27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕਣਕ ਦੀ ਨਾੜ ਨੂੰ ਅੱਗ ਲਗਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

Ad Position 21
No active advertisement
ਅਜੀਤ ਡੈਸਕ 03-04-2026
ਪਟਿਆਲਾ, 2 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕਣਕ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਕ ਸਮੀਖਿਆ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਸਮੇਤ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਾੜ ਸਾੜਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹੁਕਮ ਦਿੱਤੇ ਕਿ ਜ਼ਿਲ੍ਹੇ 'ਚ 24 ਘੰਟੇ ਨਿਗਰਾਨੀ ਦੇ ਹੁਕਮ 'ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ | ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰਤਾ ਵਿਭਾਗ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ | ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕਾਂ ਵਿਚ ਜਾਗਰੂਕਤਾ ਫੈਲਾਉਣ 'ਤੇ ਵੀ ਜ਼ੋਰ ਦਿੱਤਾ ਅਤੇ ਸੰਬੰਧਤ ਵਿਭਾਗਾਂ ਨੂੰ ਪਿੰਡ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨਾ ਸਾੜਨ ਦੇ ਨੁਕਸਾਨਾਂ ਅਤੇ ਬਦਲਵੇਂ ਉਪਾਵਾਂ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ | ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਸਿਹਤਮੰਦ ਜੀਵਨ ਲਈ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ, ਏ.ਪੀ.ਪੀ.ਓ. ਡਾ. ਅਵਨਿੰਦਰ ਸਿੰਘ ਮਾਨ, ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਨਵਤੇਸ਼ ਸਿੰਗਲਾ, ਏ ਏ ਈ ਪ੍ਰਭਦੀਪ ਸਿੰਘ, ਏ.ਈ.ਓ. ਰਵਿੰਦਰ ਪਾਲ ਸਿੰਘ ਚੱਠਾ, ਸਹਿਕਾਰਤਾ ਵਿਭਾਗ ਤੋਂ ਡੀ.ਆਰ. ਕੋਆਪਰੇਟਿਵ ਸੋਸਾਇਟੀ ਸੰਗਰਾਮ ਸਿੰਘ ਸੰਧੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਾਰ 'ਚੋਂ 30 ਕਿੱਲੋ ਭੁੱਕੀ ਬਰਾਮਦ ਅਗਲੀ ਖ਼ਬਰ ਦਾਖ਼ਲੇ ਮੁੱਕੇ, ਮਾਪੇ ਗਏ ਲੁੱਟੇ-ਹੁਣ ਕਰੇਗਾ ਸਿੱਖਿਆ ਵਿਭਾਗ ਸਕੂਲਾਂ ਦੀ ਚੈਕਿੰਗ
Ad Position 24