29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਹਲਕਾ ਸਨੌਰ ਦੇ ਵਪਾਰੀਆਂ ਨੇ ਮਾਨ ਸਰਕਾਰ ਦੀਆਂ ਨੀਤੀਆਂ 'ਤੇ ਜਤਾਇਆ ਭਰੋਸਾ

Ad Position 21
No active advertisement
ਅਜੀਤ ਡੈਸਕ 13-03-2026
ਦੇਵੀਗੜ੍ਹ, 12 ਮਾਰਚ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ 'ਚ ਲਿਆਂਦੇ ਗਏ ਕ੍ਰਾਂਤੀਕਾਰੀ ਬਦਲਾਅ ਅਤੇ ਵਪਾਰ-ਪੱਖੀ ਨੀਤੀਆਂ ਦਾ ਅਸਰ ਹੁਣ ਜ਼ਮੀਨੀ ਪੱਧਰ 'ਤੇ ਸਾਫ਼ ਦਿਖਾਈ ਦੇਣ ਲੱਗਾ ਹੈ | ਹਲਕਾ ਸਨੌਰ ਵਿਖੇ ਵਪਾਰੀਆਂ ਦੇ ਹੋਏ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦਾ ਵਪਾਰੀ ਵਰਗ ਸਰਕਾਰ ਦੀ ਕਾਰਜਸ਼ੈਲੀ ਅਤੇ ਇਮਾਨਦਾਰ ਨੀਅਤ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ | ਪੰਜਾਬ ਟਰੇਡ ਕਮਿਸ਼ਨ ਵਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਰੱਖੇ ਗਏ ਇਸ ਪ੍ਰੋਗਰਾਮ ਦੌਰਾਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ |
ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਵਪਾਰੀਆਂ ਨੇ ਇਕਸੁਰ ਵਿਚ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਦਾ ਸਮਰਥਨ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ | ਸਮਾਗਮ ਨੂੰ ਸੰਬੋਧਨ ਕਰਦਿਆਂ ਹਡਾਣਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਪਾਰੀ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦਾ ਸੀ ਅਤੇ 'ਇੰਸਪੈਕਟਰੀ ਰਾਜ' ਕਾਰਨ ਬੇਹੱਦ ਪਰੇਸ਼ਾਨ ਸੀ | ਉਨ੍ਹਾਂ ਕਿਹਾ, ਮਾਨ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਵਪਾਰੀਆਂ ਲਈ ਸੁਖਾਵਾਂ ਅਤੇ ਭੈਅ-ਮੁਕਤ ਮਾਹੌਲ ਸਿਰਜਿਆ ਹੈ | ਅੱਜ ਵਪਾਰੀਆਂ ਦੇ ਚਿਹਰਿਆਂ 'ਤੇ ਦਿਖਾਈ ਦੇ ਰਿਹਾ ਉਤਸ਼ਾਹ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਉਹ ਪੰਜਾਬ ਦੀ ਆਰਥਿਕ ਤਰੱਕੀ ਲਈ ਸਰਕਾਰ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ | ਰਣਜੋਧ ਸਿੰਘ ਹਡਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਸਨੌਰ ਹਲਕੇ ਦੇ ਵਪਾਰੀਆਂ ਵਲੋਂ ਮਿਲੇ ਇਸ ਮਾਣ-ਸਤਿਕਾਰ ਸਦਕਾ ਉਹ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣਗੇ | ਵਪਾਰੀ ਆਗੂਆਂ ਨੇ ਵੀ ਖੁੱਲ੍ਹ ਕੇ ਕਿਹਾ ਕਿ ਸਰਕਾਰ ਵਲੋਂ ਉਦਯੋਗਾਂ ਲਈ ਲਿਆਂਦੀ ਗਈ ਨਵੀਂ ਨੀਤੀ, ਬਿਜਲੀ ਦਰਾਂ 'ਚ ਕਟੌਤੀ ਅਤੇ ਸਰਲ ਆਨਲਾਈਨ ਪ੍ਰਣਾਲੀ ਨੇ ਉਨ੍ਹਾਂ ਦੇ ਕੰਮ ਨੂੰ ਬਹੁਤ ਸੌਖਾ ਬਣਾ ਦਿੱਤਾ ਹੈ | ਇਸ ਮੌਕੇ 'ਤੇ ਬਲਦੇਵ ਸਿੰਘ ਦੇਵੀਗੜ੍ਹ, ਵੇਦ ਪ੍ਰਕਾਸ਼ ਚੇਅਰਮੈਨ, ਵਿਨੋਦ ਕੁਮਾਰ ਸਿੰਗਲਾ ਚੇਅਰਮੈਨ, ਰਾਜਵਿੰਦਰ ਸਿੰਘ ਚੇਅਰਮੈਨ ਦੇਵੀਗੜ੍ਹ ਮੰਡੀ, ਦਵਿੰਦਰ ਸਿੰਘ ਮਾੜੂ ਬਲਾਕ ਪ੍ਰਧਾਨ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਪਿਰਥੀ ਸਿੰਘ, ਨਰੇਸ਼ ਕੁਮਾਰ, ਰਣਜੀਤ ਕਪੂਰ, ਸੁਖਵਿੰਦਰ ਸਿੰਘ ਬਾਜਵਾ, ਸਿਮਰਜੀਤ ਸਿੰਘ ਸੋਹਲ ਉਪ ਚੇਅਰਮੈਨ, ਦਾਨੂ ਲਾਂਬਾ, ਸ਼ੁਭਮ ਲਾਂਬਾ ਅਤੇ ਰਾਜਾ ਧੰਜੂ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੇ ਪ੍ਰਧਾਨ, ਉਦਯੋਗਪਤੀ ਅਤੇ 'ਆਪ' ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ ਵਲੋਂ ਮਨਾਇਆ ਕੌਮਾਂਤਰੀ ਮਹਿਲਾ ਦਿਵਸ ਅਗਲੀ ਖ਼ਬਰ ਅਕਾਲੀ ਵਰਕਰਾਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
Ad Position 24