ਸਮਾਣਾ, 12 ਮਾਰਚ (ਪ੍ਰੀਤਮ ਸਿੰਘ ਨਾਗੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਪੀ ਐਮ ਕਿਸਾਨ ਸਨਮਾਨ ਨਿਧੀ ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਨੂੰ ਆਪਣੀਆਂ ਕਿਸ਼ਤਾਂ ਨੂੰ ਜਾਰੀ ਰੱਖਣ ਲਈ ਕੇਂਦਰੀ ਕਿਸਾਨ ਰਜਿਸਟਰੀ ਸਿਸਟਮ ਤਹਿਤ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਕਰ ਦਿੱਤਾ ਹੈ, ਬਲਾਕ ਖੇਤੀਬਾੜੀ ਅਫਸਰ ਸਮਾਣਾ ਡਾ. ਸਤੀਸ਼ ਕੁਮਾਰ ਨੇ ਦੱਸਿਆ ਕਿ ਸਨਮਾਨ ਨਿਧੀ ਦਾ ਲਾਭ ਲੈ ਰਹੇ ਕਿਸਾਨਾਂ ਨੂੰ ਰਜਿਸਟਰੇਸ਼ਨ ਆਈ.ਡੀ ਬਣਾਉਣ ਲਈ ਐਗਰੀਸਟੈਕ ਪੋਰਟਲ 'ਤੇ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ¢ ਉਨ੍ਹਾਂ ਦੱਸਿਆ ਕਿ ਫਾਰਮਰ ਰਜਿਸਟਰੀ ਦਾ ਮੁੱਖ ਮੰਤਵ ਕਿਸਾਨਾਂ ਦਾ ਇਕ ਕੇਂਦਰਿਤ ਡਾਟਾਬੇਸ ਤਿਆਰ ਕਰਨਾ ਹੋਵੇਗਾ ਤਾਂ ਜੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਅਸਲੀ ਕਿਸਾਨ ਤੱਕ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ¢ ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਉਨ੍ਹਾਂ ਲਾਭਪਾਤੋਰੀ ਕਿਸਾਨਾਂ ਨੂੰ ਹੀ ਮਿਲੇਗਾ ਜਿਨ੍ਹਾਂ ਨੇ ਆਪਣੀ ਰਜਿਸਟ੍ਰੇਸ਼ਨ ਮੁਕੰਮਲ ਕਰਕੇ ਫਾਰਮਰ ਆਈ.ਡੀ ਪ੍ਰਾਪਤ ਕੀਤੀ ਹੋਵੇਗੀ,ਹਰੇਕ ਰਜਿਸਟਰਡ ਲਾਭਪਾਤਰੀ ਨੂੰ ਇਕ ਵਿਲੱਖਣ ਪਹਿਚਾਣ ਨੰਬਰ ਮਿਲੇਗਾ ਜੋ ਉਨ੍ਹਾਂ ਦੇ ਮÏਜੂਦਾ ਪੀ. ਐਮ ਕਿਸਾਨ ਅਕਾਊਾਟ ਨਾਲ ਲਿੰਕ ਕੀਤਾ ਜਾਵੇਗਾ ਤਾਂ ਜੋ ਵੈਰੀਫਿਕੇਸ਼ਨ ਅਤੇ ਜ਼ਮੀਨ ਦੇ ਰਿਕਾਰਡ ਦੀ ਪ੍ਰਮਾਣਤਾ ਨੂੰ ਸÏਖਾਲਾ ਬਣਾਇਆ ਜਾ ਸਕੇ¢ ਡਾ. ਸਤੀਸ ਕੁਮਾਰ ਨੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਜੋ ਕਿਸਾਨ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿਚ ਅਸਫ਼ਲ ਰਹਿਣਗੇ ਉਨ੍ਹਾਂ ਦੀਆਂ ਭਵਿੱਖ 'ਚ ਆਉਣ ਵਾਲੀਆਂ ਕਿਸ਼ਤਾਂ 'ਤੇ ਰੋਕ ਲੱਗ ਸਕਦੀ ਹੈ¢ ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਲਾਭਪਾਤਰੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਆਧਾਰ ਕਾਰਡ ਲੈ ਕੇ ਜਾਣ ਤੇ ਬਿਨਾਂ ਦੇਰੀ ਦੇ ਰਜਿਸਟ੍ਰੇਸ਼ਨ ਕਰਵਾਉਣ¢ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਸਮਾਣਾ/ਪਾਤੜਾਂ (ਪਟਿਆਲਾ) ਵਲੋਂ ਵੀ ਵੱਖ-ਵੱਖ ਬਲਾਕਾਂ ਵਿਚ ਕਾਮਨ ਸਰਵਿਸ ਸੈਂਟਰ ਨਾਲ ਰਾਬਤਾ ਕਰਕੇ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ |