08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਾਨਵ ਸੇਵਾ ਉੱਤਮ ਸੇਵਾ ਸੰਸਥਾ ਨਾਭਾ ਨੇ ਲੋੜਵੰਦ ਬਜ਼ੁਰਗਾਂ ਨੂੰ ਦਿੱਤਾ ਲੋੜੀਂਦਾ ਸਾਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਨਾਭਾ, 28 ਮਾਰਚ (ਜਗਨਾਰ ਸਿੰਘ ਦੁਲੱਦੀ)-ਮਾਨਵ ਸੇਵਾ ਉੱਤਮ ਸੇਵਾ ਸੰਸਥਾ ਨਾਭਾ ਵਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਲੋਕਾਂ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ, ਇਸੇ ਤਹਿਤ ਸੰਸਥਾ ਵਲੋਂ ਸਥਾਨਕ ਸਰਕਾਰੀ ਹਸਪਤਾਲ ਵਿਖੇ ਜ਼ਰੂਰਤਮੰਦ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ | ਇਸੇ ਲੜੀ ਨੂੰ ਅੱਗੇ ਤੋਰਦਿਆਂ ਰਾਮਨੌਮੀ ਦੇ ਤਿਉਹਾਰ ਮੌਕੇ ਓਲਡ ਏਜ ਹੋਮ ਪਿੰਡ ਰੋਂਗਲਾ ਪਟਿਆਲਾ ਵਿਖੇ ਲੋੜਵੰਦ ਬਜ਼ੁਰਗਾਂ ਨੂੰ ਸੰਸਥਾ ਵਲੋਂ ਲੋਕਾਂ ਦੇ ਸਹਿਯੋਗ ਨਾਲ ਰੋਜਾਨਾ ਵਰਤਣ ਵਾਲਾ ਸਮਾਨ ਦਿੱਤਾ ਗਿਆ | ਵਿਕਾਸ ਮਿੱਤਲ ਅਤੇ ਸੁਨੀਲ ਗੁਪਤਾ ਨੇ ਸੰਸਥਾ ਵਲੋਂ ਸਾਰੇ ਸਹਿਯੋਗੀ ਵਿਅਕਤੀਆਂ ਦਾ ਧੰਨਵਾਦ ਕਰਦੇ ਹੋਏ ਇਹ ਉਮੀਦ ਕੀਤੀ ਕਿ ਇਸ ਤਰ੍ਹਾਂ ਹੀ ਇਹ ਸਟੇਟ ਅਵਾਰਡੀ ਸੰਸਥਾ ਮਾਨਵ ਸੇਵਾ ਉੱਤਮ ਸੇਵਾ ਵਲੋਂ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਦੀ ਰਹੇ ਅਤੇ ਬਹੁਤ ਹੀ ਘੱਟ ਸਮੇਂ ਵਿਚ ਸਮਾਜ ਸੇਵੀ ਲੋਕ ਮਦਦ ਲਈ ਅੱਗੇ ਆਉਂਦੇ ਰਹਿਣ | ਇਸ ਮੌਕੇ ਵਿਕਾਸ ਮਿੱਤਲ, ਅੰਕੁਰ ਸਿੰਗਲਾ, ਸੁਨੀਲ ਗੁਪਤਾ, ਰਵਿੰਦਰ ਸਿੰਘ, ਨਰਿੰਦਰ ਮੋਹਣ ਸ਼ਰਮਾ, ਦੀਪਕ ਕੁਮਾਰ, ਵਰੁਣ ਸਿੰਗਲਾ, ਸਾਹਿਲ ਗੁਪਤਾ, ਕਰਨ ਸਿੰਗਲਾ, ਡਾ. ਅਮਨਦੀਪ ਕੌਰ, ਰਜਨੀ ਮਿੱਤਲ, ਯਾਦਵਿੰਦਰ ਸਿੰਘ ਅਤੇ ਲਖਵਿੰਦਰ ਸਰੀਨ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦੁਲੱਦੀ 'ਚ ਵਿਧਾਇਕ ਦੇਵ ਮਾਨ ਨੇ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ 'ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ-ਸੰਜੀਵ...
Ad Position 24