12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸੰਜੀਦਾ ਹੋਵੇ ਸਰਕਾਰ- ਪ੍ਰੋ. ਬਡੂੰਗਰ

Ad Position 21
No active advertisement
ਮੁੱਖ ਮੰਤਰੀ ਪੰਜਾਬ ਨੂੰ ਲਿਖੇ ਪੱਤਰ ਦੀ ਕਾਪੀ ਦਿਖਾਉਂਦੇ ਹੋਏ ਪ੍ਰੋ. ਕਿਰਪਾਲ ਸਿੰਘ ਬਡੂੰਗਰ | ਅਜੀਤ ਤਸਵੀਰ <br/> 28-03-2026
ਪਟਿਆਲਾ, 27 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਹਾਲਾਤ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬੀ ਯੂਨੀਵਰਸਿਟੀ ਆਰਥਿਕ ਤੌਰ 'ਤੇ ਡਗਮਗਾ ਰਹੀ ਹੈ, ਜਿਸ ਪ੍ਰਤੀ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ | ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਪੰਜਾਬੀ ਯੂਨੀਵਰਸਿਟੀ ਦਾ ਕਰਜਾ 150 ਕਰੋੜ ਤੋਂ ਵੱਧਕੇ 454 ਕਰੋੜ ਤਕ ਪਹੁੰਚ ਗਿਆ ਹੈ, ਜਿਸ ਕਾਰਨ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿਚ ਹੁੰਦੇ ਖੋਜ ਕਾਰਜ ਵੀ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੀ ਚਿੰਤਾਜਨਕ ਵਿਤੀ ਹਾਲਾਤ ਦੇ ਹੁੰਦਿਆ ਹੋਇਆ ਯੂਨੀਵਰਸਿਟੀ ਵਿਚ ਖੋਜ ਕਾਰਜਾਂ ਵਿਚ ਖੜੋਤ ਆਉਣਾ ਨਿਸਚਿਤ ਹੈ ਅਤੇ ਲੋੜ ਅਨੁਸਾਰ ਇਮਾਰਤਸਾਜੀ ਦੇ ਕੰਮਾਂ ਨੂੰ ਵੀ ਧੱਕਾ ਲੱਗ ਰਿਹਾ ਹੈ | ਪ੍ਰੋ. ਬਡੂੰਗਰ ਨੇ ਕਿਹਾ ਵਿੱਤੀ ਸੰਕਟ ਕਾਰਨ ਸਮੇਂ ਸਿਰ ਤਨਖ਼ਾਹਾਂ ਦਾ ਸੰਕਟ ਵੱਧ ਰਿਹਾ ਹੈ ਅਤੇ ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਵੱਲੋਂ ਧਰਨੇ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਜਿਹੇ ਸਿਲਸਿਲੇ ਦੇ ਚੱਲਦਿਆਂ ਵਿਦਿਅਕ ਮਾਹੌਲ ਨੂੰ ਭਾਰੀ ਨੁਕਸਾਨ ਹੁੰਦਾ ਵਿਖਾਈ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣਾ ਆਪਣਾ ਸਭ ਦਾ ਨੈਤਿਕ ਫਰਜ਼ ਹੈ | ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਦਾ ਕਰਜਾ ਲਾਹਕੇ ਯੂਨੀਵਰਸਿਟੀ ਨੂੰ ਹਰ ਖੇਤਰ ਵਿਚ ਪ੍ਰਗਤੀ ਦੇ ਰਾਹ ਪਾਉਣ ਦਾ ਉਪਰਾਲਾ ਕਰੇ |
Ad Position 22
No active advertisement
ਪਿਛਲੀ ਖ਼ਬਰ ਜਸਦੇਵ ਸਿੰਘ ਸੰਧੂ ਕਾਲਜ ਵਿਖੇ 23ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਨਾਭਾ 'ਚ ਪੁਲਿਸ ਵਲੋਂ ਸਖ਼ਤ ਨਾਕਾਬੰਦੀ
Ad Position 24