ਪਟਿਆਲਾ, 11 ਮਾਰਚ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਲਈ ਅਹਿਮ ਤੇ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੀਆਂ ਔਰਤਾਂ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇਜਿੰਦਰ ਮਹਿਤਾ ਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਹਰਪਾਲ ਸਿੰਘ ਵਿਰਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ 'ਆਪ' ਦੇ ਮਹਿਲਾ ਵਿੰਗ ਦੀ ਜ਼ੋਨ ਇੰਚਾਰਜ ਵੀਰਪਾਲ ਕੌਰ ਚਹਿਲ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਆਰਤੀ ਗੁਪਤਾ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਮੁਕਤਾ ਗੁਪਤਾ, ਹਲਕਾ ਇੰਚਾਰਜ ਮਨਜੀਤ ਕੌਰ ਤੇ ਰੂਬੀ ਭਾਟੀਆ, ਹਲਕਾ ਕੁਆਰਡੀਨੇਟਰ ਜਤਿੰਦਰ ਕੌਰ ਐਸਕੇ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ''ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ'' ਨੇ ਔਰਤਾਂ ਦਾ ਉਨ੍ਹਾਂ ਦੇ ਪਰਿਵਾਰਾਂ ਤੇ ਸਮਾਜ ਵਿਚ ਸਨਮਾਨ ਵਧਾਇਆ ਹੈ | ਇਸ ਮੌਕੇ ਸਾਰੇ ਆਗੂਆਂ ਨੇ ਇਕੋ ਆਵਾਜ਼ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਔਰਤਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਤਰੱਕੀ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰੇਗੀ ਸਗੋਂ ਪਰਿਵਾਰ ਅਤੇ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਬਣਾਏਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਕਾਰਨ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ | ਇਸ ਮੌਕੇ ਮਹਿਲਾ ਆਗੂ ਵੀਰਪਾਲ ਕੌਰ ਚਹਿਲ, ਆਰਤੀ ਗੁਪਤਾ, ਮੁਕਤਾ ਗੁਪਤਾ, ਮਨਜੀਤ ਕੌਰ, ਰੂਬੀ ਭਾਟੀਆ ਤੇ ਜਤਿੰਦਰ ਕੌਰ ਐਸਕੇ ਨੇ ਕਿਹਾ ਕਿ ਇਸ ਯੋਜਨਾ ਨਾਲ ਔਰਤਾਂ ਵਿਚ ਆਤਮ-ਵਿਸ਼ਵਾਸ ਵਧੇਗਾ | ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰ ਪਾਲ ਸਿੰਘ, ਸੁਮੀਤ ਟਾਕੇਜਾ, ਸਕੱਤਰ ਮੀਡੀਆ ਗੱਜਣ ਸਿੰਘ, ਹਲਕਾ ਮੀਡੀਆ ਇੰਚਾਰਜ ਸੰਦੀਪ ਬੰਧੂ ਤੇ ਮੀਡੀਆ ਸਕੱਤਰ ਜਸਵਿੰਦਰ ਸਿੰਘ ਰਿੰਪਾ ਤੇ ਹੋਰ ਆਗੂ ਮੌਜੂਦ ਸਨ |