29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਘੱਗਾ ਟੋਲ ਪਲਾਜ਼ੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਅਣਮਿਥੇ ਸਮਾੇ ਤੱਕ ਜਾਰੀ ਰੱਖੇ ਜਾਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 13-03-2026
ਪਾਤੜਾਂ, 12 ਮਾਰਚ (ਜਗਦੀਸ਼ ਸਿੰਘ ਕੰਬੋਜ)-ਕੇਂਦਰ ਸਰਕਾਰ ਵਲੋਂ ਭਾਰਤ ਮਾਲਾ ਪਰਿਯੋਜਨਾ ਤਹਿਤ ਬਣਾਏ ਜਾ ਰਹੇ ਦਿੱਲੀ ਜੰਮੂ ਕਟੜਾ ਐਕਸਪ੍ਰੈਸ ਵੇਅ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕ ਕਿਸਾਨਾਂ ਨਾਲ ਸੰਬੰਧਿਤ ਮੁਸ਼ਕਿਲਾਂ ਨੂੰ ਲੈ ਕੇ ਰੋਡ ਕਿਸਾਨ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਘੱਗਾ ਟੋਲ ਪਲਾਜਾ ਵਿਖੇ ਅਣਮਿਥੇ ਸਮੇਂ ਦਾ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ | ਇਸ ਦੌਰਾਨ ਜਥੇਬੰਦੀਆਂ ਵਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਵੱਡਾ ਇਕੱਠ ਕਰਕੇ ਐਕਸਪ੍ਰੈਸ ਵੇਅ ਦਾ ਰੋਕਿਆ ਹੋਇਆ ਕੰਮ ਚਾਲੂ ਨਾ ਕਰਨ ਦੇਣ ਦੇ ਐਲਾਨ ਮਗਰੋਂ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ | ਧਰਨਾਕਾਰੀਆਂ ਦਾ ਪੱਖ ਜਾਨਣ ਲਈ ਤਹਿਸੀਲਦਾਰ ਪਾਤੜਾਂ ਸਵਪਨਦੀਪ ਕੌਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਐਸ.ਡੀ.ਓ. ਸੁਲੇਮਾਨ ਨੇ ਪ੍ਰਦਰਸ਼ਨ ਵਾਲੀ ਥਾਂ ਉੱਤੇ ਪਹੁੰਚ ਕੇ ਧਰਨਾਕਾਰੀਆਂ ਦਾ ਪੱਖ ਸੁਣਿਆ | ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਲਟਕਦੀਆਂ ਆ ਰਹੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ਦੇ ਬਾਵਯੂਦ ਧਰਨਾਂਕਾਰੀਆਂ ਵਲੋਂ ਆਪਣਾ ਧਰਨਾ ਮੁਸ਼ਕਿਲਾਂ ਦਾ ਹੱਲ ਕੀਤੇ ਜਾਣ ਤੱਕ ਜਾਰੀ ਰੱਖੇ ਜਾਣ ਦਾ ਫੈਸਲਾ ਕੀਤਾ ਗਿਆ | ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਐਕਸਪ੍ਰੈਸ ਵੇ ਦਾ ਨਿਰਮਾਣ ਕਰਨ ਸਮੇਂ ਕਿਸਾਨਾਂ ਦੀ ਐਕਵਾਇਰ ਕੀਤੀ ਗਈ ਜ਼ਮੀਨ ਨਾਲ ਸੰਬੰਧਿਤ ਬਹੁਤ ਸਾਰੇ ਮਸਲੇ ਲੰਬੇ ਸਮੇਂ ਤੋਂ ਲੰਬਿਤ ਪਏ ਹਨ ਪਰ ਹਾਈਵੇ ਅਥਾਰਟੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਰਕੇ ਮਜਬੂਰ ਕਿਸਾਨਾਂ ਨੂੰ ਐਕਸਪ੍ਰੈਸ ਵੇ ਦਾ ਕੰਮ ਰੋਕਣਾ ਪਿਆ ਹੈ | ਉਨ੍ਹਾਂ ਦੱਸਿਆ ਕਿ ਪਿੰਡ ਅਤਾਲਾਂ ਦੇ ਕਿਸਾਨ ਤਾਰਾ ਸਿੰਘ ਨੂੰ ਮਿਲਣ ਵਾਲੀ ਮੁਆਵਜੇ ਦੀ ਰਕਮ ਐਡੀਸ਼ਨਲ ਜੱਜ ਨੇ ਬੇਵਜਾ ਰੋਕੀ ਹੋਈ ਹੈ | ਜੋ ਐਵਾਰਡ ਹੋ ਚੁੱਕੇ ਹਨ ਉਹਨਾਂ ਦੀ ਵੀ ਪੇਮੈਂਟ ਨਹੀਂ ਕੀਤੀ ਜਾ ਰਹੀ | ਉਨ੍ਹਾਂ ਮੰਗ ਕੀਤੀ ਕਿ ਘੱਗਾ ਦੇ ਚੱਲ ਰਹੇ ਐਵਾਰਡ ਜਮੀਨ ਦੇ ਮਾਰਕੀਟ ਰੇਟ ਮੁਤਾਬਕ ਕਰਨ ਦੇ ਨਾਲ ਨਾਲ ਐਕਵਾਇਰ ਹੋਈਆਂ ਪਾਈਪ ਲਾਈਨਾਂ ਦਾ ਐਵਾਰਡ ਕੀਤਾ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਕੇਯੂ ਏਕਤਾ ਆਜ਼ਾਦ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਭੂਤਗੜ੍ਹ, ਕੁਲਦੀਪ ਸਿੰਘ ਬਰਾਸ, ਸੁੱਖਾ ਸਿੰਘ ਦਫਤਰੀਵਾਲਾ, ਬਿੱਕਰ ਸਿੰਘ ਬੂਰੜ, ਰਸਪਾਲ ਸਿੰਘ ਢੋਟ, ਅਮਰਿੰਦਰ ਸਿੰਘ ਘੱਗਾ, ਸੁਰਜੀਤ ਸਿੰਘ ਤੰਬੂਵਾਲਾ, ਰੋੜ ਕਿਸਾਨ ਸੰਘਰਸ਼ ਕਮੇਟੀ ਤੋਂ ਜਗਜੀਤ ਸਿੰਘ ਗਲੌਲੀ, ਜਤਿੰਦਰ ਸਿੰਘ ਸ਼ੁਤਰਾਣਾ, ਸਤਨਾਮ ਸਿੰਘ ਦੁਤਾਲ, ਅਜੈਬ ਸਿੰਘ ਬਣਵਾਲਾ, ਜੋਰਾਵਰ ਸਿੰਘ ਠਰੂਆ ਅਤੇ ਹਰਜੀਤ ਸਿੰਘ ਤੇਈਪੁਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਸਨੀਤ ਕੌਰ ਨੂੰ ਇੰਦਰਜੀਤ ਸਿੰਘ ਸੰਧੂ ਤੇ ਰਘਬੀਰ ਸਿੰਘ ਗੋਪਾਲਪੁਰ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਵਲੋਂ ਪੀ.ਪੀ.ਐਸ. ਨਾਭਾ ਦੀ ਸਾਬਕਾ ਵਿਦਿਆਰਥਣ ਅਨੰਨਿਆ ਸ਼ਰਮਾ ਨੂੰ ਕੀਤਾ ਸਨਮਾਨਿਤ
Ad Position 24