13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜੇਲ੍ਹ 'ਚੋਂ ਬਾਹਰ ਆਏ ਅਬਰਾਵਾਂ ਦੇ ਸਰਪੰਚ ਦਾ ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 28-03-2026
ਬਨੂੜ, 27 ਮਾਰਚ (ਭੁਪਿੰਦਰ ਸਿੰਘ)-ਜੇਲ੍ਹ ਵਿਚੋਂ 24 ਦਿਨਾਂ ਮਗਰੋਂ ਜ਼ਮਾਨਤ ਉੱਤੇ ਬਾਹਰ ਆਏ ਪਿੰਡ ਦੇਵੀਨਗਰ (ਅਬਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਦਾ ਬੀਤੀ ਰਾਤ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਨੇ ਪੂਰੇ ਜੋਸ਼ੋ-ਖ਼ਰੋਸ਼ ਨਾਲ ਸਵਾਗਤ ਕੀਤਾ | ਪਿੰਡ ਦੇ ਦੋ ਦਰਜਨ ਤੋਂ ਵੱਧ ਵਸਨੀਕ ਅਤੇ ਪੰਚਾਇਤ ਮੈਂਬਰ ਉਨ੍ਹਾਂ ਨੂੰ ਨਾਭਾ ਜੇਲ ਤੋਂ ਲੈਣ ਲਈ ਪਹੁੰਚੇ ਹੋਏ ਸਨ | ਦੇਰ ਸ਼ਾਮ ਜਦੋਂ ਸਾਰਾ ਕਾਫ਼ਲਾ ਪਿੰਡ ਪਹੁੰਚਿਆ ਤਾਂ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਿਲ ਸਨ ਨੇ ਢੋਲ ਵਜਾ ਕੇ ਸਰਪੰਚ ਦਾ ਸਵਾਗਤ ਕੀਤਾ | ਪਿੰਡ ਵਾਸੀਆਂ ਨੇ ਇਸ ਮੌਕੇ ਪਟਾਖ਼ੇ ਵੀ ਚਲਾਏ | ਪਿੰਡ ਦੀ ਗੁਰਦੁਆਰਾ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਬਹੁਤ ਭਾਵੁਕ ਤਕਰੀਰ ਵਿਚ ਸਰਪੰਚ ਗੁਰਚਰਨ ਸਿੰਘ ਨੇ ਪਿੰਡ ਵਾਸੀਆਂ ਦੇ ਉਨ੍ਹਾਂ ਦੇ ਨਾਲ ਖਡ?੍ਹਨ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਮੁੱਚੇ ਪਿੰਡ ਅਤੇ ਇਲਾਕਾ ਵਾਸੀਆਂ ਨੇ ਜਿਵੇਂ ਉਨ੍ਹਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡਟ ਕੇ ਖੜ੍ਹੇ, ਉਸ ਲਈ ਉਹ ਹਮੇਸ਼ਾ ਪਿੰਡ ਵਾਸੀਆਂ ਦੇ ਕਰਜ਼ਦਾਰ ਰਹਿਣਗੇ | ਉਨ੍ਹਾਂ ਕਿਹਾ ਕਿ ਵਿਜੀਲੈਂਸ ਵਲੋਂ ਉਨ੍ਹਾਂ ਉੱਤੇ ਦਰਜ ਕੀਤਾ ਗਿਆ ਪਰਚਾ ਬਿਲਕੁੱਲ ਝੂਠਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਜਿਸ਼ ਦਾ ਸ਼ਿਕਾਰ ਬਣਾਇਆ ਗਿਆ ਹੈ ਪਰ ਕਾਨੂੰਨ ਉੱਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਅਤੇ ਇਕ ਦਿਨ ਸਚਾਈ ਜ਼ਰੂਰ ਸਾਹਮਣੇ ਆਵੇਗੀ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਗਿਆ ਪਰਚਾ ਰੱਦ ਕਰਾਏ ਜਾਣ ਦੀ ਮੰਗ ਕੀਤੀ | ਇਸ ਮੌਕੇ ਬਿਕਰਮਜੀਤ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰ ਕੌਰ, ਜਸਵੀਰ ਕੌਰ, ਅਮਰਜੀਤ ਕੌਰ (ਸਾਰੇ ਪੰਚਾਂ) ਤੋਂ ਇਲਾਵਾ ਸਾਧੂ ਸਿੰਘ, ਮਨਜੀਤ ਸਿੰਘ, ਅਜਮੇਰ ਸਿੰਘ (ਸਾਰੇ ਸਾਬਕਾ ਸਰਪੰਚ) ਅਤੇ ਨੰਬਰਦਾਰ ਰਾਜਿੰਦਰ ਸਿੰਘ, ਨਰਿੰਦਰ ਸਿੰਘ, ਸਵਰਨ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2 ਨੌਜਵਾਨਾਂ ਦੀ ਸ਼ੱਕੀ ਹਾਲਤ 'ਚ ਮੌਤ ਅਗਲੀ ਖ਼ਬਰ ਭੱਤਾ ਵਧਾਉਣ ਲਈ ਨਰਸਾਂ ਬੈਠੀਆਂ ਧਰਨੇ 'ਤੇ
Ad Position 24