12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੈਟਰੋਲ ਤੇ ਡੀਜ਼ਲ ਸਪਲਾਈ 'ਤੇ ਲਗਾਤਾਰ ਨਿਗਰਾਨੀ

Ad Position 21
No active advertisement
ਅਜੀਤ ਡੈਸਕ 28-03-2026
ਪਟਿਆਲਾ, 27 ਮਾਰਚ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੈਟਰੋਲ ਤੇ ਡੀਜ਼ਲ ਦੀ ਨਿਰੰਤਰ ਤੇ ਬਿਨਾ ਰੁਕਾਵਟ ਸਪਲਾਈ ਨੂੰ ਯਕੀਨੀ ਬਣਾਉਣਾ ਸਭ ਤੋਂ ਵੱਡੀ ਤਰਜੀਹ ਹੈ¢ ਇਸ ਗੱਲ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅੱਜ ਸਮੀਖਿਆ ਮੀਟਿੰਗ ਵਿਚ ਕੀਤਾ¢ ਉਨ੍ਹਾਂ ਸਪੱਸ਼ਟ ਕੀਤਾ ਕਿ ਪੈਟਰੋਲ ਤੇ ਡੀਜ਼ਲ ਦੀ ਕਾਲਾਬਾਜ਼ਾਰੀ, ਜਮ੍ਹਾਂਖੋਰੀ ਜਾਂ ਕਿਸੇ ਵੀ ਤਰ੍ਹਾਂ ਦੀ ਗ਼ਲਤ ਵਰਤੋਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ ਅੱਜ ਹੋਈ ਸਮੀਖਿਆ ਮੀਟਿੰਗ ਦÏਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਪੈਟਰੋਲ ਤੇ ਡੀਜ਼ਲ ਦੇ ਪੰਪ ਮਾਲਕਾਂ ਨੂੰ ਹੁਕਮ ਦਿੱਤੇ ਕਿ ਆਮ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਪੈਟਰੋਲ/ਡੀਜ਼ਲ ਮੁਹੱਈਆ ਕਰਵਾਇਆ ਜਾਵੇ ਅਤੇ ਸਪਲਾਈ ਪ੍ਰਣਾਲੀ ਪਾਰਦਰਸ਼ੀ ਢੰਗ ਨਾਲ ਚੱਲੇ¢ ਉਨ੍ਹਾਂ ਨੇ ਇਹ ਵੀ ਕਿਹਾ ਕਿ ਜ਼ਰੂਰੀ ਸੇਵਾਵਾਂ ਜਿਵੇਂ ਹਸਪਤਾਲਾਂ ਅਤੇ ਐਮਰਜੈਂਸੀ ਵਾਹਨਾਂ ਲਈ ਪੈਟਰੋਲ ਦੀ ਉਪਲੱਬਧਤਾ ਕਿਸੇ ਵੀ ਹਾਲਤ ਵਿੱਚ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ¢ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਵਿਚ ਆ ਕੇ ਬੇਲੋੜਾ ਪੈਟਰੋਲ/ਡੀਜ਼ਲ ਇਕੱਠਾ ਨਾ ਕਰਨ, ਕਿਉਂਕਿ ਇਸ ਨਾਲ ਸਪਲਾਈ ਪ੍ਰਣਾਲੀ 'ਤੇ ਅਣਚਾਹਾ ਦਬਾਅ ਪੈਂਦਾ ਹੈ¢ਓਹਨਾ ਕਿਹਾ ਕਿ ਲੋਕ ਅਫ਼ਰਾ ਤਫਰੀ 'ਚ ਆਕੇ ਪੈਟਰੋਲ ਡੀਜ਼ਲ ਖਰੀਦਣ ਲਈ ਕਾਹਲੀ ਨਾ ਦਿਖਾਉਣ ਅਤੇ ਅਫ਼ਵਾਹਾਂ ਤੋਂ ਬਚਣ ਤੇ ਪੈਨਿਕ 'ਚ ਆਕੇ ਪੰਪਾਂ ਉਪਰ ਲਾਈਨਾਂ ਨਾ ਲਾਉਣ¢ ਉਨ੍ਹਾਂ ਨੇ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪੈਟਰੋਲ ਪੰਪਾਂ ਦੀ ਨਿਯਮਤ ਜਾਂਚ ਕੀਤੀ ਜਾਵੇ ਤੇ ਸਟਾਕ ਅਤੇ ਵਿਕਰੀ ਦਾ ਰਿਕਾਰਡ ਪਾਰਦਰਸ਼ੀ ਢੰਗ ਨਾਲ ਰੱਖਿਆ ਜਾਵੇ¢ ਨਾਲ ਹੀ, ਪੈਟਰੋਲ ਪੰਪਾਂ ਨੂੰ ਰੋਜ਼ਾਨਾ ਸਪਲਾਈ ਅਤੇ ਵਿਕਰੀ ਦਾ ਡੇਟਾ ਜਨਤਕ ਤÏਰ 'ਤੇ ਦਰਸਾਉਣ ਲਈ ਕਿਹਾ ਗਿਆ ਹੈ¢ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੈਟਰੋਲ/ਡੀਜ਼ਲ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਯਕੀਨੀ ਬਣਾਉਣ¢ ਜੇਕਰ ਕਿਸੇ ਵੀ ਪੈਟਰੋਲ ਪੰਪ 'ਤੇ ਨਿਯਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ, ਜ਼ਿਲ੍ਹਾ ਪ੍ਰਸ਼ਾਸਨ ਨੇ ਦੁਹਰਾਇਆ ਹੈ ਕਿ ਆਮ ਜਨਤਾ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਪੈਟਰੋਲ ਦੀ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਸਥਿਤੀ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ¢
Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਭੰਗੂ ਬਣੇ ਮੀਡੀਆ ਕਲੱਬ ਹਲਕਾ ਸਨÏਰ ਦੇ ਪਹਿਲੇ ਪ੍ਰਧਾਨ ਅਗਲੀ ਖ਼ਬਰ ਹਲਕਾ ਸਨੌਰ ਲਈ ਮਾਨ ਦੀ ਰੈਲੀ ਇਕ ਇਤਿਹਾਸਿਕ ਪਲ ਵਜੋਂ ਉਭਰੇਗੀ- ਸੰਧੂ
Ad Position 24