10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅੰਨਦਾਤੇ ਦੀ ਸਹੂਲਤ ਲਈ ਮੰਡੀਆਂ 'ਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ

Ad Position 21
repet_subhas-goyals [Copy P29]
ਅਨਾਜ ਮੰਡੀ ਰਾਜਪੁਰਾ ਵਿਖੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਣ ਜਾਣਕਾਰੀ ਦਿੰਦੇ ਹੋਏ ਨਾਲ ਹਨ ਕੈਸ਼ੀਅਰ ਸੰਜੀਵ ਗੋਇਲ | ਅਜੀਤ ਤਸਵੀਰ <br/> 29-03-2026
ਰਾਜਪੁਰਾ, 28 ਮਾਰਚ (ਰਣਜੀਤ ਸਿੰਘ)-ਪੰਜਾਬ ਵਿਚ ਸਰਕਾਰੀ ਤੌਰ 'ਤੇ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ | ਰਾਜਪੁਰਾ ਦੀ ਅਨਾਜ ਮੰਡੀ ਏਸ਼ੀਆ ਦੀਆਂ ਸਭ ਤੋ ਵੱਡੀਆਂ ਮੰਡੀਆਂ 'ਚ ਆਉਂਦੀ ਹੈ | ਮੰਡੀ ਵਿਚ ਅੰਨਦਾਤੇ ਲਈ ਪੀਣ ਵਾਲੇ ਪਾਣੀ, ਬਿਜਲੀ, ਬਾਰਦਾਨੇ ਵਗ਼ੈਰਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਨਾਜ ਮੰਡੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਣ ਨੇ ਦੱਸਿਆ ਕਿ ਅਨਾਜ ਮੰਡੀ ਵਿਚ ਚਾਰ ਖ਼ਰੀਦ ਏਜੰਸੀਆਂ ਕਿਸਾਨਾਂ ਦੀ ਕਣਕ ਦੀ ਖ਼ਰੀਦ ਕਰਨਗੀਆਂ | ਉਨ੍ਹਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਕਿਸਾਨਾਂ ਲਈ ਹਰ ਤਰ੍ਹਾਂ ਦੀ ਸਹੂਲਤ ਪੀਣ ਵਾਲਾ ਠੰਢੇ ਪਾਣੀ, ਰਾਤ ਸਮੇਤ ਰੌਸ਼ਨੀ ਲਈ ਬਿਜਲੀ, ਕਿਸਾਨਾਂ ਦੇ ਬੈਠਣ ਲਈ ਟੈਂਟ ਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ | ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਸਾਂਭ ਸੰਭਾਲ ਲਈ ਲੋੜੀਂਦੇ ਬਾਰਦਾਨੇ ਦੀ ਉਪਲਬਧਤਾ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਖ਼ਰੀਦ ਵਿਚ ਕਿਸੇ ਕਿਸਮ ਦੀ ਕੋਈ ਦੇਰੀ ਨਾ ਹੋਵੇ | ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਕਣਕ ਦੀ ਫ਼ਸਲ ਸੁਕਾ ਕੇ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਅਤੇ ਅਦਾਇਗੀ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ | ਉਨ੍ਹਾਂ ਨੇ ਕਿਹਾ ਕਿਹਾ ਪ੍ਰਸ਼ਾਸਨ ਵਲੋਂ ਖ਼ਰੀਦ ਏਜੰਸੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵਗ਼ੈਰਾ ਸਮੇਂ ਸਿਰ ਯਕੀਨੀ ਬਣਾਈ ਜਾਵੇ | ਇਸ ਮੌਕੇ 'ਤੇ ਸੰਜੀਵ ਗੋਇਲ ਹੋਰ ਆੜ੍ਹਤੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਮਾਰਟ ਹਾਈ ਸਕੂਲ ਡਡਹੇੜੀ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਪਟੇਲ ਕਾਲਜ ਨੇ ਈਕੋ ਕਲੱਬ ਟ੍ਰੀ-ਪਲਾਂਟੇਸ਼ਨ ਡਰਾਈਵ ਨਾਲ ਹਰੇ-ਭਰੇ ਆਲੇ-ਦੁਆਲੇ ਦੇ ਦਿ੍ਸ਼ਟੀਕੋਣ ਨੂੰ ਉੱਚਾ ਚੁੱਕਿਆ
Ad Position 24