ਪਟਿਆਲਾ, 2 ਅਪ੍ਰੈਲ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਵਜੀਦਪੁਰ ਲਾਗੇ ਇਕ ਕਾਰ 'ਚੋਂ 30 ਕਿੱਲੋ ਭੁੱਕੀ ਥਾਣਾ ਪਸਿਆਣਾ ਦੀ ਪੁਲਿਸ ਨੂੰ ਬਰਾਮਦ ਹੋਈ ਹੈ | ਇਸ ਸੰਬੰਧੀ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਈ ਵਿਅਕਤੀ ਇਸ ਪਾਸੇ ਭੁੱਕੀ ਲੈ ਕੇ ਆ ਰਿਹਾ ਹੈ | ਜਿਸ ਤਹਿਤ ਉਨ੍ਹਾਂ ਪਿੰਡ ਵਜੀਦਪੁਰ ਲਾਗੇ ਨਾਕਾਬੰਦੀ ਕੀਤੀ ਤੇ ਸ਼ੱਕ ਦੇ ਆਧਾਰ 'ਤੇ ਇਕ ਕਾਰ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਤੋਂ 30 ਕਿੱਲੋ ਭੁੱਕੀ ਬਰਾਮਦ ਹੋਈ | ਜਿਸ ਆਧਾਰ 'ਤੇ ਪੁਲਿਸ ਨੇ ਕੁਲਦੀਪ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਪੁਲਿਸ ਪੜਤਾਲ ਕਰ ਰਹੀ ਹੈ ਕਿ ਇਹ ਵਿਅਕਤੀ ਭੁੱਕੀ ਕਿਥੋਂ ਲਿਆਇਆ ਤੇ ਅੱਗੇ ਕਿਸ ਨੂੰ ਵੇਚਣ ਜਾ ਰਿਹਾ ਸੀ | ਜਾਂਚ ਦੌਰਾਨ ਇਸ ਮਾਮਲੇ 'ਚ ਕੋਈ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |