27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬਿਹਾਰ ਤੋਂ ਪੰਜਾਬ ਭੇਜਣ ਵਾਲੇ ਹਥਿਆਰ ਤਸਕਰਾਂ ਦਾ ਪਰਦਾਫ਼ਾਸ਼-10 ਪਿਸਟਲ ਬਰਾਮਦ

Ad Position 21
No active advertisement
ਐਸ.ਐਸ.ਪੀ. ਵਰੁਣ ਸ਼ਰਮਾ ਬਿਹਾਰ ਤੋਂ ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਨਾਲ ਬੈਠੇ ਹਨ ਪੁਲਿਸ ਅਧਿਕਾਰੀ | ਅਜੀਤ ਤਸਵੀਰ <br/> 03-04-2026
ਪਟਿਆਲਾ, 2 ਅਪ੍ਰੈਲ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ 'ਚ ਸੀ.ਆਈ.ਏ. ਦੇ ਮੁਖੀ ਪ੍ਰਦੀਪ ਸਿੰਘ ਬਾਜਵਾ ਦੀਆਂ ਟੀਮਾਂ ਨੇ ਬਿਹਾਰ ਤੋਂ ਪੰਜਾਬ ਅਸਲ੍ਹਾ ਭੇਜਣ ਵਾਲੇ ਤਸਕਰਾਂ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਸੌਰਭ ਵਾਸੀ ਬਿਹਾਰ, ਸਾਜਨ ਵਾਸੀ ਮੁਹਾਲੀ, ਅਭਿਸ਼ੇਕ ਉਰਫ਼ ਕਾਕਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ ਵਾਸੀਅਨ ਪਟਿਆਲਾ ਵਜੋਂ ਹੋਈ ਹੈ | ਇਸ ਸੰਬੰਧੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਤੋਂ 10 ਆਧੁਨਿਕ ਹਥਿਆਰ ਬਰਾਮਦ ਹੋਏ ਹਨ ਜਿਨ੍ਹਾਂ 'ਚ 2 ਵਿਦੇਸ਼ੀ ਪਿਸਟਲ ਵੀ ਸ਼ਾਮਿਲ ਹਨ | ਉਨ੍ਹਾਂ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਪੰਜਾਬ 'ਚ ਅਪਰਾਧਿਕ ਗਤੀਵਿਧੀਆਂ ਲਈ ਸਪਲਾਈ ਕਰਦੇ ਸੀ | ਡੀ.ਜੀ.ਪੀ. ਯਾਦਵ ਨੇ ਦਸਿਆ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਗੈਂਗਸਟਰਾਂ ਵਲੋਂ ਆਪਸੀ ਦੁਸ਼ਮਣੀ ਕੱਢਣ ਲਈ ਯੂ.ਐਸ.ਏ. 'ਚ ਰਹਿੰਦੇ ਗੋਲਡੀ ਢਿੱਲੋਂ ਗੈਂਗ ਦੇ ਕਿਸੇ ਮੁਲਜ਼ਮ ਨੂੰ ਨਿਸ਼ਾਨਾ ਬਣਾਉਣਾ ਸੀ ਤਾਂ ਜੋ ਉਨ੍ਹਾਂ ਦੇ ਗੈਂਗ ਦਾ ਦਬਦਬਾ ਬਣਿਆ ਰਹੇ | ਇਸ ਕੇਸ ਦੀਆਂ ਸਾਰੀਆਂ ਕੜੀਆਂ ਜੋੜਣ ਲਈ ਮੁਲਜ਼ਮਾਂ ਦੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਸੰਬੰਧੀ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਸੌਰਭ ਕੁਮਾਰ ਨਾਂਅ ਦਾ ਵਿਅਕਤੀ ਵਿਦੇਸ਼ੀ ਗੈਂਗਸਟਰਾਂ ਦੇ ਇਸ਼ਾਰੇ 'ਤੇ ਲੋਕਾਂ ਦੀਆਂ ਹੱਤਿਆਵਾਂ ਕਰਨ ਦੇ ਨਾਲ-ਨਾਲ ਅਸਲ੍ਹਾ ਵੀ ਪੰਜਾਬ 'ਚ ਸਪਲਾਈ ਕਰ ਰਿਹਾ ਹੈ | ਜਿਸ ਤਹਿਤ ਉਨ੍ਹਾਂ ਐਸ.ਪੀ. ਵੈਭਵ ਚੌਧਰੀ, ਐੱਸ.ਪੀ. (ਡੀ) ਗੁਰਬੰਸ ਸਿੰਘ ਬੈਂਸ ਦੀ ਅਗਵਾਈ 'ਚ, ਡੀ.ਐਸ.ਪੀ. (ਡੀ) ਰਾਜੇਸ਼ ਮਲਹੋਤਰਾ, ਡੀ.ਐਸ.ਪੀ. ਹਰਮਨ ਚੀਮਾ, ਸੀ.ਆਈ.ਏ. ਪਟਿਆਲਾ ਦੇ ਮੁਖੀ ਪ੍ਰਦੀਪ ਸਿੰਘ ਬਾਜਵਾ ਐਸ.ਐਚ.ਓ. ਸ਼ੰਭੂ ਸਵਰਣ ਸਿੰਘ ਨੇ ਜਾਲ ਵਿਛਾ ਕੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਐਸ.ਪੀ. ਨੇ ਦਸਿਆ ਕਿ ਗਿ੍ਫ਼ਤਾਰ ਮੁਲਜ਼ਮ ਸੌਰਭ ਕੁਮਾਰ ਬਿਹਾਰ ਦੇ ਮੁਜੱਫਰਪੁਰ ਵਿਖੇ ਸਥਿਤ ਗੈਰ-ਕਾਨੂੰਨੀ ਤੌਰ 'ਤੇ ਸਥਾਪਤ ਹਥਿਆਰ ਨਿਰਮਾਣ ਯੂਨਿਟਾਂ ਤੋਂ ਹਥਿਆਰਾਂ ਦਾ ਪ੍ਰਬੰਧ ਕਰ ਕੇ ਆਵਾਜਾਈ ਦੇ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਵਿਚ ਸਪਲਾਈ ਕੀਤਾ ਜਾ ਸਕੇ | ਮੁੱਢਲੀ ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਮੁਲਜ਼ਮ ਅਭਿਸ਼ੇਕ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਰਾਹੀਂ ਬਦਨਾਮ ਗੈਂਗਸਟਰ ਗੋਲਡੀ ਢਿੱਲੋਂ ਦੇ ਸੰਪਰਕ ਵਿਚ ਸੀ ਅਤੇ ਗੈਂਗਵਾਰ ਵਿਚ ਸਰਗਰਮੀ ਨਾਲ ਸ਼ਾਮਲ ਸੀ | ਇਸ ਸੰਬੰਧ ਵਿਚ, ਪਟਿਆਲਾ ਦੇ ਪੁਲਿਸ ਸਟੇਸ਼ਨ ਸ਼ੰਭੂ ਵਿਖੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕਾਂ ਦੇ ਕੰਢੇ ਖੜ੍ਹੇ ਸੁੱਕੇ ਦਰੱਖ਼ਤ ਦੇ ਰਹੇ ਨੇ ਮੌਤ ਨੂੰ ਸੱਦਾ ਅਗਲੀ ਖ਼ਬਰ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਮਾਮਲਾ: ਕੁੜੀਆਂ ਦੇ ਬਾਥਰੂਮ 'ਚ ਲਗਾਏ ਕੈਮਰਿਆਂ 'ਤੇ ਪ੍ਰਸ਼ਾਸਨ ਹੋਇਆ ਸਖ਼ਤ, ਟੀਮ ਜਾਂਚ ਲ...
Ad Position 24