29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੰਘਰਸ਼ੀ ਮੁਲਾਜ਼ਮਾਂ ਤੇ ਜਲ ਤੋਪਾਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਕੀਤੀ ਸਖ਼ਤ ਨਿਖੇਧੀ

Ad Position 21
No active advertisement
ਅਜੀਤ ਡੈਸਕ 13-03-2026
ਪਟਿਆਲਾ, 12 ਮਾਰਚ (ਧਰਮਿੰਦਰ ਸਿੰਘ ਸਿੱਧੂ)-ਬਜਟ ਵਿਚ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦਾ ਕੋਈ ਏਜੰਡਾ ਨਾ ਰੱਖੇ ਜਾਣ ਖਿਲਾਫ ਵਿਧਾਨ ਸਭਾ ਵੱਲ ਤੈਅਸ਼ੁਦਾ ਸ਼ਾਂਤਮਈ ਮਾਰਚ ਕਰ ਰਹੇ ਮੁਲਾਜ਼ਮਾਂ ਉੱਤੇ ਚੰਡੀਗੜ੍ਹ ਦੇ ਦਾਖਲੇ ਤੇ ਪੁਲਿਸ ਵਲੋਂ ਕੀਤੇ ਜਬਰ ਦੀ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਸਖ਼ਤ ਨਿਖੇਧੀ ਹੈ ¢ ਜਿਕਰਯੋਗ ਹੈ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਮੋਰਚਾ ਵਲੋਂ ਬਜਟ ਸੈਸ਼ਨ ਦÏਰਾਨ 8-11 ਮਾਰਚ ਤੱਕ ਲਗਾਤਾਰ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ ¢ ਜਿਸ ਦੇ ਤਹਿਤ ਸੈਸ਼ਨ ਦੇ ਪਹਿਲੇ ਦਿਨ ਸਾਂਝੇ ਮੋਰਚੇ ਅਤੇ ਹੋਰਨਾਂ ਜੱਥੇਬੰਦੀਆਂ ਦੀ ਅਗਵਾਈ ਵਿਚ ਪਹੁੰਚੇ ਮੁਲਾਜ਼ਮਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਪੁਲਿਸ ਵਲੋਂ ਜਲ ਤੋਪਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਅੰਨੀ ਵਰਤੋਂ ਕੀਤੇ ਜਾਣ ਖ਼ਿਲਾਫ਼ ਮੁਲਾਜ਼ਮਾਂ ਵਿਚ ਤਿੱਖਾ ਰੋਸ ਹੈ¢ ਮੁਲਾਜ਼ਮਾਂ ਤੇ ਕੀਤੇ ਤਸ਼ੱਦਦ ਦੇ ਬਾਵਜੂਦ ਲਗਾਤਾਰ ਤਿੰਨ ਦਿਨਾਂ ਤੋਂ ਚੰਡੀਗੜ ਵਿਚ ਹੋ ਰਹੀਆਂ ਰੋਸ ਰੈਲੀਆਂ ਵਿਚ ਮੁਲਾਜ਼ਮ ਵੱਡੀ ਗਿਣਤੀ 'ਚ ਸ਼ਾਮਲ ਹੋ ਰਹੇ ਹਨ¢ 'ਆਪ' ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੀ ਨਿਖੇਧੀ ਕਰਦਿਆਂ ਫਰੰਟ ਦੇ ਕਨਵੀਨਰ ਅਤਿੰਦਰ ਪਾਲ ਸਿੰਘ, ਜ਼ੋਨ ਕਨਵੀਨਰਾਂ ਗੁਰਬਿੰਦਰ ਖਹਿਰਾ, ਇੰਦਰਸੁਖਦੀਪ ਸਿੰਘ ਅਤੇ ਦਲਜੀਤ ਸਫੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ,ਪੰਜਾਬ ਪੇ ਸਕੇਲ, ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ, ਏਸੀਪੀ ਸਮੇਤ ਕੱਟੇ ਭੱਤਿਆਂ ਦੀ ਬਹਾਲੀ, ਪੰਜਾਬ ਪੇ ਸਕੇਲ ਦੀ ਬਹਾਲੀ, ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਪਿਛਲਾ ਬਕਾਇਆ ਜਾਰੀ ਕਰਨ ਜਿਹੀਆਂ ਅਹਿਮ ਵਿੱਤੀ ਮੰਗਾਂ ਜਿਉਂ ਦੀਆਂ ਤਿਉਂ ਲਟਕੀਆਂ ਹੋਈਆਂ ਹਨ¢ ਆਪ ਸਰਕਾਰ ਦੇ ਆਖਰੀ ਬਜਟ ਵਿੱਚ ਮੁਲਾਜ਼ਮ ਮੰਗਾਂ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਬਜਟ ਪ੍ਰਾਵਧਾਨ ਰੱਖਿਆ ਗਿਆ ਹੈ¢ਜਿਸ ਦੇ ਰੋਸ ਵਿੱਚ ਜਮਹੂਰੀ ਢੰਗ ਨਾਲ਼ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਪੁਲਸੀਆ ਡੰਡੇ ਨਾਲ਼ ਦਬਾਉਣਾ ਗੈਰਲੋਕਤੰਤਰੀ ਨਿੰਦਣਯੋਗ ਕਾਰਵਾਈ ਹੈ¢ ਉਹਨਾਂ ਕਿਹਾ ਕਿ ਦੁਨੀਆ ਭਰ ਵਿਚ ਲੋਕ ਆਪਣੀਆਂ ਰਾਜਧਾਨੀਆਂ ਵਿੱਚ ਰੋਸ ਪ੍ਰਦਰਸ਼ਨ ਕਰਦੇ ਹਨ ਪਰ ਚੰਡੀਗੜ ਨੂੰ ਸੀਲ ਕਰਕੇ ਪੁਲਿਸ ਦੀ ਤਾਕਤ ਨਾਲ਼ ਲੋਕਾਂ ਨੂੰ ਜਬਰੀ ਰੋਕਣਾ ਪੰਜਾਬ ਨਾਲ਼ ਵੱਡੀ ਵਧੀਕੀ ਹੈ¢ ਕੇਂਦਰ ਸਰਕਾਰ ਦੀ ਸ਼ਹਿ 'ਤੇ ਹੁੰਦੇ ਇਸ ਧੱਕੇ ਨੂੰ ਪੰਜਾਬ ਸਰਕਾਰ ਦੀ ਵੀ ਮੂਕ ਸਹਿਮਤੀ ਪ੍ਰਾਪਤ ਹੈ¢ ਫਰੰਟ ਦੇ ਜ਼ਿਲ੍ਹਾ ਆਗੂਆਂ ਸਤਪਾਲ ਸਮਾਣਵੀ, ਭਰਤ ਕੁਮਾਰ ਅਤੇ ਜਗਤਾਰ ਰਾਮ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਅਵਾਜ਼ਾ ਨੂੰ ਪੁਲਿਸ ਜ਼ੋਰ ਨਾਲ਼ ਦਬਾਇਆ ਨਹੀਂ ਜਾ ਸਕਦਾ ਸਗੋਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਖਿਲਾਫ ਇਸ ਚੋਣ ਵਰੇ੍ਹ ਵਿਚ ਸੰਘਰਸ਼ ਹੋਰ ਤਿੱਖੇ ਹੋਣਗੇ¢
Ad Position 22
No active advertisement
ਪਿਛਲੀ ਖ਼ਬਰ ਅਕਾਲੀ ਵਰਕਰਾਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਰੇਲ ਗੱਡੀ ਦੀ ਫੇਟ ਵੱਜਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ
Ad Position 24