ਪਟਿਆਲਾ, 12 ਮਾਰਚ (ਗੁਰਵਿੰਦਰ ਸਿੰਘ ਔਲਖ)-ਰਿਪਬਲਿਕਨ ਪਾਰਟੀ ਆਫ ਇੰਡੀਆ (ਅਠਾਵਲੇ) ਪੰਜਾਬ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਰੰਗਰੇਟਾ 'ਤੇ ਸਮੁੱਚੀ ਟੀਮ ਪਟਿਆਲਾ ਵਲੋਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਮਦਾਸ ਅਠਾਵਲੇ, ਕੇਂਦਰੀ ਮੰਤਰੀ ਦੇ ਤੀਸਰੀ ਵਾਰ ਰਾਜ ਸਭਾ ਮੈਂਬਰ ਨਿਯੁਕਤ ਹੋਣ 'ਤੇ ਪਟਿਆਲਾ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਰਿਪਬਲਿਕਨ ਪਾਰਟੀ ਆਫ ਇੰਡੀਆ ਪੰਜਾਬ ਦੇ ਲੋਕਾਂ ਲਈ ਇਕ ਨਵੀਂ ਉਮੀਦ ਦੀ ਕਿਰਨ ਉੱਭਰ ਕੇ ਸਾਹਮਣੇ ਆ ਰਹੀ ਹੈ | ਦੱਸਣਯੋਗ ਹੈ ਕਿ ਰਾਮਦਾਸ ਅਠਾਵਲੇ ਲੰਬੇ ਸਮੇਂ ਤੋਂ ਭਾਰਤ ਸਰਕਾਰ ਜੋ ਐਨ.ਡੀ.ਏ ਮਹਾਂਗਠਜੋੜ ਦੀ ਬਣੀ ਹੈ, 'ਚ ਕੇਂਦਰੀ ਮੰਤਰੀ ਬਤੌਰ ਸੇਵਾ ਨਿਭਾ ਕਰ ਰਹੇ ਹਨ ਅਤੇ ਜਲਦ ਹੀ ਪੰਜਾਬ ਵਿਚ ਵੀ 2027 'ਚ ਰਿਪਬਲਿਕਨ ਪਾਰਟੀ ਆਫ ਇੰਡੀਆ ਅਠਾਵਲੇ ਆਪਣੀ ਅਹਿਮ ਭੂਮਿਕਾ 'ਚ ਨਜ਼ਰ ਆਵੇਗੀ | ਇਸ ਮੌਕੇ ਜਸਪਾਲ ਸਿੰਘ, ਮਨਦੀਪ ਸਿੰਘ, ਪਿ੍ੰਸ, ਪ੍ਰਦੀਪ ਸਿੰਘ ਹਾਜ਼ਰ ਸਨ |