ਪਟਿਆਲਾ, 28 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਹਨ | ਜਿਸ ਤਹਿਤ ਪ੍ਰੀ ਪ੍ਰਾਈਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਨਤੀਜੇ ਵੀ ਐਲਾਨੇ ਗਏ | ਜ਼ਿਲ੍ਹਾ ਪਟਿਆਲਾ ਦੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਨਤੀਜੇ ਮੌਕੇ (ਮੈਗਾ ਪੀਟੀਐਮ) ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਆਪੋ ਆਪਣੇ ਬੱਚਿਆਂ ਦੇ ਨਤੀਜੇ ਪ੍ਰਾਪਤ ਕੀਤੇ | ਇਸ ਦੇ ਨਾਲ ਹੀ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪਿ੍ਥੀ ਸਿੰਘ ਵੱਲੋਂ ਵੀ ਬਲਾਕ ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਮਾਪਿਆਂ ਨਾਲ ਸਿੱਧਾ ਰਾਬਤਾ ਕਰਕੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਚੰਗੇ ਨਤੀਜੇ ਆਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਗੱਲਬਾਤ ਕਰਦੇ ਹੋਏ ਬੀਪੀਈਓ ਪਿ੍ਥੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਸ਼ਾਨਦਾਰ ਨਤੀਜੇ ਦੇਖਣ ਨੂੰ ਮਿਲ ਰਹੇ ਹਨ | ਉਨ੍ਹਾਂ ਕਿਹਾ ਕਿ ਸਮੂਹ ਸਕੂਲਾਂ ਦੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਲਾਕ ਪਟਿਆਲਾ-2 ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਬਲਾਕ ਵਿਚਲੇ ਵੱਖ-ਵੱਖ ਸਕੂਲਾਂ ਦੇ 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ | ਇਸ ਦੇ ਨਾਲ ਹੀ ਪਿਛਲੇ ਦਿਨੀ ਨਵੋਦਿਆ ਵਿਦਿਆਲਿਆ ਵਿਚ ਦਾਖ਼ਲੇ ਲਈ ਆਯੋਜਿਤ ਹੋਈ ਪ੍ਰੀਖਿਆ ਦੇ ਆਏ ਨਤੀਜਿਆਂ ਵਿਚ ਵੀ ਬਲਾਕ ਪਟਿਆਲਾ-2 ਦੇ ਤਿੰਨ ਵਿਦਿਆਰਥੀਆਂ ਨੇ ਕੁਆਲੀਫਾਈ ਕੀਤਾ ਹੈ | ਜਿਨਾਂ ਦਾ ਵਿਸ਼ੇਸ਼ ਸਨਮਾਨ ਜਲਦ ਹੀ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੱਕਣ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਹ ਬਹੁਤ ਹੀ ਸ਼ਲਾਘਾਯੋਗ ਹਨ | ਜਿਸ ਦੇ ਚਲਦਿਆਂ ਮੌਜੂਦਾ ਸਮੇਂ ਪੰਜਾਬ ਦੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ ਜੋ ਕਿ ਆਪਣੇ ਆਪ ਵਿਚ ਬਹੁਤ ਹੀ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਰਕਾਰੀ ਸਕੂਲਾਂ ਦੇ ਪੜ੍ਹੇ ਹੋਏ ਵਿਦਿਆਰਥੀ ਆਈਏਐਸ, ਪੀਸੀਐਸ, ਡਾਕਟਰ, ਇੰਜੀਨੀਅਰ, ਪ੍ਰੋਫੈਸਰ, ਲੈਕਚਰਾਰ, ਵਿਗਿਆਨੀ ਆਦਿ ਬਣ ਕੇ ਸਰਕਾਰੀ ਸਕੂਲਾਂ ਦਾ ਨਾਮ ਉੱਚਾ ਕਰ ਰਹੇ ਹਨ | ਉਨਾਂ ਨੇ ਮੁੜ ਤੋਂ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ