09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਧਰਮਸੋਤ ਨੇ ਸਾਬਕਾ ਖਜ਼ਾਨਾ ਮੰਤਰੀ ਲਾਲ ਸਿੰਘ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਨਾਭਾ, 28 ਮਾਰਚ (ਕਰਮਜੀਤ ਸਿੰਘ)-ਪੰਜਾਬ ਦੇ ਟਕਸਾਲੀ ਕਾਂਗਰਸੀ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦੇ ਦੇਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਕਾਂਗਰਸ ਡਿਸਿਪਲਿਨ ਕਮੇਟੀ ਦੇ ਕੋ-ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਉਨ੍ਹਾਂ ਨੂੰ ਇਕ ਘਾਗ ਦਰਵੇਸ ਸਿਆਸਤਦਾਨ ਅਤੇ ਚਲਦੀ ਫਿਰਦੀ ਸੰਸਥਾ ਕਰਾਰ ਦਿੱਤਾ | ਧਰਮਸੋਤ ਨੇ ਕਿਹਾ ਕਿ ਲਾਲ ਸਿੰਘ, ਜੋ ਕਿ ਸਾਬਕਾ ਵਿਧਾਇਕ ਕਾਕਾ ਰਾਜਿੰਦਰ ਸਿੰਘ ਦੇ ਪਿਤਾ ਸਨ, ਨੇ ਆਪਣੀ ਸਿਆਸੀ ਜ਼ਿੰਦਗੀ ਦੌਰਾਨ ਬੇਹਦ ਇਮਾਨਦਾਰੀ ਅਤੇ ਨਿਸ਼ਠਾ ਨਾਲ ਕਾਂਗਰਸ ਪਾਰਟੀ ਦੀ ਸੇਵਾ ਕੀਤੀ | ਉਹ ਨਾ ਸਿਰਫ ਨਿਧੜਕ ਆਗੂ ਸਨ, ਸਗੋਂ ਦੂਰਅੰਦੇਸ਼ੀ ਸੋਚ ਦੇ ਮਾਲਕ ਵੀ ਸਨ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਹਿਤਾਂ ਨੂੰ ਪਹਿਲ ਦਿੱਤੀ | ਉਨ੍ਹਾਂ ਨੇ ਕਿਹਾ ਕਿ ਲਾਲ ਸਿੰਘ ਨੇ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਪਾਰਟੀ ਅਤੇ ਸਰਕਾਰ ਨੂੰ ਮਜ਼ਬੂਤ ਬਣਾਉਣ 'ਚ ਅਹਿਮ ਯੋਗਦਾਨ ਪਾਇਆ | ਉਨ੍ਹਾਂ ਦੀ ਲੰਬੀ ਸਿਆਸੀ ਯਾਤਰਾ ਅਤੇ ਸਾਫ਼ ਛਵੀ ਨੇ ਉਨ੍ਹਾਂ ਨੂੰ ਲੋਕਾਂ ਵਿਚ ਇਕ ਵਿਸ਼ੇਸ਼ ਸਥਾਨ ਦਿਵਾਇਆ | ਧਰਮਸੋਤ ਮੁਤਾਬਿਕ, ਲਾਲ ਸਿੰਘ ਦਾ ਜੀਵਨ ਸਾਦਗੀ, ਸੇਵਾ ਅਤੇ ਸਮਰਪਣ ਦਾ ਪ੍ਰਤੀਕ ਸੀ | ਉਨ੍ਹਾਂ ਨੇ ਅੱਗੇ ਕਿਹਾ ਕਿ ਲਾਲ ਸਿੰਘ ਦੇ ਦੇਹਾਂਤ ਨਾਲ ਨਾ ਸਿਰਫ ਪਰਿਵਾਰ ਨੂੰ , ਸਗੋਂ ਪੂਰੇ ਸਮਾਜ, ਦੇਸ ਅਤੇ ਖ਼ਾਸ ਤੌਰ 'ਤੇ ਕਾਂਗਰਸ ਪਾਰਟੀ ਨੂੰ ਘਾਟਾ ਪਿਆ ਹੈ | ਇਹ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਐੱਸ.ਸੀ. ਭਾਈਚਾਰੇ ਨਾਲ ਅਹਿਮ ਲਾਮਬੰਦੀ ਬੈਠਕ ਅਗਲੀ ਖ਼ਬਰ ਕਾਂਗਰਸ ਵਲੋਂ ਐੱਸ.ਸੀ. ਭਾਈਚਾਰੇ ਨਾਲ ਅਹਿਮ ਲਾਮਬੰਦੀ ਬੈਠਕ
Ad Position 24