ਮਾਨਵ ਸੇਵਾ ਉੱਤਮ ਸੇਵਾ ਸੰਸਥਾ ਵਲੋਂ ਪੀ.ਪੀ.ਐਸ. ਨਾਭਾ ਦੀ ਸਾਬਕਾ ਵਿਦਿਆਰਥਣ ਅਨੰਨਿਆ ਸ਼ਰਮਾ ਨੂੰ ਕੀਤਾ ਸਨਮਾਨਿਤ
ਅਜੀਤ ਡੈਸਕ
13-03-2026
ਉਪਰੰਤ ਅਨੰਨਿਆ ਸ਼ਰਮਾ ਨੇ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਦੇ ਮੈਂਬਰਾਂ ਦਾ ਸਨਮਾਨ ਦੇਣ ਲਈ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਫਲਤਾ ਦਾ ਸਿਹਰਾ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਰੱਖੀ ਗਈ ਮਜ਼ਬੂਤ ਨੀਂਹ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਸਕੂਲ ਵਿਚ ਉਨ੍ਹਾਂ ਨੂੰ ਜੋ ਨੈਤਿਕ ਕਦਰਾਂ-ਕੀਮਤਾਂ ਦਾ ਗਿਆਨ ਮਿਲਿਆ, ਉਸ ਨੇ ਹੀ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਮਹੱਤਵਪੂਰਨ ਭੂਮਿਕਾ ਨਿਭਾਈ | ਉਨ੍ਹਾਂ ਨੇ ਆਪਣੇ ਪਰਿਵਾਰ ਪਿਤਾ ਡਾ. ਡੀ.ਸੀ. ਸ਼ਰਮਾ, ਮਾਤਾ ਡਾ. ਅਨੀਤਾ ਸ਼ਰਮਾ, ਭਰਾ ਹਰਸ਼ਿਲ ਸ਼ਰਮਾ, ਅਧਿਆਪਕਾਂ ਅਤੇ ਸਲਾਹਕਾਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਤੋਂ ਉਸ ਨੂੰ ਸਿੱਖਣ ਦਾ ਮੌਕਾ ਮਿਲਿਆ | ਇਸ ਮੌਕੇ ਹੈੱਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਸੰਸਥਾ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਵਲੋਂ ਜੋ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਉਹ ਸ਼ਲਾਘਾਯੋਗ ਹਨ |