29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਰੇਲ ਗੱਡੀ ਦੀ ਫੇਟ ਵੱਜਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

Ad Position 21
No active advertisement
ਅਜੀਤ ਡੈਸਕ 13-03-2026
ਰਾਜਪੁਰਾ, 12 ਮਾਰਚ (ਜੀ.ਪੀ. ਸਿੰਘ)-ਰਾਜਪੁਰਾ-ਅੰਬਾਲਾ ਮੁੱਖ ਰੇਲ ਮਾਰਗ 'ਤੇ ਰਾਜਪੁਰਾ ਦੇ 4 ਕਿੱਲੋਮੀਟਰ ਦੂਰ ਪੱਚੀ ਦੱਰਾ ਗੰਦੇ ਨਾਲੇ ਨੇੜੇ ਲਾਈਨਾਂ ਪਾਰ ਕਰਦੇ ਹੋਏ ਰੇਲ ਗੱਡੀ ਦੀ ਫੇਟ ਲੱਗਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ | ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ਗੁਲਾਬ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਲਾਸ਼ ਰੇਲਵੇ ਲਾਈਨਾਂ ਨੇੜੇ ਪਈ ਹੈ | ਜਿਸ 'ਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਜਾ ਕੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਸ਼ਨਾਖ਼ਤ ਲਈ ਰਖਵਾ ਦਿੱਤਾ ਹੈ | ਸਹਾਇਕ ਥਾਣੇਦਾਰ ਗੁਲਾਬ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ ਦੇਖਣ ਨੂੰ 35ੇਕੁ ਸਾਲ ਦੀ ਜਾਪਦੀ ਹੈ ਤੇ ਦੇਖਣ ਨੂੰ ਪ੍ਰਵਾਸੀ ਮਜ਼ਦੂਰ ਲੱਗਦਾ ਹੈ | ਉਸ ਨੇ ਕਾਲੇ ਰੰਗ ਦੀ ਪਾੈਟ ਅਤੇ ਲਾਲ-ਕਾਲੀ ਤਾਰਿਆਂ ਵਾਲੀ ਕਮੀਜ਼ ਪਹਿਣੀ ਹੋਈ ਹੈ | ਮਿ੍ਤਕ ਦੀ ਪਹਿਚਾਣ ਨਾਂਹ ਹੋ ਸਕਣ ਕਾਰਨ ਉਸ ਦੀ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸੰਘਰਸ਼ੀ ਮੁਲਾਜ਼ਮਾਂ ਤੇ ਜਲ ਤੋਪਾਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਕੀਤੀ ਸਖ਼... ਅਗਲੀ ਖ਼ਬਰ ਜੇਲ੍ਹ 'ਚੋਂ 2 ਮੋਬਾਈਲ ਬਰਾਮਦ
Ad Position 24