ਦੇਵੀਗੜ੍ਹ, 12 ਮਾਰਚ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਦੇ ਐਨ.ਸੀ.ਸੀ. ਵਿਭਾਗ ਦੇ ਵਿਦਿਆਰਥੀਆਂ ਵਲੋਂ ਅੱਜ ਬਹਾਦਰਗੜ੍ਹ ਫਾਇਰਿੰਗ ਰੇਂਜ ਵਿਖੇ ਵਿਸ਼ੇਸ਼ ਫਾਇਰਿੰਗ ਸਿਖਲਾਈ ਕੈਂਪ ਵਿਚ ਹਿੱਸਾ ਲਿਆ ਗਿਆ | ਕੋਚ ਕੇਸਵ ਕਾਂਤ ਦੀ ਕੁਸਲ ਅਗਵਾਈ ਹੇਠ ਪਹੁੰਚੇ ਇਨ੍ਹਾਂ ਵਿਦਿਆਰਥੀਆਂ ਨੇ ਅਨੁਸ਼ਾਸਨ ਅਤੇ ਸਾਹਸ ਦਾ ਪ੍ਰਦਰਸ਼ਨ ਕਰਦਿਆਂ ਫਾਇਰਿੰਗ ਦੀਆਂ ਬਾਰੀਕੀਆਂ ਸਿੱਖੀਆਂ | ਸਿਖਲਾਈ ਦੌਰਾਨ ਹਰੇਕ ਵਿਦਿਆਰਥੀ ਨੂੰ 10-10 ਰਾਊਾਡ ਫਾਇਰ ਕਰਨ ਦਾ ਮੌਕਾ ਦਿੱਤਾ ਗਿਆ | ਮੈਦਾਨ ਵਿਚ ਨਿਸ਼ਾਨੇਬਾਜ਼ੀ ਕਰਦਿਆਂ ਬੱਚਿਆਂ ਵਿਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ | ਸਿਖਲਾਈ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਲਈ ਤਿਆਰ ਕਰਨਾ ਸੀ | ਸਿਖਲਾਈ ਮੁਕੰਮਲ ਕਰਕੇ ਸਕੂਲ ਪਰਤਣ 'ਤੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪਿ੍ੰਸੀਪਲ ਮਮਤਾ ਮੱਕੜ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ | ਗੱਲਬਾਤ ਕਰਦਿਆਂ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਕਿਹਾ ਕਿ ਐਨ.ਸੀ.ਸੀ. ਸਿਰਫ ਵਰਦੀ ਪਹਿਨਣ ਦਾ ਨਾਮ ਨਹੀਂ, ਸਗੋਂ ਇਹ ਅਨੁਸ਼ਾਸਨ ਅਤੇ ਦੇਸ ਭਗਤੀ ਦਾ ਪ੍ਰਤੀਕ ਹੈ | ਅੱਜ ਦੀ ਫਾਇਰਿੰਗ ਸਿਖਲਾਈ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਿਆ ਹੈ | ਸਾਡਾ ਮਕਸਦ ਬੱਚਿਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਹਰ ਖੇਤਰ ਵਿਚ ਨਿਪੁੰਨ ਬਣਾਉਣਾ ਹੈ ਤਾਂ ਜੋ ਉਹ ਦੇਸ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣ | ਇਸ ਮੌਕੇ ਪ੍ਰਧਾਨ ਰਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਲੋਂ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ ਤਾਂ ਜੋ ਵਿਦਿਆਰਥੀ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣ