ਸਨੌਰ, 27 ਮਾਰਚ (ਸੋਖਲ)-ਮੁੱਖ ਮੰਤਰੀ ਭਗਵੰਤ ਮਾਨ ਦੀ 30 ਮਾਰਚ ਨੂੰ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਧਿਆਨ ਵਿਚ ਰੱਖਦਿਆਂ ਹਲਕਾ ਸਨੌਰ ਵਿਚ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ | ਇਸ ਸੰਬੰਧ ਵਿਚ ਅੱਜ ਹਲਕੇ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਸੰਧੂ ਵਲੋਂ ਇੱਕ ਨਿੱਜੀ ਪੈਲਸ ਵਿਚ ਮੀਟਿੰਗ ਕਰਵਾਈ ਗਈ, ਜਿਸ ਵਿਚ ਇਲਾਕੇ ਦੇ ਲੋਕਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਰੈਲੀ ਦਾ ਰੂਪ ਧਾਰ ਲਿਆ ਅਤੇ ਬੜਾ ਉਤਸ਼ਾਹ ਦਰਸਾਇਆ | ਮੀਟਿੰਗ ਦੌਰਾਨ ਇੰਦਰਜੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਰੈਲੀ ਹਲਕਾ ਸਨੌਰ ਲਈ ਇਤਿਹਾਸਕ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਹ ਰੈਲੀ ਮਹੱਤਵਪੂਰਨ ਭੂਮਿਕਾ ਨਿਭਾਏਗੀ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਰੈਲੀ ਵਿਚ ਸ਼ਾਮਲ ਹੋ ਕੇ ਸਰਕਾਰ ਦੇ ਹੱਕ ਵਿਚ ਆਪਣਾ ਸਮਰਥਨ ਦਰਸਾਇਆ ਜਾਵੇ | ਇਸ ਮੌਕੇ ਉਨ੍ਹਾਂ ਨੇ ਰੈਲੀ ਦੀਆਂ ਤਿਆਰੀਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਰੈਲੀ ਨੂੰ ਕਾਮਯਾਬ ਬਣਾਇਆ ਜਾ ਸਕੇ | ਮੀਟਿੰਗ ਵਿਚ ਮੌਜੂਦ ਵਰਕਰਾਂ ਅਤੇ ਸਹਿਯੋਗੀਆਂ ਨੇ ਭਰੋਸਾ ਦਿਵਾਇਆ ਕਿ ਉਹ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪੂਰਾ ਯੋਗਦਾਨ ਪਾਉਣਗੇ | ਮੀਟਿੰਗ ਦੌਰਾਨ ਲੋਕਾਂ ਵਿੱਚ ਕਾਫੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ | ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਰੈਲੀ ਵਿਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਭਰੋਸਾ ਦਿੱਤਾ | ਕੁੱਲ ਮਿਲਾ ਕੇ, ਅੱਜ ਦੀ ਇਹ ਮੀਟਿੰਗ ਰੈਲੀ ਦੀ ਸਫਲਤਾ ਵੱਲ ਇਕ ਅਹਿਮ ਕਦਮ ਮੰਨੀ ਜਾ ਰਹੀ ਹੈ ਅਤੇ ਇਸ ਨਾਲ ਸਨੌਰ ਵਿਚ ਸਿਆਸੀ ਮਾਹੌਲ ਹੋਰ ਗਰਮ ਹੋ ਗਿਆ ਹੈ | ਇਸ ਮੌਕੇ ਚੇਅਰਮੈਨ ਤੇਜਿੰਦਰ ਸਿੰਘ ਮਹਿਤਾ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ,ਪ੍ਰਧਾਨ ਸਵਿੰਦਰ ਕੌਰ ਧੰਜੂ, ਸਿਮਰਨਜੀਤ ਸਿੰਘ ਸੋਹਲ , ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਤੱਖਰ, ਬੱਬੂ ਕੌਸਲਰ, ਗੁਰਪ੍ਰੀਤ ਗੁਰਿਆ ਅਲੀਪੁਰ, ਗੁਰਜੰਟ ਸਿੰਘ ਟੋਨੀ, ਜਮਨਾ ਸਿੰਘ, ਹੈਪੀ ਪਹਾੜੀਪੂਰ, ਬਲਕਾਰ ਸਿੰਘ, ਸੰਦੀਪ ਸਿੰਘ ਸਨੌਰ ਤੇ ਹੋਰ ਮੌਜੂਦ ਸਨ |