08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਾਲਾਨਾ ਪ੍ਰੋਗਰਾਮ 'ਚ ਨਵੋਦਿਆ ਵਿਦਿਆਲਿਆ ਲਈ ਚੁਣੇ ਬੱਚਿਆਂ ਨੂੰ ਸਨਮਾਨਿਆ

Ad Position 21
repet_subhas-goyals [Copy P29]
ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਹਰਪ੍ਰੀਤ ਸਿੰਘ ਭੰਗੂ, ਜਗਜੀਤ ਸਿੰਘ ਨੌਹਰਾ, ਗੁਰਮੀਤ ਸਿੰਘ ਨਿਰਮਾਣ ਅਤੇ ਹੋਰ | ਅਜੀਤ ਤਸਵੀਰ <br/> 29-03-2026
ਭਾਦਸੋਂ, 28 ਮਾਰਚ (ਪ੍ਰਦੀਪ ਦੰਦਰਾਲਾ)-ਸਿੱਖਿਆ ਬਲਾਕ ਭਾਦਸੋਂ-2 ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਕਨਸੂਹਾ ਕਲਾਂ ਵਿਖੇ ਗ੍ਰੇਜੂਏਸ਼ਨ ਸੈਰਾਮਨੀ, ਐੱਫ.ਐੱਲ.ਐੱਨ ਮੇਲਾ ਅਤੇ ਸਾਲਾਨਾ ਪ੍ਰੋਗਰਾਮ ਸਮੇਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਆ | ਸਮਾਗਮ ਦੌਰਾਨ ਨਵੋਦਿਆ ਵਿਦਿਆਲਿਆ ਸੰਮਤੀ ਲਈ ਮੈਰਿਟ 'ਚ ਆਉਣ ਵਾਲੇ ਬੱਚੇ ਅੰਸ਼ਪ੍ਰੀਤ ਸਿੰਘ ਪੁੱਤਰ ਸੁਖਦੀਪ ਸਿੰਘ ਤੇ ਜਗਦੀਪ ਸਿੰਘ ਪੁੱਤਰ ਧਰਮ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਬੀ.ਪੀ.ਈ.ਓ. ਜਗਜੀਤ ਸਿੰਘ ਨੌਹਰਾ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਜ਼ਿੰਦਗੀ ਵਿਚ ਕਾਮਯਾਬ ਹੋਣ ਲਈ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਹਰਪ੍ਰੀਤ ਸਿੰਘ ਭੰਗੂ ਹੇਮਕੁੰਟ ਪੈਟਰੋਲ ਪੰਪ ਵਲੋਂ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਆਖਿਆ ਕਿ ਸਕੂਲ ਲਈ ਜੋ ਵੀ ਜ਼ਰੂਰਤ ਹੋਵੇਗੀ | ਉਸ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ | ਇਸ ਸਮੇਂ ਰਣਵੀਰ ਸਿੰਘ ਭੰਗੂ ਮਟੋਰੜਾ ਵਲੋਂ ਨਵੋਦਿਆ ਵਿਦਿਆਲਿਆ 'ਚ ਚੁਣੇ ਹੋਏ ਬੱਚਿਆਂ ਲਈ ਵਧਾਈ ਦਿੱਤੀ ਅਤੇ ਮਿਹਨਤੀ ਬੱਚਿਆਂ ਨੂੰ ਜੀਵਨ ਵਿਚ ਸਫਲ ਹੋਣ ਲਈ ਉਤਸ਼ਾਹਿਤ ਕੀਤਾ | ਪ੍ਰੋਗਰਾਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਕੂਲ ਮੁਖੀ ਗੁਰਮੀਤ ਸਿੰਘ ਨਿਰਮਾਣ 'ਸਟੇਟ ਐਵਾਰਡੀ' ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਬੀਰਪਾਲ ਕੌਰ ਅਤੇ ਰਸਵਿੰਦਰ ਕੌਰ ਨੇ ਨਿਭਾਈ | ਪ੍ਰੋਗਰਾਮ 'ਚ ਸੰਦੀਪ ਕੌਰ ਭੰਗੂ ਉਪ ਚੇਅਰਮੈਨ ਬਲਾਕ ਸੰਮਤੀ ਪਟਿਆਲਾ, ਸਰਪੰਚ ਗੁਰਪ੍ਰੀਤ ਕੌਰ, ਪੰਚ ਗੁਰਵਿੰਦਰ ਸਿੰਘ, ਕਮਲਜੀਤ ਸਿੰਘ, ਐੱਸ.ਐੱਮ.ਸੀ. ਚੇਅਰਮੈਨ ਸੁਖਦੀਪ ਸਿੰਘ, ਮੈਂਬਰ ਸਤਗੁਰ ਸਿੰਘ, ਡੋਗਰ ਸਿੰਘ, ਗੁਰਦੀਪ ਸਿੰਘ, ਧਰਮ ਸਿੰਘ, ਸਤਨਾਮ ਸਿੰਘ, ਸੁਖਜਿੰਦਰ ਸਿੰਘ, ਅਮਰੀਕ ਸਿੰਘ, ਕੁੱਕ ਕਰਮਜੀਤ ਕੌਰ, ਮਨਜੀਤ ਕੌਰ ਅਤੇ ਬੱਚਿਆਂ ਦੀਆਂ ਮਾਤਾਵਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਐੱਸ.ਸੀ. ਭਾਈਚਾਰੇ ਨਾਲ ਅਹਿਮ ਲਾਮਬੰਦੀ ਬੈਠਕ ਅਗਲੀ ਖ਼ਬਰ ਖ਼ਾਲਸਾ ਸੀਨੀ. ਸੈਕੰ. ਸਕੂਲ ਰੋੜੇਵਾਲ ਵਿਖੇ 35ਵੇਂ ਵਿਦਿਅਕ ਸੈਸ਼ਨ ਦੀ ਆਰੰਭਤਾ
Ad Position 24