09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਾਬ ਸਰਕਾਰ ਦੇ ਲੋਕ-ਭਲਾਈ ਫੈਸਲਿਆਂ ਨੇ ਬਦਲੀ ਸੂਬੇ ਦੀ ਰਾਜਨੀਤੀ-ਸੰਧੂ

Ad Position 21
repet_subhas-goyals [Copy P29]
ਅਜੀਤ ਡੈਸਕ 29-03-2026
ਭੁੱਨਰਹੇੜੀ, 28 ਮਾਰਚ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਲਏ ਜਾ ਰਹੇ ਲੋਕ ਹਿਤੈਸੀ ਫੈਸਲਿਆਂ ਨੇ ਸੂਬੇ ਦੀ ਸਿਆਸਤ ਵਿੱਚ ਨਵਾਂ ਮੋੜ ਆਇਆ ਹੈ¢ ਇਨ੍ਹਾਂ ਨੀਤੀਆਂ ਨੇ ਆਮ ਜਨਤਾ ਦੇ ਦਿਲਾਂ ਵਿੱਚ ਭਰੋਸੇ ਦੀ ਨਵੀਂ ਕਿਰਨ ਜਗਾਈ ਹੈ¢ ਜਿਸ ਦੇ ਫਲਸਰੂਪ ਪਾਰਟੀ ਦੀ ਲੋਕਪਿ੍ਯਤਾ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ¢ਇਹ ਵਿਚਾਰ ਇੰਦਰਜੀਤ ਸਿੰਘ ਸੰਧੂ, ਚੇਅਰਮੈਨ, ਪੰਜਾਬ ਕੰਟੇਨਰ ਵੇਅਰਹਾਊਸ ਕਾਰਪੋਰੇਸ਼ਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਦੱਸਿਆ ਕਿ 30 ਮਾਰਚ ਨੂੰ ਦੁਧਨਸਾਧਾਂ ਅਨਾਜ ਮੰਡੀ ਵਿਚ ਹਲਕਾ ਸਨੌਰ ਵਲੋਂ ਵਿਸ਼ਾਲ ਮਹਾਂ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਲਈ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ¢ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਬਿਜਲੀ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਕਦਮਾਂ ਨੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ¢ ਮੁਫ਼ਤ ਬਿਜਲੀ ਦੀ ਸਹੂਲਤ ਦੇ ਨਾਲ ਨਾਲ ਬਿਜਲੀ ਉਤਪਾਦਨ ਢਾਂਚੇ ਨੂੰ ਮਜ਼ਬੂਤ ਕਰਕੇ ਪੰਜਾਬ ਨੂੰ ਊਰਜਾ ਖੇਤਰ ਵਿਚ ਖੁਦਨਿਰਭਰ ਬਣਾਉਣ ਵੱਲ ਮਜ਼ਬੂਤ ਕਦਮ ਚੁੱਕੇ ਗਏ ਹਨ¢ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਸਸ਼ਕਤੀਕਰਨ ਲਈ ਹਰ ਮਹੀਨੇ 1000 ਰੁਪਏ ਦੀ ਆਰਥਿਕ ਸਹਾਇਤਾ ਦਾ ਫੈਸਲਾ ਸਮਾਜਿਕ ਨਿਆਂ ਦੀ ਦਿਸ਼ਾ ਵਿਚ ਇਕ ਇਤਿਹਾਸਕ ਪਹਿਲ ਹੈ, ਜਿਸ ਨਾਲ ਘਰੇਲੂ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਪ੍ਰਾਪਤ ਹੋਵੇਗੀ¢ ਸਿੱਖਿਆ ਅਤੇ ਸਿਹਤ ਖੇਤਰ ਵਿਚ ਹੋ ਰਹੇ ਬੁਨਿਆਦੀ ਸੁਧਾਰਾਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ, ਜਦਕਿ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਵਿਧਾਵਾਂ ਦਾ ਵਿਸਥਾਰ ਕਰਕੇ ਆਮ ਜਨਤਾ ਨੂੰ ਗੁਣਵੱਤਾਪੂਰਨ ਅਤੇ ਸਸਤੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ¢ ਇਸ ਤੋਂ ਇਲਾਵਾ ਕਿਸਾਨਾਂ ਲਈ ਫਸਲ ਖਰੀਦ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਂਦੀ ਗਈ ਹੈ ਅਤੇ ਨÏਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮÏਕੇ ਪੈਦਾ ਕੀਤੇ ਜਾ ਰਹੇ ਹਨ¢ਇੰਦਰਜੀਤ ਸਿੰਘ ਸੰਧੂ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੇ ਅਰਥਾਂ ਵਿਚ ਲੋਕ-ਹਿਤੈਸ਼ੀ ਅਤੇ ਜਵਾਬਦੇਹ ਸਰਕਾਰ ਸਾਬਤ ਹੋ ਰਹੀ ਹੈ¢ ਉਨ੍ਹਾਂ ਹਲਕਾ ਸਨÏਰ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ 30 ਮਾਰਚ ਨੂੰ ਦੁਧਨਸਾਧਾਂ ਅਨਾਜ ਮੰਡੀ ਵਿਚ ਹੋਣ ਵਾਲੀ ਇਸ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ 'ਤੇ ਆਪਣਾ ਭਰਪੂਰ ਸਮਰਥਨ ਦਿਖਾਇਆ ਜਾਵੇ¢
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਲਾਲ ਸਿੰਘ ਦੇ ਦਿਹਾਂਤ 'ਤੇ ਸਿਆਸੀ ਹਲਕਿਆਂ 'ਚ ਸੋਗ ਦੀ ਲਹਿਰ ਅਗਲੀ ਖ਼ਬਰ 12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ 30 ਤੋਂ
Ad Position 24