21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੇਅਰ ਕੁੰਦਨ ਗੋਗੀਆ ਨੇ ਲਾਈਟਾਂ ਲਗਵਾਉਣ ਦੀ ਕਰਵਾਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 12-03-2026
ਪਟਿਆਲਾ, 11 ਮਾਰਚ (ਅ.ਸ. ਆਹਲੂਵਾਲੀਆ)-ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਮੇਅਰ ਕੁੰਦਨ ਗੋਗੀਆ ਵਲੋਂ ਵਾਰਡ ਨੰਬਰ 30 ਨੂੰ ਰੌਸ਼ਨ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਮੇਅਰ ਨੇ ਦੱਸਿਆ ਕਿ ਲਗਭਗ 11 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਦੇ ਪਾਰਕਾਂ ਸਮੇਤ ਪੂਰੇ ਇਲਾਕੇ ਵਿਚ ਆਧੁਨਿਕ ਸਟਰੀਟ ਲਾਈਟਾਂ ਲਗਵਾਈਆਂ ਜਾ ਰਹੀਆਂ ਹਨ, ਤਾਂ ਜੋ ਰਾਤ ਦੇ ਸਮੇਂ ਇਲਾਕਾ ਨਿਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 30 ਦੇ ਪਾਰਕ ਅਤੇ ਹੋਰ ਜਨਤਕ ਥਾਵਾਂ 'ਤੇ ਲਾਈਟਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ | ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਵਾਰਡ ਦੀ ਸੁੰਦਰਤਾ ਵਧੇਗੀ, ਉੱਥੇ ਹੀ ਸੁਰੱਖਿਆ ਦੇ ਲਿਹਾਜ਼ ਨਾਲ ਵੀ ਇਹ ਕਦਮ ਸਾਰਥਿਕ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਤਕਨਾਲੋਜੀ ਨਾਲ ਲੱਗੀਆਂ ਐਲਈਡੀ ਲਾਈਟਾਂ ਨਾਲ ਇਲਾਕੇ ਵਿਚ ਰਾਤ ਸਮੇਂ ਚੰਗੀ ਰੌਸ਼ਨੀ ਹੋਵੇਗੀ ਅਤੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣੇਗੀ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਦੇ ਹਰ ਵਾਰਡ ਵਿਚ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਜਾਰੀ ਹਨ | ਇਲਾਕਾ ਨਿਵਾਸੀਆਂ ਨੇ ਵੀ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਸਟਰੀਟ ਲਾਈਟਾਂ ਲੱਗਣ ਨਾਲ ਵਾਰਡ ਦੀਆਂ ਗਲੀਆਂ ਅਤੇ ਪਾਰਕਾਂ ਵਿਚ ਰਾਤ ਦੇ ਸਮੇਂ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਸੁਰੱਖਿਆ ਵਿਚ ਵੀ ਸੁਧਾਰ ਆਵੇਗਾ |
Ad Position 22
No active advertisement
ਪਿਛਲੀ ਖ਼ਬਰ ਦਿਲਪ੍ਰੀਤ ਕੌਰ ਨੇ ਯੂ. ਪੀ. ਐੱਸ. ਸੀ. ਪ੍ਰੀਖਿਆ 'ਚ ਗੱਡੇ ਸਫਲਤਾ ਦੇ ਝੰਡੇ, ਬਣੀ ਸੀ. ਡੀ. ਪੀ. ਓ. ਅਗਲੀ ਖ਼ਬਰ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ 'ਢਾਈ ਅਖਰ ਪ੍ਰੇਮ ਕਾ' ਨਾਟਕ ਦਾ ਸਫਲ ਮੰਚਨ
Ad Position 24