21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਦਿਲਪ੍ਰੀਤ ਕੌਰ ਨੇ ਯੂ. ਪੀ. ਐੱਸ. ਸੀ. ਪ੍ਰੀਖਿਆ 'ਚ ਗੱਡੇ ਸਫਲਤਾ ਦੇ ਝੰਡੇ, ਬਣੀ ਸੀ. ਡੀ. ਪੀ. ਓ.

Ad Position 21
No active advertisement
ਅਜੀਤ ਡੈਸਕ 12-03-2026
ਘਨੌਰ, 11 ਮਾਰਚ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਪਿੰਡ ਸੀਲ ਦੀ ਰਹਿਣ ਵਾਲੀ ਦਿਲਪ੍ਰੀਤ ਕੌਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਕੇ ਆਪਣੀ ਮਿਹਨਤ ਅਤੇ ਕਾਬਲੀਅਤ ਦਾ ਲੋਹਾ ਮਨਵਾਇਆ ਹੈ | ਦਿਲਪ੍ਰੀਤ ਕੌਰ ਦੀ ਚੋਣ ਬਤੌਰ ਸੀ. ਡੀ. ਪੀ. ਓ. ਹੋਈ ਹੈ, ਜਿਸ ਨਾਲ ਇਲਾਕੇ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਪ੍ਰਾਪਤੀ ਦੀ ਖੁਸ਼ੀ ਸਾਂਝੀ ਕਰਨ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਅਤੇ ਪੰਜਾਬ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਿਸ਼ੇਸ਼ ਤੌਰ 'ਤੇ ਦਿਲਪ੍ਰੀਤ ਕੌਰ ਦੇ ਗ੍ਰਹਿ ਵਿਖੇ ਪਹੁੰਚੇ | ਉਨ੍ਹਾਂ ਨੇ ਦਿਲਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਅਜਿਹੀਆਂ ਧੀਆਂ ਪੂਰੇ ਸਮਾਜ ਲਈ ਪ੍ਰੇਰਨਾ ਸਰੋਤ ਹਨ | ਦਿਲਪ੍ਰੀਤ ਕੌਰ ਦੀ ਇਹ ਸਫਲਤਾ ਕੋਈ ਸਧਾਰਨ ਸਫ਼ਰ ਨਹੀਂ ਹੈ | ਉਨ੍ਹਾਂ ਦੇ ਪਿਤਾ ਸਾਵਣ ਪਾਲ ਖੀਵਾ, ਜੋ ਮੌਜੂਦਾ ਸਮੇਂ ਕੇਂਦਰ ਸਰਕਾਰ 'ਚ ਇਕ ਉੱਚ ਅਧਿਕਾਰੀ ਵਜੋਂ ਸੇਵਾਵਾਂ ਨਿਭਾ ਰਹੇ ਹਨ, ਨੇ ਆਪਣੀ ਜ਼ਿੰਦਗੀ 'ਚ ਬੇਹੱਦ ਸੰਘਰਸ਼ ਕੀਤਾ ਹੈ | ਆਪਣੀ ਸਖ਼ਤ ਮਿਹਨਤ ਦੇ ਦਮ 'ਤੇ ਅਫ਼ਸਰ ਬਣਨ ਤੋਂ ਬਾਅਦ ਉਨ੍ਹਾਂ ਦਾ ਇਕੋ-ਇਕ ਸੁਪਨਾ ਆਪਣੀ ਬੇਟੀ ਨੂੰ ਉੱਚੀ ਸਿੱਖਿਆ ਦੇਣਾ ਸੀ | ਇਸ ਮੌਕੇ ਜਤਿੰਦਰ ਸਿੰਘ ਫ਼ੌਜੀ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਵੀਰ ਸਿੰਘ ਮਨੀ ਸਰਵਾਰਾ, ਬਲਕਾਰ ਸਿੰਘ, ਦਿਲਪ੍ਰੀਤ ਕੌਰ ਦੇ ਚਾਚਾ ਸੋਮਪਾਲ, ਪੰਮਾ ਰਾਮ ਤੇ ਹੋਰ ਪਰਿਵਾਰਿਕ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਕਮੇਟੀ ਦੀ ਹੋਈ ਚੋਣ ਅਗਲੀ ਖ਼ਬਰ ਮੇਅਰ ਕੁੰਦਨ ਗੋਗੀਆ ਨੇ ਲਾਈਟਾਂ ਲਗਵਾਉਣ ਦੀ ਕਰਵਾਈ ਸ਼ੁਰੂਆਤ
Ad Position 24