27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਦਿੱਤਾ ਯਾਦ ਪੱਤਰ

Ad Position 21
No active advertisement
ਅਜੀਤ ਡੈਸਕ 03-04-2026
ਸਮਾਣਾ, 2 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਪੰਜਾਬ ਸਟੂਡੈਂਟਸ ਯੂਨੀਅਨ ਦਾ ਇਕ ਵਫ਼ਦ ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਯਾਦ ਪੱਤਰ ਸੌਂਪਿਆ ਗਿਆ | ਇਸ ਮੌਕੇ ਪੀ.ਐੱਸ.ਯੂ. ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅਕਸ਼ੇ ਘੱਗਾ ਨੇ ਕਿਹਾ ਕਿ ਸਰਕਾਰ ਦੇ ਕਾਨੂੰਨ ਮੁਤਾਬਕ ਹਰ ਸਬ-ਡਵੀਜ਼ਨ ਵਿਚ ਘੱਟੋ ਘੱਟੋ-ਘੱਟ ਇਕ ਸਰਕਾਰੀ ਕਾਲਜ ਹੋਣਾ ਚਾਹੀਦਾ ਪਰ ਸਮਾਣਾ ਵਿਚ ਇਕ ਵੀ ਸਰਕਾਰੀ ਕਾਲਜ ਨਹੀਂ ਹੈ ਜਿਸ ਕਰਕੇ ਸਮਾਣਾ ਇਲਾਕੇ ਦੇ ਵਿਦਿਆਰਥੀਆਂ ਨੂੰ ਸਸਤੀ ਤੇ ਮਿਆਰੀ ਸਿੱਖਿਆ ਲਈ ਪਟਿਆਲਾ ਸ਼ਹਿਰ ਦੇ ਕਾਲਜਾਂ ਵਿਚ ਜਾਣਾ ਪੈਂਦਾ ਹੈ ਇਸ ਲਈ ਵਿਦਿਆਰਥੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ 2021 ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ |
ਜ਼ਿਕਰਯੋਗ ਹੈ ਕਿ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਕਾਲਜ ਨੂੰ ਸਰਕਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਉੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵੀ ਵਿਧਾਨ ਸਭਾ ਵਿਚ ਕਾਲਜ ਨੂੰ ਸਰਕਾਰੀ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਹਾਲੇ ਤਕ ਕਾਲਜ ਨੂੰ ਸਰਕਾਰੀ ਨਹੀਂ ਕੀਤਾ ਗਿਆ | ਅੱਜ ਵਿਧਾਇਕ ਵਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ ਕਰ ਕੇ ਕਾਲਜ ਨੂੰ ਸਰਕਾਰੀ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ | ਪੀ.ਐੱਸ.ਯੂ. ਦੇ ਜ਼ਿਲ੍ਹਾ ਆਗੂ ਵਕਸ਼ਿਤ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਇਸ ਵਾਰ ਵਾਅਦਾ ਖ਼ਿਲਾਫ਼ੀ ਕੀਤੀ ਗਈ ਤਾਂ ਪੀ.ਐੱਸ.ਯੂ. ਪੂਰੇ ਸਮਾਣਾ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਭਲੇ ਲਈ ਅਕਾਲੀ ਭਾਜਪਾ ਦਾ ਗੱਠਜੋੜ ਜ਼ਰੂਰੀ-ਰਾਮ ਕਿ੍ਸ਼ਨ ਭੱਲਾ ਅਗਲੀ ਖ਼ਬਰ ਸ਼ਹਿਰ ਦੇ ਪਾਰਕਾਂ ਦੀ ਸਫ਼ਾਈ ਨੂੰ ਲੈ ਕੇ ਮੇਅਰ ਸਖ਼ਤ, ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼...
Ad Position 24