21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਾਭਾ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਹਨੇਰੀ ਜ਼ੋਰਾਂ 'ਤੇ-ਲਾਲਕਾ

Ad Position 21
No active advertisement
ਅਜੀਤ ਡੈਸਕ 12-03-2026
ਭਾਦਸੋਂ, 11 ਮਾਰਚ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ 2027 ਵਿਚ ਵੱਡੇ ਬਹੁਮਤ ਨਾਲ ਸਰਕਾਰ ਬਣਾਏਗਾ ਲੋਕਾਂ ਵਲੋਂ ਮਿਲ ਰਹੇ ਹੁੰਗਾਰੇ ਅਤੇ ਪੰਜਾਬ ਬਚਾਓ ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠ ਇਹ ਦਰਸਾਉਂਦੇ ਹਨ ਕਿ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਉਡੀਕ ਰਹੇ ਹਨ ਅਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਪੱਤਰਕਾਰਾਂ ਨਾਲ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ 4 ਅਪ੍ਰੈਲ ਨੂੰ ਨਾਭਾ ਦੀ ਅਨਾਜ ਮੰਡੀ ਵਿਚ ਹੋਣ ਵਾਲੀ ਪੰਜਾਬ ਬਚਾਓ ਰੈਲੀ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਰੈਲੀ ਲਈ ਸੱਦਾ ਪੱਤਰ ਦਿੱਤਾ ਜਾ ਰਿਹਾ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਕਿਉਂਕਿ ਲੋਕਾਂ ਦੇ ਮਨਾਂ ਵਿਚ ਇੱਕੋ ਹੀ ਗੱਲ ਹੈ ਕਿ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਅਤੀ ਜਰੂਰੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਗਏ ਆਪਣੇ ਕਾਰਜਕਾਲ ਵਿਚ ਵਿਕਾਸ ਕਾਰਜ ਲੋਕਾਂ ਦੇ ਜੁਬਾਨੀ ਚੜੇ੍ਹ ਹੋਏ ਹਨ ਅਤੇ ਮੌਜੂਦਾ ਸਰਕਾਰ ਵਲੋਂ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਬਾਹਰੀ ਸੂਬਿਆਂ ਵਿਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਖਰਚ ਕੀਤਾ ਜਾ ਰਿਹਾ ਹੈ | ਲਾਲਕਾ ਨੇ ਨਾਭਾ ਹਲਕੇ ਦੇ ਤਕਰੀਬਨ 50 ਪਿੰਡਾਂ ਦਾ ਦੌਰਾ ਕੀਤਾ ਜਿਹਨਾਂ ਚ ਟੋਡਰਵਾਲ, ਬਾਬਰਪੁਰ, ਸ਼ਿਵਗੜ੍ਹ, ਨੌਹਰਾ,ਬਿਰਧਨੋ, ਦੰਦਰਾਂਲਾ ਢੀਂਡਸਾ, ਰਣਜੀਤਗੜ, ਮੋਹਲਗਵਾਰਾ, ਪਾਲੀਆ, ਬੁੱਗਾ ਖੁਰਦ ਆਦਿ ਪਿੰਡਾਂ ਦਾ ਸਰਕਲ ਵਾਈਜ਼ ਦੌਰਾ ਕੀਤਾ | ਇਸ ਤੋਂ ਇਲਾਵਾ ਮੱਖਣ ਸਿੰਘ ਲਾਲਕਾ ਨੇ ਅੱਗੇ ਕਿਹਾ ਕਿ ਹਰ ਇੱਕ ਪਿੰਡ ਵਿੱਚੋਂ ਰੈਲੀ ਦੇ ਉੱਤੇ ਹੁਮ ਹੁਮਾ ਕੇ ਪੁੱਜਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਸ਼ੇਰ ਸਿੰਘ, ਰਾਜੂ ਸਿੰਘ ਬਿਰਧਨੋ, ਚਰਨ ਸਿੰਘ, ਕੇਵਲ ਸਿੰਘ, ਜਸਵੀਰ ਸਿੰਘ, ਜਗਤਾਰ ਸਿੰਘ,ਪ੍ਰਗਾਸ ਸਿੰਘ, ਹਰਬੰਸ ਸਿੰਘ, ਬੱਬੂ ਸਿੰਘ, ਨਿਰਭੈ ਸਿੰਘ ਤੋਂ ਇਲਾਵਾ ਅਕਾਲੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਹਿੰਦਰਾ ਕਾਲਜ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਨੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਐੱਸ. ਡੀ. ਐੱਮ. ਵਲੋਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਕੰਮ 'ਚ ਤੇਜ਼ੀ ਲਿਆਉਣ ਸੰਬੰਧੀ ਮੀਟਿੰਗ
Ad Position 24