ਆਪ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ 'ਚ ਸ਼ਮੂਲੀਅਤ ਕੀਤੀ | ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਪਾਰਟੀ 'ਚ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਦਾ ਪਟਕਾ ਪੁਆ ਕੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਜੀ ਆਇਆਂ ਕਿਹਾ | ਇਸ ਮੌਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹੀ ਦੀ ਮੋਗਾ 'ਚ ਹੋਣ ਵਾਲੀ ਰੈਲੀ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਸਾਰੇ ਵਰਕਰਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਵੱਡੀ ਗਿਣਤੀ 'ਚ ਮੋਗਾ ਰੈਲੀ 'ਚ ਸ਼ਿਰਕਤ ਕਰਨਗੇ | ਹਲਕਾ ਇੰਚਾਰਜ ਘਨੌਰ ਵਿਕਾਸ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਮੋਗਾ ਰੈਲੀ ਪੰਜਾਬ 'ਚ ਇਤਿਹਾਸ ਰਚੇਗੀ ਤੇ ਪੰਜਾਬ ਦੀ ਸਿਆਸਤ 'ਚ ਨਵਾਂ ਮੋੜ ਲੈ ਕੇ ਆਵੇਗੀ | ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂ ਪਿ੍ਤਪਾਲ (ਕਾਲਾ) ਰਾਮਨਾਥ, ਭਿੰਦਰ ਸਿੰਘ, ਸੁਰੇਸ਼ ਕੁਮਾਰ, ਲਾਭ ਸਿੰਘ, ਸੁਖਦੇਵ ਪ੍ਰੇਮੀ, ਸਾਹਿਬ ਸਿੰਘ, ਰਵੀ ਸ਼ਰਮਾ, ਲੱਜਾ ਰਾਮ ਬਾਵਾ, ਦਰਸ਼ਨ ਬਾਵਾ, ਆਸ਼ੂ ਬਾਬਾ, ਮਾਨਵ ਕੁਮਾਰ, ਦੀਪਾਂਸੂ ਸ਼ਰਮਾ ਨੂੰ ਹਲਕਾ ਇੰਚਾਰਜ ਭਾਜਪਾ ਵਿਕਾਸ ਸ਼ਰਮਾ ਨੇ ਕਿਹਾ ਕਿ ਨਵੇਂ ਸਾਥੀਆਂ ਨੂੰ ਪਾਰਟੀ 'ਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਹੱਕਾਂ ਦੀ ਪਹਿਰੇਦਾਰੀ ਡਟ ਕੇ ਕੀਤੀ ਜਾਵੇਗੀ | ਉਨ੍ਹਾਂ ਨੇ ਉਮੀਦ ਜਤਾਈ ਕਿ ਨਵੇਂ ਵਰਕਰਾਂ ਦੇ ਜੁੜਨ ਨਾਲ ਹਲਕਾ ਘਨੌਰ 'ਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ 'ਚ ਪਾਰਟੀ ਨੂੰ ਵੱਡੀ ਕਾਮਯਾਬੀ ਮਿਲੇਗੀ | ਅੰਤ 'ਚ ਸਾਰੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਕਮਲਜੀਤ ਸਿੰਘ ਸਰਕਲ ਪ੍ਰਧਾਨ ਘਨੌਰ, ਹਰਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਪਾਖਰ ਸਿੰਘ ਕਾਰਜਕਾਰਨੀ ਮੈਂਬਰ ਕਿਸਾਨ ਮੋਰਚਾ ਪੰਜਾਬ, ਰਜਨੀਸ਼ ਉਲਾਣਾ, ਸਰਕਲ ਪ੍ਰਧਾਨ ਹਰਪਾਲਪੁਰ, ਬਲਕਾਰ ਸਿੰਘ ਐੱਸ.ਸੀ. ਮੋਰਚਾ ਸਰਕਲ ਪ੍ਰਧਾਨ, ਸਰਬਜੋਤ ਸਿੰਘ ਸਰਵਾਰਾ ਸਰਕਲ ਮੀਤ ਪ੍ਰਧਾਨ, ਸੁਖਚੈਨ ਸਿੰਘ ਸਰਕਲ ਮੀਤ ਪ੍ਰਧਾਨ, ਪਿ੍ੰਸ ਕੁਮਾਰ ਸਰਕਲ ਸਕੱਤਰ ਆਦਿ ਭਾਜਪਾ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਔਰਤਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ- ਮਹਿਤਾ ਅਗਲੀ ਖ਼ਬਰ ਪਬਲਿਕ ਕਾਲਜ ਸਮਾਣਾ 'ਚ ਲਗਾਇਆ ਖ਼ੂਨਦਾਨ ਕੈਂਪ
Ad Position 24