27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼ਹਿਰ ਦੇ ਪਾਰਕਾਂ ਦੀ ਸਫ਼ਾਈ ਨੂੰ ਲੈ ਕੇ ਮੇਅਰ ਸਖ਼ਤ, ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

Ad Position 21
No active advertisement
ਅਜੀਤ ਡੈਸਕ 03-04-2026
ਪਟਿਆਲਾ, 2 ਅਪ੍ਰੈਲ (ਅ.ਸ. ਆਹਲੂਵਾਲੀਆ)-ਸ਼ਾਹੀ ਸ਼ਹਿਰ ਪਟਿਆਲਾ ਦੇ ਪਾਰਕਾਂ ਦੀ ਹਾਲਤ ਸੁਧਾਰਨ ਅਤੇ ਉਨ੍ਹਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ | ਮੀਟਿੰਗ ਦੌਰਾਨ ਮੇਅਰ ਨੇ ਪਾਰਕਾਂ ਦੀ ਮਾੜੀ ਸਫ਼ਾਈ ਵਿਵਸਥਾ 'ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਅਧਿਕਾਰੀਆਂ ਨੂੰ ਸਪਸ਼ਟ ਕਿਹਾ ਕਿ ਪਾਰਕਾਂ ਦੀ ਸਾਂਭ-ਸੰਭਾਲ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੇਅਰ ਕੁੰਦਨ ਗੋਗੀਆ ਨੇ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਹਰ ਵਾਰਡ ਦੇ ਪਾਰਕਾਂ 'ਚੋਂ ਜੰਗਲੀ ਘਾਹ ਦੀ ਕਟਾਈ ਤੁਰੰਤ ਕਰਵਾਈ ਜਾਵੇ ਅਤੇ ਉੱਥੇ ਕੂੜੇ ਦੇ ਢੇਰ ਨਾ ਲੱਗਣ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਪਾਰਕ ਸਹਿਰ ਦੀ ਸੁੰਦਰਤਾ ਦਾ ਅਹਿਮ ਹਿੱਸਾ ਹਨ ਅਤੇ ਲੋਕਾਂ ਦੀ ਸਿਹਤ ਨਾਲ ਜੁੜੇ ਹੋਏ ਹਨ, ਇਸ ਲਈ ਇਨ੍ਹਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ | ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕਾਂ ਵਿਚ ਲੱਗੀਆਂ ਲਾਈਟਾਂ, ਬੈਂਚਾਂ ਅਤੇ ਫੁਹਾਰਿਆਂ ਦੀ ਮੁਰੰਮਤ ਦਾ ਕੰਮ ਵੀ ਜਲਦ ਮੁਕੰਮਲ ਕੀਤਾ ਜਾਵੇ | ਮੀਟਿੰਗ ਦੌਰਾਨ ਮੇਅਰ ਨੇ ਦੋ ਟੁੱਕ ਸ਼ਬਦਾਂ ਵਿਚ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਦੇ ਪਾਰਕ ਵਿਚ ਗੰਦਗੀ ਦੀ ਸ਼ਿਕਾਇਤ ਮਿਲੀ, ਤਾਂ ਸੰਬੰਧਿਤ ਸੁਪਰਵਾਈਜ਼ਰ ਅਤੇ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਬਾਗ਼ਬਾਨੀ ਵਿਭਾਗ ਨੂੰ ਆਦੇਸ਼ ਦਿੱਤੇ ਕਿ ਉਹ ਆਪਣੀ ਮੇਨਪਾਵਰ ਅਤੇ ਮਸ਼ੀਨਰੀ ਦੀ ਸਹੀ ਵਰਤੋਂ ਕਰਕੇ ਸ਼ਹਿਰ ਦੇ ਹਰ ਕੋਨੇ ਨੂੰ ਹਰਿਆ-ਭਰਿਆ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ | ਮੇਅਰ ਨੇ ਮੁੜ ਦੁਹਰਾਇਆ ਕਿ ਪਟਿਆਲਾ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਮੁੱਖ ਪਹਿਲ ਹੈ | ਉਨ੍ਹਾਂ ਕਿਹਾ ਕਿ ਉਹ ਖ਼ੁਦ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਪਾਰਕਾਂ ਦੀ ਹਾਲਤ ਦਾ ਜਾਇਜ਼ਾ ਲੈਣਗੇ | ਮੇਅਰ ਕੁੰਦਨ ਗੋਗੀਆ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਪਾਰਕਾਂ ਦੀ ਨੁਹਾਰ ਬਦਲੀ ਹੋਈ ਨਜ਼ਰ ਆਵੇਗੀ | ਇਸ ਮੌਕੇ ਨਗਰ ਨਿਗਮ ਦੇ ਬਾਗ਼ਬਾਨੀ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਦਿੱਤਾ ਯਾਦ ਪੱਤਰ ਅਗਲੀ ਖ਼ਬਰ ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਡੀ ਪ੍ਰਭਾਤ ਫੇਰੀ ਸਜਾਈ
Ad Position 24