08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਿੰਡ ਦੁਲੱਦੀ 'ਚ ਵਿਧਾਇਕ ਦੇਵ ਮਾਨ ਨੇ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਨਾਭਾ, 28 ਮਾਰਚ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਬਣਾਉਣ ਲਈ ਸੂਬੇ ਭਰ ਦੇ ਅੰਦਰ 100 ਤੋਂ ਵੱਧ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤੇ ਗਏ ਹਨ | ਇਸੇ ਤਹਿਤ ਅੱਜ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਬਣਾਉਣ ਦੇ ਲਈ ਬੀੜਾ ਚੁੱਕਿਆ ਹੋਇਆ ਹੈ, ਜਿਸ ਤਹਿਤ ਨਾਭਾ ਹਲਕੇ ਅੰਦਰ 10 ਤੋਂ ਵੱਧ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਜਿੱਥੇ ਹਲਕੇ ਦੇ ਲੋਕ ਇਲਾਜ ਕਰਵਾਉਣ ਤੋਂ ਵਾਂਝੇ ਨਹੀਂ ਰਹਿਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਮੁਫ਼ਤ ਡਾਕਟਰੀ ਸਲਾਹ, ਮੁਫ਼ਤ ਦਵਾਈਆਂ, ਮੁਫ਼ਤ ਲੈਬ ਟੈੱਸਟ ਤੋਂ ਇਲਾਵਾ ਹੋਰ ਵੀ ਵਾਧੂ ਦੀਆਂ ਸਿਹਤ ਸਹੂਲਤਾਂ ਮਿਲਣਗੀਆਂ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੰਨੇ ਵੀ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਲਗਭਗ ਪੂਰਾ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਤਤਪਰ ਹੈ ਉੱਥੇ ਸਿੱਖਿਆ ਕ੍ਰਾਂਤੀ ਨੂੰ ਵੀ ਵੱਡੇ ਪੱਧਰ ਤੇ ਉੱਪਰ ਚੁੱਕਿਆ ਜਾ ਰਿਹਾ ਹੈ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਜ਼ਰ ਨਹੀਂ ਆ ਰਹੀ ਕਿਉਂ ਜੋ ਪਿੰਡਾਂ ਦੀਆਂ ਸੜਕਾਂ ਦਾ ਕੰਮ ਜੰਗੀ ਪੱਧਰ ਤੇ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ | ਕਣਕ ਦੀ ਖ਼ਰੀਦ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ ਦਾਣਾ ਚੁੱਕਣ ਲਈ ਵਚਨਬੱਧ ਹੈ, ਜਿਸ ਕਰਕੇ ਕਣਕ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਕਿਸਾਨਾਂ ਵਪਾਰੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਡਾ. ਮੌਨਿਕਾ ਸੂਦ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਵਿੱਚ ਹਰੇਕ ਦਵਾਈ ਅਤੇ ਹਰੇਕ ਤਰ੍ਹਾਂ ਦਾ ਇਲਾਜ ਮੁਫਤ ਹੈ ਜਿਸ ਕਰਕੇ ਇਸ ਆਮ ਆਦਮੀ ਕਲੀਨਿਕ ਦਾ ਪਿੰਡ ਦੇ ਲੋਕਾਂ ਨੂੰ ਭਾਰੀ ਫਾਇਦਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਨਾਭਾ ਨੇ ਲੋੜਵੰਦ ਬਜ਼ੁਰਗਾਂ ਨੂੰ ਦਿੱਤਾ ਲੋੜੀਂਦਾ ਸਾਮਾਨ
Ad Position 24