21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਐੱਸ. ਡੀ. ਐੱਮ. ਵਲੋਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਕੰਮ 'ਚ ਤੇਜ਼ੀ ਲਿਆਉਣ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 12-03-2026
ਪਾਤੜਾਂ, 11 ਮਾਰਚ (ਜਗਦੀਸ਼ ਸਿੰਘ ਕੰਬੋਜ)-ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਕੰਮ ਨੂੰ ਤੇਜ਼ ਕਰਨ ਲਈ ਐੱਸ.ਡੀ.ਅੱੈਮ. ਪਾਤੜਾਂ ਕਾਲਾ ਰਾਮ ਕਾਂਸਲ ਨੇ ਸਾਰੇ ਬੀ.ਐੱਲ.ਓਜ਼. ਨਾਲ ਮੀਟਿੰਗ ਕੀਤੀ ਅਤੇ ਸਕਰੀਨ ਰਾਹੀਂ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਤੋਂ ਇਲਾਵਾ ਵੋਟਰ ਸੂਚੀ ਨੂੰ ਅੱਪਡੇਟ ਕਰਨ ਦੇ ਕੀਤੇ ਜਾ ਰਹੇ ਕੰਮ 'ਚ ਤੇਜ਼ੀ ਲਿਆਂਦੇ ਜਾਣ ਦੀ ਹਦਾਇਤਾਂ ਕੀਤੀਆਂ ਗਈਆਂ | ਇਸ ਸੰਬੰਧੀ ਐੱਸ.ਡੀ.ਐਮ. ਪਾਤੜਾਂ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਲ 2003 'ਚ ਪੂਰੇ ਦੇਸ਼ 'ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕੀਤਾ ਗਿਆ ਸੀ ਅਤੇ ਉਸ ਸਮੇਂ ਦੀ ਵੋਟਰ ਸੂਚੀ ਨੂੰ ਆਧਾਰ ਬਣਾ ਕੇ ਹੁਣ ਦੁਬਾਰਾ ਇਹ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ | ਜਿਨ੍ਹਾਂ ਵੋਟਰਾਂ ਦੇ ਨਾਮ ਜਾਂ ਉਨ੍ਹਾਂ ਦੇ ਮਾਤਾ-ਪਿਤਾ ਦੇ ਨਾਮ 2003 ਦੀ ਸੂਚੀ 'ਚ ਮਿਲ ਜਾਂਦੇ ਹਨ, ਉਨ੍ਹਾਂ ਦੀ ਮੈਪਿੰਗ ਆਸਾਨੀ ਨਾਲ ਹੋ ਜਾਂਦੀ ਹੈ | ਕਈ ਬੂਥਾਂ 'ਤੇ ਲਗਭਗ 70 ਫ਼ੀਸਦੀ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ ਪਰ ਕੁਝ ਮਾਮਲਿਆਂ 'ਚ ਐਸੀਆਂ ਔਰਤਾਂ ਜਾਂ ਹੋਰ ਵੋਟਰ ਵੀ ਸਾਹਮਣੇ ਆਉਂਦੇ ਹਨ | ਜਿਨ੍ਹਾਂ ਦੀ ਉਮਰ 2003 'ਚ ਘੱਟ ਹੋਣ ਕਰਕੇ ਉਸ ਵੇਲੇ ਵੋਟਰ ਸੂਚੀ 'ਚ ਨਾਮ ਦਰਜ ਨਹੀਂ ਸੀ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ.ਐੱਲ.ਓ. ਵਲੋਂ ਵਾਰ-ਵਾਰ ਕੀਤੀ ਜਾ ਰਹੀ ਪੜਤਾਲ ਤੋਂ ਪ੍ਰੇਸ਼ਾਨ ਹੋਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐੱਲ.ਓ. ਦਾ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀਆਂ ਨੂੰ ਅਪਡੇਟ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 117 'ਚ ਕੁੱਲ 205 ਬੀ.ਐੱਲ.ਓ. ਕੰਮ ਕਰ ਰਹੇ ਹਨ ਅਤੇ ਜ਼ਿਆਦਾਤਰ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾ ਰਹੇ ਹਨ | ਜੇਕਰ ਕੋਈ ਕਰਮਚਾਰੀ ਲਾਪਰਵਾਹੀ ਕਰਦਾ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਾਭਾ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਹਨੇਰੀ ਜ਼ੋਰਾਂ 'ਤੇ-ਲਾਲਕਾ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਕਮੇਟੀ ਦੀ ਹੋਈ ਚੋਣ
Ad Position 24