21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੁੱਖ ਮੰਤਰੀ ਮਾਨ ਸੜਕਾਂ ਦੀ ਨਿਗਰਾਨੀ ਲਈ ਬਣੀ ਕਮੇਟੀ ਆਖਿਰ ਕਿੱਥੇ ਸੁੱਤੀ ਪਈ ਹੈ?- ਸ਼ੈਰੀ ਰਿਆੜ

Ad Position 21
No active advertisement
ਅਜੀਤ ਡੈਸਕ 12-03-2026
ਸਨੌਰ, 11 ਮਾਰਚ (ਸੋਖਲ)-ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਹਲਕਾ ਸਨੌਰ ਦੀਆਂ ਖਰਾਬ ਸੜਕਾਂ ਦੇ ਮੁੱਦੇ ਨੂੰ ਲੈ ਕੇ ਸਰਕਾਰ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਕਈ ਪਿੰਡਾਂ ਅਤੇ ਮੁੱਖ ਮਾਰਗਾਂ ਦੀ ਹਾਲਤ ਬਹੁਤ ਹੀ ਖਰਾਬ ਹੋ ਚੁੱਕੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ੈਰੀ ਰਿਆੜ ਨੇ ਦੋਸ਼ ਲਗਾਇਆ ਕਿ ਹਲਕਾ ਇੰਚਾਰਜ ਵਲੋਂ ਕਈ ਸੜਕਾਂ ਦੇ ਨੀਂਹ ਪੱਥਰ ਤਾਂ ਰੱਖੇ ਗਏ ਹਨ, ਪਰ ਅਜੇ ਤੱਕ ਜ਼ਮੀਨੀ ਪੱਧਰ 'ਤੇ ਕੋਈ ਕੰਮ ਨਜ਼ਰ ਨਹੀਂ ਆ ਰਿਹਾ | ਉਨ੍ਹਾਂ ਕਿਹਾ ਕਿ ਸਿਰਫ ਨੀਂਹ ਪੱਥਰ ਰੱਖ ਕੇ ਅਤੇ ਵੱਡੇ-ਵੱਡੇ ਦਾਅਵੇ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਜਦਕਿ ਹਕੀਕਤ ਇਹ ਹੈ ਕਿ ਸੜਕਾਂ ਦੀ ਮੁਰੰਮਤ ਜਾਂ ਨਵੀਂ ਤਾਮੀਰ ਦਾ ਕੰਮ ਸ਼ੁਰੂ ਹੀ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਕਈ ਇਲਾਕਿਆਂ ਵਿਚ ਸੜਕਾਂ 'ਤੇ ਵੱਡੇ-ਵੱਡੇ ਖੱਡੇ ਪੈ ਚੁੱਕੇ ਹਨ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵੀ ਵੱਧ ਗਿਆ ਹੈ | ਸਕੂਲੀ ਬੱਚਿਆਂ, ਕਿਸਾਨਾਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਇਸ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ੈਰੀ ਰਿਆੜ ਨੇ ਕਿਹਾ ਕਿ ਲੋਕਾਂ ਨੇ ਵਿਕਾਸ ਦੀ ਉਮੀਦ ਨਾਲ ਸਰਕਾਰ ਨੂੰ ਚੁਣਿਆ ਸੀ, ਪਰ ਹੁਣ ਲੋਕਾਂ ਨੂੰ ਸਿਰਫ ਐਲਾਨ ਹੀ ਸੁਣਨ ਨੂੰ ਮਿਲ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਹਲਕਾ ਸਨੌਰ ਦੀਆਂ ਖਰਾਬ ਸੜਕਾਂ ਨੂੰ ਤੁਰੰਤ ਬਣਾਇਆ ਜਾਵੇ ਅਤੇ ਜਿਨ੍ਹਾਂ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ ਹਨ, ਉਨ੍ਹਾਂ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੇ ਹਿੱਤਾਂ ਲਈ ਉਹ ਹਰ ਮੰਚ 'ਤੇ ਆਵਾਜ਼ ਉਠਾਉਂਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ 'ਚ ਗੈਸਟ ਲੈਕਚਰ ਕਰਵਾਇਆ ਅਗਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਸਕੂਲ ਮੁਖੀਆਂ ਦੀ ਇਕ ਦਿਨਾ ਵਰਕਸ਼ਾਪ ਕਰਵਾਈ
Ad Position 24