09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕੀਮਤਾਂ ਨੂੰ ਸਥਿਰ ਰੱਖਣ ਲਈ ਸਰਕਾਰ ਦਾ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣਾ ਇਤਿਹਾਸਿਕ ਫ਼ੈਸਲਾ-ਡਾ. ਗੁਰਵਿੰਦਰ ਕਾਂਸਲ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਪਟਿਆਲਾ, 28 ਮਾਰਚ (ਅ.ਸ. ਆਹਲੂਵਾਲੀਆ)-ਅਮਰੀਕਾ ਤੇ ਖਾੜੀ ਦੇਸ਼ਾਂ ਵਿਚਕਾਰ ਚੱਲ ਰਹੇ ਭਿਆਨਕ ਯੁੱਧ ਦੇ ਮੱਦੇ ਨਜ਼ਰ ਦੇਸ ਵਿਚ ਪੈਟਰੋਲ,ਡੀਜ਼ਲ, ਗੈਸ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਸੇਲ ਇਕੋ ਦਮ ਵੱਧ ਗਈ ਹੈ | ਇਸੇ ਦੌਰਾਨ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਸਦ 'ਚ ਦਿੱਤੇ ਗਏ ਬਿਆਨ ਦੇ ਅਨੁਸਾਰ ਪੈਟਰੋਲ ਦੇ ਉੱਪਰ 13 ਤੋਂ ਘਟਾ ਕੇ 3 ਫ਼ੀਸਦੀ ਅਤੇ ਡੀਜ਼ਲ ਦੇ ਉੱਪਰ 10 ਤੋਂ ਘਟਾ ਕੇ ਜ਼ੀਰੋ ਫ਼ੀਸਦੀ ਐਕਸਾਈਜ਼ ਡਿਊਟੀ ਕਰ ਦਿੱਤੀ ਗਈ ਹੈ ਤਾਂ ਜੋ ਮਾਰਕੀਟ 'ਚ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਜਾ ਸਕੇ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਡਾ. ਗੁਰਵਿੰਦਰ ਕਾਂਸਲ ਨੇ ਕਿਹਾ ਕਿ ਦੇਸ 'ਚ ਪੈਟਰੋਲੀਅਮ ਪਦਾਰਥਾਂ ਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਨੂੰ ਸਥਿਰ ਰੱਖਣ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਐਕਸਾਈਜ਼ ਡਿਊਟੀ ਘਟਾ ਕੇ ਇਕ ਇਤਿਹਾਸਿਕ ਫ਼ੈਸਲਾ ਲਿਆ ਗਿਆ ਹੈ | ਜਿਸ ਨਾਲ ਭਾਰਤ ਦੇਸ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਲੋਕਾਂ ਨੂੰ ਬੇਨਤੀ ਕੀਤੀ ਕਿ ਦੇਸ ਦੇ ਕੋਲ ਇੱਕ ਸਥਿਰ ਮਾਤਰਾ ਵਿੱਚ ਡੀਜ਼ਲ ਪੈਟਰੋਲ ਅਤੇ ਗੈਸ ਦਾ ਭੰਡਾਰ ਹੈ | ਜਿਸ ਕਰਕੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਥੀ ਹਰ ਸਥਿਤੀ 'ਤੇ ਪੈਣੀ ਨਜ਼ਰ ਰੱਖ ਰਹੇ ਹਨ ਤਾਂ ਜੋ ਕਿਸੇ ਵੀ ਭਾਰਤਵਾਸੀ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ 'ਤੇ-ਕੌਂਸਲਰ ਤਰਸੇਮ ਸਿੰਘ ਅਗਲੀ ਖ਼ਬਰ ਨੰਬਰਦਾਰ ਜਸਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24