ਭਾਦਸੋਂ, 12 ਮਾਰਚ (ਪ੍ਰਦੀਪ ਦੰਦਰਾਲਾ)-ਅਕਾਲੀ ਵਰਕਰਾਂ ਵਲੋਂ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਾਲ ਮੀਟਿੰਗ ਕੀਤੀ ਗਈ | ਇਸ ਸਮੇਂ ਪਵਨ ਘਈ ਪ੍ਰਧਾਨ ਨੇ ਦੱਸਿਆ ਕਿ ਸਰਕਾਰ ਨੇ ਆੜ੍ਹਤੀਆਂ ਦਾ ਕਮਿਸ਼ਨ ਫ਼ਰੀਜ ਕਰ ਰੱਖਿਆ ਹੈ, ਜਿਸ ਕਰਕੇ ਆੜ੍ਹਤ ਦਾ ਕਾਰੋਬਾਰ ਦਿਨ ਪ੍ਰਤੀ ਦਿਨ ਘਾਟੇ ਦਾ ਵਣਜ ਬਣ ਗਿਆ ਹੈ | ਉਨ੍ਹਾਂ ਦੱਸਿਆ ਕਿ ਹੁਣ ਆੜ੍ਹਤੀਆਂ ਦੇ ਮੰਡੀ ਦੇ ਖਰਚੇ ਵੀ ਬਹੁਤ ਵਧ ਗਏ ਹਨ | ਜਿਸ ਕਰਕੇ ਆੜ੍ਹਤ ਦਾ ਕੰਮ ਘਾਟੇ ਦਾ ਸੌਦਾ ਬਣ ਕੇ ਰਹਿ ਗਿਆ ਹੈ | ਇਸ ਤੋਂ ਇਲਾਵਾ ਆੜ੍ਹਤੀਆਂ ਦੀਆਂ ਮੰਗਾਂ 'ਤੇ ਵਿਸ਼ਵਾਸ ਦਿਵਾਉਂਦਿਆਂ ਪਾਰਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਆੜ੍ਹਤੀਆਂ ਦਾ ਕਮਿਸ਼ਨ 3 ਫ਼ੀਸਦੀ ਕੀਤਾ ਜਾਵੇਗਾ | ਸ. ਬਾਦਲ ਨੇ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ | ਇਸ ਕਰਕੇ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਆੜ੍ਹਤੀਆਂ ਦੀਆਂ ਮੰਗਾਂ ਪਹਿਲ ਦੇ ਅਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ, ਅਮਿਤ ਰਾਠੀ ਸ਼ਹਿਰੀ ਪ੍ਰਧਾਨ, ਅੰਮਿ੍ਤ ਪਾਲ ਸਿੰਘ ਲੰਗ, ਗੁਰਮੀਤ ਸਿੰਘ, ਗੁਰਦੀਪ ਸਿੰਘ, ਜਸਪਾਲ ਸਿੰਘ ਕਾਲਾ, ਸੋਨੀ ਸਿੰਘ, ਖੁਸ਼ਪ੍ਰੀਤ ਸਿੰਘ, ਕੁਲਵੀਰ ਸਿੰਘ, ਸੋਨੀ ਸਿੰਘ ਤੋਂ ਇਲਾਵਾ ਅਕਾਲੀ ਵਰਕਰ ਹਾਜ਼ਰ ਸਨ |