08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭਗਵੰਤ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ 'ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ-ਸੰਜੀਵ ਅਰੋੜਾ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਘਨÏਰ, 28 ਮਾਰਚ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਘਨÏਰ ਨੇੜਲੇ ਪਿੰਡ ਗੋਬਿੰਦਗੜ੍ਹ, ਕਾਮੀ ਕਲਾਂ ਵਿਖੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ (ਕ੍ਰੀਮਿਕਾ ਫੂਡ ਪ੍ਰੋਸੈਸਿੰਗ) ਪਲਾਂਟ ਦਾ ਦÏਰਾ ਕੀਤਾ¢ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਇਸ ਪਲਾਂਟ ਵਿਖੇ ਰੱਖ ਰਖਾਉ ਤੇ ਸਾਫ ਸਫਾਈ ਸਮੇਤ ਫੂਡ ਪ੍ਰੋਸੈਸਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਇਸ ਦੀ ਭਰਪੂਰ ਸ਼ਲਾਘਾ ਕੀਤੀ¢ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਦੇ ਸਟੇਟ ਆਫ਼ ਦੀ ਆਰਟ ਪਲਾਂਟ ਹੋਣਾ ਮਾਣ ਵਾਲੀ ਗੱਲ ਹੈ¢ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸਨਅਤ ਲਈ ਬਹੁਤ ਚੰਗਾ ਮਾਹÏਲ ਹੈ ਅਤੇ ਸੰਭਾਵਨਾ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ 'ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦÏਰਾਨ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ¢ ਇਸ ਮÏਕੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ ਦੇ ਐਮਡੀ ਅਨੂਪ ਬੈਕਟਰ ਤੇ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਨੂੰ ਪਲਾਂਟ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲਿਆਂਦੀ ਗਈ ਉਦਯੋਗਿਕ ਨੀਤੀ ਸਨਅਤਾਂ ਨੂੰ ਹੋਰ ਉਤਸ਼ਾਹਤ ਕਰਨ ਵਾਲੀ ਹੈ¢ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਦÏਰਾਨ ਕਰਵਾਏ ਗਏ ਨਿਸ਼ੇਵਕ ਸੰਪੇਲਣ ਵਿਚ 350 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਦਾ ਵਾਅਦਾ ਕੀਤਾ ਹੈ, ਜਿਸ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅਨੂਪ ਬੈਕਟਰ ਦੀ ਪ੍ਰਸੰਸਾ ਕੀਤੀ¢ ਉਨ੍ਹਾਂ ਕਿਹਾ ਕਿ ਅਨੂਪ ਖੁਦ ਚੰਗੇ ਉਦਮੀ ਹੋਣ ਕਾਰਨ ਪੰਜਾਬ ਵਿਚ ਹੋਰ ਨਿਵੇਸ਼ ਕਰ ਰਹੇ ਹਨ ਅਤੇ ਸੂਬੇ ਵਿਚ ਨÏਜਵਾਨਾਂ ਨੂੰ ਰੋਜ਼ਗਾਰ ਦੇ ਮÏਕੇ ਪ੍ਰਦਾਨ ਕਰਨ ਲਈ ਚੰਗਾ ਕੰਮ ਕਰ ਰਹੇ ਹਨ¢ ਇਸ ਮÏਕੇ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾਂੜਵਾ ਵੀ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਨਾਭਾ ਨੇ ਲੋੜਵੰਦ ਬਜ਼ੁਰਗਾਂ ਨੂੰ ਦਿੱਤਾ ਲੋੜੀਂਦਾ ਸਾਮਾਨ ਅਗਲੀ ਖ਼ਬਰ ਐਕਸਾਈਜ਼ ਡਿਊਟੀ 'ਤੇ ਵਾਹ-ਵਾਹੀ ਲੱੁਟ ਰਹੀ ਭਾਜਪਾ ਜਾਖੜ ਦੱਸਣ ਕਿ ਕਿਹੜੇ ਪੰਪ 'ਤੇ ਮਿਲ ਰਿਹਾ ਸਸਤਾ ਤੇਲ- ਧਾਲੀਵਾਲ
Ad Position 24